Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਗੰਨਾ ਸਬਸਿਡੀ ਦੀ ਬਕਾਇਆ ਰਾਸ਼ੀ ਅਤੇ ਯੂਰੀਆ ਖਾਦ ਦੀ ਮੰਗ ਨੂੰ ਤੁਰੰਤ ਪੂਰਾ ਕੀਤਾ ਜਾਵੇ : ਪਰਮਿੰਦਰ ਸਿੰਘ ਸਮਰਾ

ਗੰਨਾ ਸਬਸਿਡੀ ਦੀ ਬਕਾਇਆ ਰਾਸ਼ੀ ਅਤੇ ਯੂਰੀਆ ਖਾਦ ਦੀ ਮੰਗ ਨੂੰ ਤੁਰੰਤ ਪੂਰਾ ਕੀਤਾ ਜਾਵੇ : ਪਰਮਿੰਦਰ ਸਿੰਘ ਸਮਰਾ

ਗੜ੍ਹਦੀਵਾਲਾ (ਚੌਧਰੀ) 

: ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਵੱਲੋਂ ਪ੍ਰੈਸ ਨੂੰ ਦਿੱਤੀ ਜਾਣਕਾਰੀ ਵਿੱਚ ਦੱਸਿਆ ਗਿਆ ਕਿ ਪਿਛਲੇ ਸੀਜ਼ਨ 2024–25 ਦੌਰਾਨ ਗੰਨੇ ਦੀ 61.50ਪੈਸੇ ਪ੍ਰਤੀ ਕੁਇੰਟਲ ਸਬਸਿਡੀ ਦਾ ਸਰਕਾਰ ਵੱਲੋਂ ਅਜੇ ਤੱਕ ਭੁਗਤਾਨ ਨਹੀਂ ਕੀਤਾ ਗਿਆ। ਜਿਸ ਸਬੰਧੀ ਪਿਛਲੇ ਦਿਨੀ ਸੂਬਾ ਪ੍ਰਧਾਨ ਸ. ਜੰਗਵੀਰ ਸਿੰਘ ਚੌਹਾਨ ਵੱਲੋਂ ਐਸ ਕੇ ਐਮ ਦੇ ਆਗੂਆਂ ਨੂੰ ਨਾਲ ਲੈ ਕੇ ਮੰਤਰੀ ਅਮਨ ਅਰੋੜਾ ਨਾਲ ਵੀ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੂੰ ਮੰਗ ਪੱਤਰ ਦਿੱਤਾ ਗਿਆ ਕਿ ਬਕਾਇਆ ਰਾਸ਼ੀ ਨੂੰ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ ਤਾਂ ਜੋ ਉਹ ਆਪਣੀਆਂ ਨਿੱਜੀ ਲੋੜਾਂ ਦੀ ਪੂਰਤੀ ਕਰ ਸਕਣ। ਜੋ ਕਿ ਉਹਨਾਂ ਦਾ ਹੱਕ ਹੈ । ਸਮਰਾ ਵੱਲੋਂ ਦੱਸਿਆ ਗਿਆ ਕਿ ਸੂਗਰ ਮਿਲ ਰੰਧਾਵਾ ਦੀ 16 ਕਰੋੜ ਦੀ ਅਤੇ ਮੁਕੇਰੀਆਂ , ਫਗਵਾੜਾ ਅਤੇ ਪੰਜਾਬ ਦੀਆਂ ਬਾਕੀ ਪਾ੍ਈਵੇਟ ਮਿੱਲਾਂ ਦੀ ਬਕਾਇਆ ਰਾਸ਼ੀ ਅਜੇ ਤੱਕ ਸਰਕਾਰ ਵੱਲੋਂ ਕਿਸਾਨਾਂ ਨੂੰ ਹੁਣ ਤੱਕ ਅਦਾ ਨਹੀਂ ਕੀਤੀ ਗਈ।। ਸਮਰਾ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਦੌਰਾਨ ਵੀ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਯੂਰੀਆ ਖਾਦ ਨਹੀਂ ਮਿਲ ਰਹੀ ਅਤੇ ਜਿਸ ਕਿਸੇ ਵੀ ਦੁਕਾਨਦਾਰ ਵੱਲੋਂ ਇਹ ਯੂਰੀਆ ਦਿੱਤਾ ਜਾਂਦਾ ਹੈ ਤਾਂ ਉਸ ਵੱਲੋਂ ਆਪਣੀ ਮਰਜ਼ੀ ਅਨੁਸਾਰ ਪੈਸਟੀਸਾਈਡ ਦਿੱਤੇ ਜਾ ਰਹੇ ਹਨ ਜੋ ਕਿ ਕਿਸਾਨਾਂ ਦੀ ਸਿੱਧੀ ਲੁੱਟ ਸ਼ਰੇਆਮ ਹੋ ਰਹੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਹਨਾਂ ਤੇ ਤੁਰੰਤ ਐਕਸ਼ਨ ਲਵੇ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ । ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਸਾਇਟੀਆਂ ਨੂੰ ਜਲਦ ਤੋਂ ਜਲਦ ਯੂਰੀਆ ਮੁਹਈਆ ਕਰਾਇਆ ਜਾਵੇ ਤਾਂ ਕਿ ਕਿਸਾਨਾਂ ਦੀ ਲੁੱਟ ਖਸੁੱਟ ਬੰਦ ਹੋ ਸਕੇ ਅਤੇ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਜਲਦ ਤੋਂ ਜਲਦ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ।