Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੰਨੀ ਓਬਰਾਏ ਫਿਜ਼ੀਓਥੈਰੇਪੀ ਸੈਂਟਰ ਦਾ ਕੀਤਾ ਗਿਆ ਉਦਘਾਟਨ

ਸੰਨੀ ਓਬਰਾਏ ਫਿਜ਼ੀਓਥੈਰੇਪੀ ਸੈਂਟਰ ਦਾ ਕੀਤਾ ਗਿਆ ਉਦਘਾਟਨ

ਬਟਾਲਾ 8 ਜੂਨ (ਅਵਿਨਾਸ਼ ਸ਼ਰਮਾ)

: ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਬਾਨੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾ. ਐਸ.ਪੀ. ਸਿੰਘ ਓਬਰਾਏ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਰਾਈ ਮੁਹੱਲਾ ਜ਼ਿਲ੍ਹਾ ਪਠਾਨਕੋਟ ਵਿਖੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਚੰਗੀਆਂ ਸਿਹਤ ਸਹੂਲਤਾਂ ਨਾ ਮਾਤਰ ਕੀਮਤਾਂ ਤੇ ਪ੍ਰਦਾਨ ਕਰਨ ਲਈ ਸੰਨੀ ਓਬਰਾਏ ਫਿਜ਼ੀਓਥੈਰੇਪੀ ਸੈਂਟਰ ਖੋਲ੍ਹਿਆ ਗਿਆ। ਇਸ ਫਿਜ਼ੀਓਥੈਰੇਪੀ ਸੈਂਟਰ ਦਾ ਉਦਘਾਟਨ ਵਿਸ਼ੇਸ਼ ਤੌਰ ਤੇ ਪਹੁੰਚੇ ਡਾ. ਆਰ.ਐਸ. ਅਟਵਾਲ ਡਾਇਰੈਕਟਰ, ਸਿਹਤ ਸੇਵਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੀਤਾ ਗਿਆ।

ਇਸ ਮੌਕੇ ਡਾ. ਅਟਵਾਲ ਨੇ ਦੱਸਿਆ ਕਿ ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਪੰਜਾਬ, ਹਰਿਆਣਾ ਅਤੇ ਨਾਲ ਲਗਦੀਆਂ ਸਟੇਟਾਂ ਵਿੱਚ ਆਮ ਲੋਕਾਂ ਨੂੰ ਘੱਟ ਕੀਮਤਾਂ ਤੇ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 100 ਦੇ ਲਗਭਗ ਸੰਨੀ ਓਬਰਾਏ ਕਲੀਨਿਕ ਲੈਬ ਅਤੇ ਡਾਇਗਨੌਸਟਿਕ ਸੈਂਟਰ ਖੋਲ੍ਹੇ ਗਏ ਹਨ। ਜਿੱਥੇ ਰੋਜ਼ਾਨਾ ਹਜ਼ਾਰਾਂ ਲੋਕਾਂ ਦੇ ਟੈਸਟ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਹੀ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪਠਾਨਕੋਟ ਵਿਖੇ ਗੁਰਦੁਆਰਾ ਦੇ ਪ੍ਰਧਾਨ ਗੁਰਦੀਪ ਸਿੰਘ ਸੇਠੀ ਦੇ ਸਹਿਯੋਗ ਨਾਲ ਫੀਜ਼ਿਓਥੈਰੇਪੀ ਸੈਂਟਰ ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਨੇ ਤਹੱਈਆ ਕੀਤਾ ਹੈ ਕਿ ਵੱਧ ਤੋਂ ਵੱਧ ਚੰਗੀਆਂ ਸਿਹਤ ਸਹੂਲਤਾਂ ਪੰਜਾਬ, ਹਰਿਆਣਾ ਅਤੇ ਇਸਦੇ ਨਾਲ ਲਗਦੇ ਰਾਜਾਂ ਵਿੱਚ ਲੋਕਾਂ ਨੂੰ ਪ੍ਰਦਾਨ ਕਰਨੀਆਂ ਹਨ। ਉਨਾ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਲਦ ਹੀ ਇੱਥੇ ਇੱਕ ਡੈਂਟਲ ਕਲੀਨਿਕ ਵੀ ਖੋਲ੍ਹਿਆ ਜਾਵੇਗਾ।

ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਦੀਪ ਸਿੰਘ ਸੇਠੀ ਨੇ ਡਾ. ਐਸ.ਪੀ. ਸਿੰਘ ਓਬਰਾਏ ਅਤੇ ਉਨ੍ਹਾਂ ਦੀ ਸਾਰੀ ਟੀਮ ਦਾ ਇੱਥੇ ਫੀਜ਼ਿਓਥੈਰੇਪੀ ਸੈਂਟਰ ਖੋਲ੍ਹਣ ਲਈ ਬਹੁਤ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਡਾ. ਐਸ.ਪੀ. ਸਿੰਘ ਓਬਰਾਏ ਸੰਗਤਾਂ ਦੀ ਸੇਵਾ ਕਰ ਰਹੇ ਹਨ, ਪਰਮਾਤਮਾ ਉਨ੍ਹਾਂ ਨੂੰ ਲੰਮੀ ਉਮਰ ਅਤੇ ਤਰੱਕੀਆਂ ਬਖਸ਼ਣ ਕਰਨ, ਤਾਂ ਕਿ ਉਹ ਇਸੇ ਤਰ੍ਹਾਂ ਹੀ ਸੰਗਤਾਂ ਦੀ ਸੇਵਾ ਕਰ ਸਕਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਬੱਤ ਦਾ ਭਲਾ ਟਰੱਸਟ ਟੀਮ ਨੇ ਸਾਨੂੰ ਇੱਥੇ ਡੈਂਟਲ ਕਲੀਨਿਕ ਖੋਲ੍ਹਣ ਲਈ ਉਤਸ਼ਾਹਿਤ ਕੀਤਾ ਹੈ, ਉਹ ਇਸ ਲਈ ਜਿੰਨੀ ਵੀ ਜਗ੍ਹਾ ਚਾਹੁੰਦੇ ਹਨ ਉਹ ਮੁਹੱਈਆ ਕਰਵਾ ਦੇਣਗੇ। ਅੰਤ ਵਿੱਚ ਉਨ੍ਹਾਂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਆਈ ਹੋਈ ਸਮੁੱਚੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ।

ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸ. ਆਗਿਆਪਾਲ ਸਿੰਘ, ਡਾ. ਸਰਬਜੀਤ ਸਿੰਘ ਛੀਨਾ ਪ੍ਰਧਾਨ, ਪਠਾਨਕੋਟ, ਸ. ਮੱਸਾ ਸਿੰਘ ਰੰਧਾਵਾ, ਸ. ਸੁਖਰਾਜ ਸਿੰਘ ਛੀਨਾ, ਸ੍ਰੀ ਸੰਜੀਵ ਮਾਰਲਣ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।

ਫੋਟੋ ਕੈਪਸ਼ਨ : ਸੰਨੀ ਓਬਰਾਏ ਫਿਜੀਓਥਰਪੀ ਸੈਂਟਰ ਦਾ ਉਦਘਾਟਨ ਕਰਦੇ ਹੋਏ ਡਾ ਆਰ ਐਸ ਅਟਵਾਲ ਤੇ ਹੋਰ ਆਗੂ।