Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੁਖਵਿੰਦਰ ਸਿੰਘ ਦੇ ਐਸ.ਆਈ ਬਣਨ ’ਤੇ ਕੈਬਨਿਟ ਮੰਤਰੀ ਜਿੰਪਾ ਨੇ ਲਗਾਏ ਸਟਾਰ

ਸੁਖਵਿੰਦਰ ਸਿੰਘ ਦੇ ਐਸ.ਆਈ ਬਣਨ ’ਤੇ ਕੈਬਨਿਟ ਮੰਤਰੀ ਜਿੰਪਾ ਨੇ ਲਗਾਏ ਸਟਾਰ

ਹੁਸ਼ਿਆਰਪੁਰ (ਬਿਊਰੋ) 
7 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਸੁਰੱਖਿਆ ਅਮਲੇ ਵਿਚ ਤਾਇਨਾਤ ਸੁਖਵਿੰਦਰ ਸਿੰਘ ਨੂੰ ਏ.ਐਸ.ਆਈ ਤੋਂ ਐਸ.ਆਈ ਪਦਉਨਤ ਹੋਣ ’ਤੇ ਸਟਾਰ ਲਗਾਏ। ਕੈਬਨਿਟ ਮੰਤਰੀ ਨੇ ਉਸ ਵਲੋਂ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਸ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਡਿਊਟੀ ਕਰਨਗੇ। ਐਸ.ਆਈ ਸੁਖਵਿੰਦਰ ਸਿੰਘ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਨੂੰ ਵਿਸ਼ਵਾਸ ਦੁਆਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਏੇਗਾ। ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਮੁਕੇਰੀਆਂ ਦੇ ਪਿੰਡ ਬਿਸ਼ਨਪੁਰ ਨਾਲ ਸਬੰਧਤ ਸੁਖਵਿੰਦਰ ਸਿੰਘ ਸਪੁੱਤਰ ਮਹਿੰਦਰ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਸੁਰੱਖਿਆ ਅਮਲੇ ਵਿਚ ਸੇਵਾਵਾਂ ਨਿਭਾਅ ਰਿਹਾ ਹੈ ਅਤੇ ਦਿਨ-ਰਾਤ ਪੂਰੀ ਮਿਹਨਤ ਨਾਲ ਆਪਣੇ ਫਰਜ਼ ਅਦਾ ਕਰ ਰਿਹਾ ਹੈ।
—
ਫੋਟੋ ਕੈਪਸ਼ਨ:- ਸੁਖਵਿੰਦਰ ਸਿੰਘ ਨੂੰ ਐਸ.ਆਈ ਬਣਨ ’ਤੇ ਸਟਾਰ ਲਗਾਉਂਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ।