Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਸੁਨਿਹਰਾ ਭਾਰਤ ਰਜਿ ਪੰਜਾਬ ਵਲੋਂ ਲਗਾਏ ਪੰਜਵੇ ਨਸ਼ਾ ਵਿਰੋਧੀ ਸੈਮੀਨਾਰ ਵਿੱਚ ਸੈਂਕੜੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ*

*ਸੁਨਿਹਰਾ ਭਾਰਤ ਰਜਿ ਪੰਜਾਬ ਵਲੋਂ ਲਗਾਏ ਪੰਜਵੇ ਨਸ਼ਾ ਵਿਰੋਧੀ ਸੈਮੀਨਾਰ ਵਿੱਚ ਸੈਂਕੜੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ*

ਬਟਾਲਾ( ਅਵਿਨਾਸ਼ ਸ਼ਰਮਾ )

*ਪ੍ਰਧਾਨ ਜੋਗਿੰਦਰ ਅੰਗੂਰਾਲਾ ਦੀ ਯੋਗ ਅਗਵਾਈ ਹੇਠ*

*ਵਿਦਿਆਰਥੀਆਂ ਨੂੰ ਜਾਗਰੂਕ ਕਰ ਸੁਨਿਹਰਾ ਭਾਰਤ ਸਮਾਜ ਲਈ ਥੰਮ ਬਣਕੇ ਕੰਮ ਕਰ ਰਹੀ ਹੈ : ਸੁਭਾਸ਼ ਓਹਰੀ*

