Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ…

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ…

ਹੁਸ਼ਿਆਰਪੁਰ(ਬਿਊਰੋ) 

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ :  ਬ੍ਰਮ ਸ਼ੰਕਰ ਜਿੰਪਾ

ਕਿਹਾ, ਕਿਸਾਨਾਂ ਨੂੰ ਝੋਨੇ ਦੀ ਖਰੀਦ ਅਤੇ ਅਦਾਇਗੀ ਸਬੰਧੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਕੀਤੀ ਅਪੀਲ

01 ਅਕਤੂਬਰ : ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ, ਅਦਾਇਗੀ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਾ ਆਵੇ, ਇਸ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਖਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਰੌਸ਼ਨੀ, ਸਾਫ਼-ਸਫ਼ਾਈ ਅਤੇ ਪਖਾਨਿਆਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਦੂਜੇ ਰਾਜਾਂ ਤੋਂ ਝੋਨਾ ਲਿਆਉਣ ਤੋਂ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਜਿਥੇ ਵੀ ਅਜਿਹਾ ਕੋਈ ਫੜਿਆ ਗਿਆ, ਉਸ ਸਬੰਧੀ ਸਖਤ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਇਸ ਵਾਰ 4.23 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਦੀ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵਲੋਂ ਖਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿਚ ਕੁੱਲ 69 ਮੰਡੀਆਂ ਹਨ, ਜਿਨ੍ਹਾਂ ਵਿਚ ਮੰਡੀ ਬੋਰਡ ਵਲੋਂ ਐਲਾਨੇ 64 ਪੱਕੇ ਯਾਰਡ ਅਤੇ 5 ਆਰਜ਼ੀ ਯਾਰਡ ਸ਼ਾਮਲ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਵੇਲੇ ਫ਼ਸਲ ਦੀ ਕਟਾਈ ਨਾ ਕਰਨ ਅਤੇ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਬਿਨਾਂ ਕਿਸੇ ਦਿੱਕਤ ਤੋਂ ਹੋ ਸਕੇ। ਇਸ ਮੌਕੇ ਉਨ੍ਹਾਂ ਮੰਡੀਆਂ ਵਿਚ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਤੋਂ ਇਲਾਵਾ ਉਥੇ ਮੌਜੂਦ ਆੜਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਵਿਨੋਦ ਕੁਮਾਰ ਸ਼ਰਮਾ, ਫੂਡ ਸਪਲਾਈ ਅਫ਼ਸਰ ਸੰਜੀਵ ਕੁਮਾਰ, ਸੀਨੀਅਰ ਐਡੀਟਰ ਪਰਮਜੀਤ ਸਿੰਘ, ਕੌਂਸਲਰ ਬਲਵਿੰਦਰ ਬਿੰਦੀ ਤੇ ਅਮਰੀਕ ਚੌਹਾਨ, ਸਾਬਕਾ ਐਮ ਸੀ. ਗੰਗਾ ਪ੍ਰਸਾਦ, ਸੁਮੇਸ਼ ਸੋਨੀ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਿਸਾਨ ਮੌਜੂਦ ਸਨ।

error: copy content is like crime its probhihated