Prime Punjab Times

Latest news
DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ADVERTISEMENT
You are currently viewing ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ 5 ਦਿਨਾਂ ਆਰੀ ਦੀ ਕਢਾਈ ਦੀ ਵਰਕਸ਼ਾਪ ਕੀਤੀ ਗਈ ਸ਼ੁਰੂ

ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ 5 ਦਿਨਾਂ ਆਰੀ ਦੀ ਕਢਾਈ ਦੀ ਵਰਕਸ਼ਾਪ ਕੀਤੀ ਗਈ ਸ਼ੁਰੂ

ਦਸੂਹਾ 10 ਜੁਲਾਈ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ 5 ਦਿਨਾਂ ਆਰੀ ਦੀ ਕਢਾਈ ਦੀ ਵਰਕਸ਼ਾਪ ਸ਼ੁਰੂ ਕੀਤੀ ਗਈ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਲੋ ਵਿਦਿਆਰਥੀਆਂ ਦੀ ਬਹਿਤਰੀ ਲਈ ਕਾਲਜ ਦੇ ਹਰੇਕ ਵਿਭਾਗ ਨੂੰ ਵਰਕਸ਼ਾਪ, ਸੈਮੀਨਾਰ ਅਤੇ ਕਾਨਫਰੰਸ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਵਰਕਸ਼ਾਪ ਰਾਹੀਂ ਵੱਖ ਵੱਖ ਕਾਲਜਾਂ ਤੋਂ ਆਏ ਹੋਏ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਐਕਸਪਰਟ ਐਮ.ਡੀ ਇਮਤਿਆਜ਼, ਦਿੱਲੀ ਵੱਲੋਂ ਆਰੀ ਦੀ ਕਢਾਈ ਦੀ ਕਾਰੀਗਿਰੀ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵੱਖ ਵੱਖ ਕਾਲਜਾਂ ਤੋਂ ਆਏ ਹੋਏ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਲਈ ਕਾਲਜਾਂ ਦੇ ਮੁੱਖੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਐਮ.ਡੀ ਇਮਤਿਆਜ਼, ਕੋਆਰਡੀਨੇਟਰ ਸੰਦੀਪ ਕਲੇਰ, ਇੰਚਾਰਜ ਅਮਨਪ੍ਰੀਤ ਕੌਰ, ਮਨਜੀਤ, ਕਿਰਨਜੀਤ ਕੌਰ, ਸ਼ਾਨੂ ਦੇਵੀ, ਨੇਹਾ, ਮਨਜੀਤ ਕੌਰ, ਮੁਸਕਾਨ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : 5 ਦਿਨਾਂ ਆਰੀ ਦੀ ਕਢਾਈ ਦੀ ਵਰਕਸ਼ਾਪ ਦੌਰਾਨ ਚੇਅਰਮੈਨ ਚੌਧਰੀ ਕੁਮਾਰ ਸੈਣੀ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਫੈਕਲਟੀ ਮੈਂਬਰ ਅਤੇ ਵਿਦਿਆਰਥੀ।