Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੁਪਰੀਮ ਕੋਰਟ ਵੱਲੋਂ 29 ਨੂੰ ਪਹਿਲੀਂ ਵਾਰ ਲਗਾਈ ਜਾਵੇਗੀ ਸਪੈਸ਼ਲ ਲੋਕ ਅਦਾਲਤ

ਸੁਪਰੀਮ ਕੋਰਟ ਵੱਲੋਂ 29 ਨੂੰ ਪਹਿਲੀਂ ਵਾਰ ਲਗਾਈ ਜਾਵੇਗੀ ਸਪੈਸ਼ਲ ਲੋਕ ਅਦਾਲਤ

ਹੁਸ਼ਿਆਰਪੁਰ, 6 ਜੁਲਾਈ (PPT NEWS) 

–ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਪੈਸ਼ਲ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

: ਮਾਨਯੋਗ ਸੁਪਰੀਮ ਕੋਰਟ ਵੱਲੋਂ 29 ਜੁਲਾਈ, 2024 ਨੂੰ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਸਬੰਧੀ, ਚੀਫ ਜੁਡੀਸ਼ੀਅਲ ਮੈਜਿਸਟੇਰਟ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਾਜ ਪਾਲ ਰਾਵਲ ਵੱਲੋਂ ਪ੍ਰੀ-ਲੋਕ ਅਦਾਲਤ ਕੰਸੀਲੀਏਸ਼ਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਕੀਤੀ ਮੀਟਿੰਗ ਵਿਚ ਸੁਪਰੀਮ ਕੋਰਟ ਵਿੱਚ ਪੈਂਡਿੰਗ ਕੇਸਾਂ ਨਾਲ ਸਬੰਧਿਤ ਪਾਰਟੀਆਂ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਨੂੰ ਸਪੈਸ਼ਲ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਪੈਂਡਿੰਗ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ। ਇਸ ਮੀਟਿੰਗ ਵਿਚ ਲੋਕਾਂ ਨੂੰ ਸਪੈਸ਼ਲ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਲਾਭਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਕਿ ਇਸ ਵਿੱਚ ਕੇਸ ਲਗਾਉਣ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ।
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਪੈਸ਼ਲ ਲੋਕ ਅਦਾਲਤ ਵਿਚ ਲੱਗਣ ਵਾਲੇ ਕੇਸਾਂ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ ਕਿ ਇਸ ਵਿਚ ਲੇਬਰ ਨਾਲ ਸਬੰਧਿਤ ਮਾਮਲੇ, ਚੈੱਕ ਨਾਲ ਸੰਬੰਧਤ ਮਾਮਲੇ (138 ਐਨ.ਆਈ. ਐਕਟ), ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਪਰਿਵਾਰ ਕਾਨੂੰਨ ਦੇ ਮਾਮਲੇ, ਸਰਵਿਸਜ਼ ਦੇ ਮਾਮਲੇ, ਰੈਂਟ ਸਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਗੇਜ ਨਾਲ ਸਬੰਧਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫ਼ੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲਿਆਂ ਨਾਲ ਸਬੰਧਿਤ ਕੇਸ ਲਗਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਸਮੇਂ-ਸਮੇਂ ‘ਤੇ ਲਗਾਈਆਂ ਜਾਣ ਵਾਲੀਆਂ ਕੌਮੀ ਲੋਕ ਅਦਾਲਤਾਂ ਸਬੰਧੀ ਵੀ ਜਾਣਕਾਰੀ ਦਿੱਤੀ ਜੋ ਕਿ ਇਕ ਸਾਲ ਵਿਚ ਚਾਰ ਵਾਰ ਲਗਾਈ ਜਾਂਦੀ ਹੈ ਅਤੇ ਅਗਲੀ ਲੋਕ ਅਦਾਲਤ 14 ਸਤੰਬਰ, 2024 ਨੂੰ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਉਨ੍ਹਾਂ ਵੱਲੋਂ ਸਮੇਂ-ਸਮੇਂ ‘ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਇਸ ਲੋਕ ਅਦਾਲਤ ਵਿਚ ਆਮ ਜਨਤਾ ਨੂੰ ਵੱਧ ਤੋਂ ਵੱਧ ਕੇਸ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਸਕੇ ਤਾਂ ਜੋ ਆਮ ਜਨਤਾ ਇਨ੍ਹਾਂ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕੇ।
ਇਥੇ ਇਹ ਵੀ ਵਰਨਣਯੋਗ ਹੈ ਕਿ ਸਪੈਸ਼ਲ ਲੋਕ ਅਦਾਲਤ ਸੁਪਰੀਮ ਕੋਰਟ ਵੱਲੋਂ ਪਹਿਲੀ ਵਾਰ ਲਗਾਈ ਜਾ ਰਹੀ ਹੈ, ਜਿਸ ਕਾਰਨ ਇਸ ਵਿਚ ਕੇਸ ਲਗਾਉਣ ਲਈ ਲੋਕਾਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।