Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸ਼ੂਗਰ ਮਿੱਲ ਰੰਧਾਵਾ ਨਜਦੀਕ ਸਕੂਟਰ ਤੇ ਮੋਟਰਸਾਈਕਲ ਦੀ ਹੋਈ ਟੱਕਰ, ਸਕੂਟਰ ਸਵਾਰ ਦੀ ਮੌਤ,ਇੱਕ ਜਖਮੀ

ਸ਼ੂਗਰ ਮਿੱਲ ਰੰਧਾਵਾ ਨਜਦੀਕ ਸਕੂਟਰ ਤੇ ਮੋਟਰਸਾਈਕਲ ਦੀ ਹੋਈ ਟੱਕਰ, ਸਕੂਟਰ ਸਵਾਰ ਦੀ ਮੌਤ,ਇੱਕ ਜਖਮੀ

ਦਸੂਹਾ (ਚੌਧਰੀ) 

: ਅੱਜ ਤੜਕਸਾਰ ਇੱਕ ਸਕੂਟਰ ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਸੜਕ ਹਾਦਸੇ ਵਿਚ ਸਕੂਟਰ ਸਵਾਰ ਵਿਅਕਤੀ ਦੀ ਮੌਤ ਅਤੇ ਦੂਜੇ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਹ ਹਾਦਸਾ ਸਵੇਰੇ 8.35 ਦੇ ਕਰੀਬ ਵਾਪਰਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੰਦਿਆਂ ਸੜਕ ਸੁਰੱਖਿਆ ਫੋਰਸ ਟੀਮ ਦੇ ਇੰਚਾਰਜ ਏ ਐਸ ਆਈ ਬਖਤਾਵਰ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਵਲੋਂ ਸੂਚਨਾ ਮਿਲਣ ਤੇ ਮੈਂ ਆਪਣੀ ਟੀਮ ਕਾਂਸਟੇਬਲ ਗੁਰਦਿਆਲ ਸਿੰਘ ਅਤੇ ਲੇਡੀ ਕਾਂਸਟੇਬਲ ਭਾਵਨਾ ਕੁਮਾਰੀ ਸਹਿਤ ਘਟਨਾ ਵਾਲੀ ਥਾਂ ਤੇ ਪਹੁੰਚਿਆ। ਮੌਕੇ ਤੇ ਪਹੁੰਚ ਕੇ ਦੇਖਿਆ ਤਾਂ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਨੂੰ ਪੀ ਬੀ 21 ਡੀ 7212 ਤੇ ਸਕੂਟਰ ਨੰਬਰ ਪੀ ਬੀ 07 ਈ 6367 ਦਾ  ਆਪਸੀ ਐਕਸੀਡੈਂਟ ਹੋਇਆ ਹੈ।ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਦੱਸਿਆ ਕਿ ਸਕੂਟਰ ਸਵਾਰ ਵਿਅਕਤੀ ਦੀ ਹਾਲਤ ਗੰਭੀਰ ਅਤੇ ਮੋਟਰਸਾਈਕਲ ਸਵਾਰ ਵਿਅਕਤੀ ਦੇ ਮਾਮੂਲੀ ਸੱਟ ਲੱਗੀ ਸੀ। ਜਿਨਾਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਲੈ ਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸਕੂਟਰ ਸਵਾਰ ਵਿਅਕਤੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਮ੍ਰਿਤਕ ਵਿਅਕਤੀ ਦੀ ਪਛਾਣ ਬਲਵੀਰ ਸਿੰਘ ਪੁੱਤਰ ਰਾਮਜੀ ਦਾਸ ਨਿਵਾਸੀ ਰੰਧਾਵਾ ਵਜੋਂ ਹੋਈ ਹੈ। ਮੋਟਰਸਾਈਕਲ ਚਲਾ ਰਹੇ ਵਿਅਕਤੀ ਦੀ ਪਹਿਚਾਣ ਵਰਨਜੋਤ ਸਿੰਘ ਪੁੱਤਰ ਹਰਜੀਤ ਸਿੰਘ ਨਿਵਾਸੀ ਮਰਾਸਗੜ ਦਸੂਹਾ ਵਜੋਂ ਹੋਈ ਹੈ। ਖਬਰ ਲਿਖੇ ਜਾਣ ਤੱਕ ਸੜਕ ਦੁਰਘਟਨਾ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦਸੂਹਾ ਪੁਲਿਸ ਦੇ ਕਰਮਚਾਰੀ ਏ ਐਸ ਆਈ ਸਿਕੰਦਰ ਸਿੰਘ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਸ਼ੂਰੂ ਕਰ ਦਿੱਤੀ ਹੈ।