Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸੁਨੀਲ ਜਾਖੜ ਵਲੋਂ ਦਲਿਤ ਵਰਗ ਨੂੰ ਪੈਰ ਦੀ ਜੁੱਤੀ ਦੱਸਣਾ ਅਤਿ ਨਿੰਦਨਯੋਗ : ਪ੍ਣਵ ਕ੍ਰਿਪਾਲ

ਸੁਨੀਲ ਜਾਖੜ ਵਲੋਂ ਦਲਿਤ ਵਰਗ ਨੂੰ ਪੈਰ ਦੀ ਜੁੱਤੀ ਦੱਸਣਾ ਅਤਿ ਨਿੰਦਨਯੋਗ : ਪ੍ਣਵ ਕ੍ਰਿਪਾਲ

ਸੁਨੀਲ ਜਾਖੜ ਵਲੋਂ ਦਲਿਤ ਵਰਗ ਨੂੰ ਪੈਰ ਦੀ ਜੁੱਤੀ ਦੱਸਣਾ ਅਤਿ ਨਿੰਦਨਯੋਗ  : ਪ੍ਣਵ ਕ੍ਰਿਪਾਲ

ਸੁਨੀਲ ਜਾਖੜ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਜਾਵੇ : ਪ੍ਣਵ ਕ੍ਰਿਪਾਲ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) : ਯੂਥ ਕਾਂਗਰਸ ਆਗੂ ਪ੍ਣਵ ਕਿ੍ਪਾਲ ਨੇ ਅੱਜ ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਧਾਨ ਸੁਨੀਲ ਜਾਖੜ ਵਿਰੁਧ ਬੋਲਦਿਆਂ ਕਿਹਾ ਕਿ ਸੁਨੀਲ ਜਾਖੜ ਵਲੋਂ ਦਲਿਤ ਵਰਗ ਨੂੰ ਪੈਰ ਦੀ ਜੁੱਤੀ ਦੱਸਣਾ ਅਤਿ ਨਿੰਦਨਯੋਗ ਹੈ | ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਦਲਿਤ ਵਰਗ ਹਿੰਦੂ ਧਰਮ ਦਾ ਅਤੁੱਟ ਅੰਗ ਹੈ| ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਹਿੰਦੂ ਧਰਮ ਦਾ ਠੇਕੇਦਾਰ ਨਹੀਂ, ਸਗੋਂ ਹਿੰਦੂ ਧਰਮ ਦੇ ਨਾਮ ਤੇ ਕਲੰਕ ਹੈ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿੰਦੂਆਂ ਅਤੇ ਸਿੱਖਾਂ ਵਿੱਚ ਨਹੁੰ ਮਾਂਸ ਦਾ ਰਿਸ਼ਤਾ ਹੈ| ਉਨ੍ਹਾਂ ਕਿਹਾ ਕਿ ਪਹਿਲਾਂ ਸੁਨੀਲ ਜਾਖੜ ਨੇ ਅੰਬਿਕਾ ਸੋਨੀ ਤੇ ਟਿਪਣੀਆਂ ਕਰ ਕੇ ਹਿੰਦੂਆਂ ਅਤੇ ਸਿੱਖਾਂ ਵਿੱਚ ਫਰਕ ਪਾਉਣ ਦੀ ਕੋਸ਼ਿਸ਼ ਕੀਤੀ| ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੂੰ ਯਾਦ ਰਖਣਾ ਚਾਹੀਦਾ ਹੈ ਕਿ ਸਿੱਖ ਕੌਮ ਨੇ ਹਿੰਦੂਆਂ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ ਅਤੇ ਅੰਬਿਕਾ ਸੋਨੀ ਇਤਿਹਾਸ ਵਿੱਚ ਪਹਿਲੀ ਹਿੰਦੂ ਹੋਵੇਗੀ ਜਿਸ ਨੇ ਸਿੱਖ ਮੁੱਖ ਮੰਤਰੀ ਬਨਾਉਣ ਲਈ ਮੁੱਖ ਮੰਤਰੀ ਬਨਣ ਤੋਂ ਇਨਕਾਰ ਕਰ ਦਿੱਤਾ| ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਵਲੋਂ ਹਿੰਦੂਆਂ ਅਤੇ ਸਿੱਖਾਂ ਵਿੱਚ ਫਰਕ ਪਾਉਣ ਅਤੇ ਦਲਿਤ ਵਰਗ ਨੂੰ ਪੈਰ ਦੀ ਜੁੱਤੀ ਦੱਸਣ ‌ਲਈ ਪੰਜਾਬ ਸਰਕਾਰ ਨੂੰ ਸੁਨੀਲ ਜਾਖੜ ਵਿਰੁੱਧ ਤੁਰੰਤ ਪਰਚਾ ਦਰਜ ਕਰਨਾ ਚਾਹੀਦਾ ਹੈ|