: ਸੁਨਿਹਰਾ ਭਾਰਤ ਰਜਿ ਪੰਜਾਬ ਵਲੋ ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਦੇ ਨਿਰਦੇਸ਼ਾ ਹੇਠ ਅਤੇ ਜਿਲਾ ਪ੍ਰਧਾਨ ਰਵੀ ਭੂਸ਼ਨ ਸ਼ਰਮਾ ਦੀ ਯੋਗ ਅਗਵਾਈ ਹੇਠ ਪੰਜਵਾ ਨਸ਼ੇ ਵਿਰੁੱਧ ਸੈਮੀਨਾਰ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਦੁਸਿਹਰਾ ਗਰਾਊਂਡ ਵਿਖੇ ਕਰਵਾਇਆ ਗਿਆ ਜਿਸ ਵਿਚ ਸੈਂਕੜੇ ਵਿੱਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਲਾਇਨ ਕਲੱਬ ਪਾਰਥ ਰਿਹਾਂਨ ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵਕ ਸੁਭਾਸ਼ ਓਹਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸੰਬੋਧਨ ਦੌਰਾਨ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰ ਸੁਨਿਹਰਾ ਭਾਰਤ ਸੰਸਥਾ ਸਮਾਜ ਵਿਚ ਥੰਮ ਬਣ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਅਸੀਂ ਚੰਗੇ ਸੰਸਕਾਰ ਦਿੰਦੇ ਹੋਏ ਉਨ੍ਹਾਂ ਦੀ ਸੰਗਤ ਤੇ ਵੀ ਨਿਗਰਾਨੀ ਰੱਖੀਏ ਤਾਂ ਕਿ ਕਿਤੇ ਸਾਡੇ ਬੱਚੇ ਗਲਤ ਸੰਗਤ ਵਿੱਚ ਫਸ ਨਾ ਜਾਣ। ਇਸ ਮੌਕੇ ਤੇ ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਨੇ ਕਿਹਾ ਕਿ ਸਾਡੇ ਵਿਦਿਆਰਥੀ ਹੀ ਸਾਡਾ ਭਵਿੱਖ ਹੈ ਇਸ ਲਈ ਇਹਨਾਂ ਦੀ ਨਿਗਰਾਨੀ ਰੱਖਣਾ ਅਤੇ ਕਾਬਿਲ ਬਣਾਉਣ ਲਈ ਉਪਰਾਲੇ ਕਰਨਾ ਹਰ ਸਮਾਜ ਭਲਾਈ ਸੰਸਥਾ ਦਾ ਮੁੱਢਲਾ ਫਰਜ ਹੈ। ਉਨ੍ਹਾਂ ਕਿਹਾ ਕਿ ਸੁਨਿਹਰਾ ਭਾਰਤ ਵਲੋ ਭਵਿੱਖ ਵਿਚ ਵਿਦਿਆਰਥੀਆਂ ਦੇ ਅੰਦਰ ਦੇਸ਼ ਭਗਤੀ ਕਰਨ ਵਾਲੇ ਉਪਰਾਲੇ ਵੀ ਕਿਤੇ ਜਾਣਗੇ। ਇਸ ਮੌਕੇ ਤੇ ਜਿਲਾ ਪ੍ਰਧਾਨ ਰਵੀ ਭੂਸ਼ਨ ਸ਼ਰਮਾ ਨੇ ਜਿੱਥੇ ਵਿਦਿਆਰਥੀਆਂ ਨੂੰ ਨਸ਼ੇ ਪ੍ਰਤੀ ਸੁਚੇਤ ਰਹਿਣ ਲਈ ਵਿਸਥਾਰ ਨਾਲ ਸਮਝਾਇਆ ਓਥੇ ਹੀ ਸਕੂਲ ਦੇ ਪ੍ਰਿੰਸੀਪਲ ਮੈਨੇਜਮੈਂਟ ਅਤੇ ਸਟਾਫ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ। ਪੰਜਾਬ ਮੀਤ ਪ੍ਰਧਾਨ ਮੈਨੇਜਰ ਅੱਤਰ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਅਤੇ ਨਸ਼ਿਆਂ ਨਾਲ ਸੰਬੰਧਤ ਕਵਿਤਾ ਪੇਸ਼ ਕਰ ਵਿਦਿਆਰਥੀਆਂ ਨੂੰ ਇਸ ਕੋਹੜ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਅਨੁਸਾਸ਼ਨ ਕਮੇਟੀ ਤੇ ਚੇਅਰਮੈਨ ਈਸ਼ੂ ਰਾਂਚਲ਼ ਅਤੇ ਜਨਰਲ ਸਕੱਤਰ ਲਵਲੀ ਕੁਮਾਰ ਨੇ ਸਾਂਝੇ ਤੋਰ ਤੇ ਕਿਹਾ ਕਿ ਹਰ ਜ਼ਿੰਮੇਵਾਰ ਨਾਗਰਿਕ ਨੂੰ ਆਪਣੇ ਆਲੇ ਦੁਆਲੇ ਦੇ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਲੋੜ ਪੈਣ ਤੇ ਉਨ੍ਹਾਂ ਦੇ ਮਾਤਾ ਪਿਤਾ ਨਾਲ ਸੰਪਰਕ ਕਰਕੇ ਨਸ਼ੇ ਦੇ ਜਾਲ ਵਿਚ ਫਸ ਰਹੀ ਜਵਾਨੀ ਨੂੰ ਬਚਾਉਣ ਦਾ ਉਪਰਾਲਾ ਕਰਨਾ ਚਾਹੀਦਾ ਹੈ।ਇਸ ਦੌਰਾਨ ਗੁਰਦਾਸਪੁਰ ਤੋਂ ਵਿਸੇਸ਼ ਤੋਰ ਤੇ ਪਹੁੰਚੇ ਨੈਸ਼ਨਲ ਮੋਟਿਵੇਸ਼ਨ ਆਫ ਡਰੱਗਜ਼ ਬ੍ਰਾਂਡ ਅੰਬੈਸਡਰ ਪੰਜਾਬ ਪੁਲਿਸ ਪੰਕਜ ਮਹਾਜਨ ਅਤੇ ਮਾਤਾ ਸੁਲੱਖਣੀ ਦੇਵੀ ਸਿਵਲ ਹਸਪਤਾਲ ਤੋ ਡੇਵਿਡ ਗਿੱਲ ਨੇ ਵੀ ਵਿਦਿਆਥੀਆਂ ਨੂੰ ਬਾਖੂਬੀ ਢੰਗ ਨਾਲ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸੀਨੀਅਰ ਸੈਕੰਡਰੀ ਸਕੂਲ ਕਿਲਾ ਟੇਕ ਸਿੰਘ ਸਕੂਲ ਦੇ ਵਿਦਿਆਰਥੀਆਂ ਵਲੋ ਨਸ਼ਿਆਂ ਦੇ ਸੰਬੰਧ ਵਿਚ ਇਕ ਸੱਕਿਟ ਵੀ ਪੇਸ਼ ਕੀਤੀ ਗਈ ਜਿਸ ਦੀ ਚੋਹਸਫ਼ੇਰੇ ਸ਼ਲਾਘਾ ਹੋਈ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਵਿਜੈ ਕੁਮਾਰ ਅਤੇ ਵਾਈਸ ਪ੍ਰਿੰਸੀਪਲ ਦਿਨੇਸ਼ ਸੱਤੀ ਅਤੇ ਸਮੁੱਚੇ ਸਟਾਫ ਨੇ ਕੈਂਪ ਨੂੰ ਕਾਮਯਾਬ ਬਣਾਉਣ ਲਈ ਵਿਸੇਸ਼ ਸਹਿਯੋਗ ਦਿੱਤਾ। ਇਸ ਦੌਰਾਨ ਸੁਨਿਹਰਾ ਭਾਰਤ ਦੇ ਜਿਲਾ ਮੀਤ ਪ੍ਰਧਾਨ ਗੁਰਵਿੰਦਰ ਸ਼ਰਮਾ, ਅਸ਼ਵਨੀ ਕੁਮਾਰ ਹੈਪੀ ਟੋਕਾ,ਸੈਕਟਰੀ ਪਰਜੀਤ ਕੁਮਾਰ, ਨਰਿੰਦਰ ਸੇਖੜੀ , ਸਤਪਾਲ ਸਲਹੋਤਰਾ,ਅਜੇ ਸ਼ਰਮਾ, ਮਹਿੰਦਰ ਪਾਲ ਰਿਟਾਇਰਡ ਮੈਨੇਜਰ, ਕਮਲ ਜੰਭਾ ਜਨਰਲ ਸਕੱਤਰ ਦਸਵੰਧ ਫਾਊਂਡੇਸ਼ਨ, ਡਾਕਟਰ ਸੰਨੀ, ਅਵਤਾਰ ਸਿੰਘ ਕਲਸੀ , ਕੁਲਜੀਤ ਸਿੰਘ ਮੱਲ੍ਹੀ, ਅਰੁਣ ਸੇਖੜੀ, ਵਿਨੋਦ ਸ਼ਰਮਾ ,ਵਰਿੰਦਰ ਸ਼ਰਮਾ , ਆਦਿ ਹਾਜ਼ਿਰ ਸਨ।*