Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਵੱਛ ਉਤਸਵ ਮੁਹਿੰਮ ਤਹਿਤ ਨਗਰ ਨਿਗਮ ਨੇ ਕੱਢਿਆ ਸਵੱਛ ਮਸ਼ਾਲ ਮਾਰਚ

ਸਵੱਛ ਉਤਸਵ ਮੁਹਿੰਮ ਤਹਿਤ ਨਗਰ ਨਿਗਮ ਨੇ ਕੱਢਿਆ ਸਵੱਛ ਮਸ਼ਾਲ ਮਾਰਚ

ਹੁਸ਼ਿਆਰਪੁਰ (ਬਿਊਰੋ) 

29 ਮਾਰਚ : ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੀ ਸਵੱਛ ਉਤਸਵ ਮੁਹਿੰਮ ਤਹਿਤ ਅੱਜ ਨਗਰ ਨਿਗਮ ਦਫ਼ਤਰ  ਹੁਸ਼ਿਆਰਪੁਰ ਤੋਂ ਸਵੱਛ ਮਸ਼ਾਲ ਮਾਰਚ ਕੱਢਿਆ ਗਿਆ। ਇਸ ਮਸ਼ਾਲ ਮਾਰਚ ਵਿਚ ਖਾਸ ਕਰਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਔਰਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਹ ਮਸ਼ਾਲ ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਵਾਪਸ ਨਗਰ ਨਿਗਮ ਦਫ਼ਤਰ ਵਿਖੇ ਆ ਕੇ ਸਮਾਪਤ ਹੋਇਆ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੰਖਣ ਵਿਚ ਨਗਰ ਨਿਮਮ ਦਾ ਸਾਥ ਦਣ ਅਤੇ ਆਪਣੇ ਘਰਾਂ ਦਾ ਕੂੜਾ ਵੱਖ-ਵੱਖ (ਗਿੱਲਾ ਅਤੇ ਸੁੱਕਾ) ਕਰ ਕੇ ਹੀ ਆਪਣੇ ਸਫ਼ਾਈ ਸੇਵਕ ਨੂੰ ਦੇਣ ਅਤੇ ਘਰ ਦਾ ਕੂੜਾ ਬਾਹਰ ਨਾ ਸੁੱਟਣ। ਉਨ੍ਹਾਂ ਕਿਹਾ ਕਿ ਕੂੁੜੇ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਇਸ ਨਾਲ ਸ਼ਹਿਰ ਦਾ ਅਕਸ ਖ਼ਰਾਬ ਹੁੰਦਾ ਹੈ ਅਤੇ ਵਾਤਾਵਰਨ ’ਤੇ ਵੀ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਬਣੀਆਂ ਵਸਤੂਆਂ ਦੀ ਵਰਤੋਂ ਨਾ ਕਰਨ ਅਤੇ ਕਿਸੇ ਵੀ ਚੀਜ਼ ਦੀ ਖ਼ਰੀਦ ਕਰਨ ਸਮੇਂ ਕੱਪੜੇ ਜਾਂ ਜੂਟ ਦੇ ਥੈਲੇ ਆਪਣੇ ਘਰਾਂ ਤੋਂ ਲੈ ਕੇ ਜਾਣ ਦੀ ਅਪੀਲ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਅਤੇ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ ਸਮੂਹ ਦਫ਼ਤਰੀ ਸਟਾਫ ਵੀ ਮੌਜੂਦ ਰਿਹਾ।
ਫੋਟੋ ਕੈਪਸ਼ਨ :
-ਨਗਰ ਨਿਗਮ ਵੱਲੋਂ ਕੱਢੇ ਗਏ ਸਵੱਛ ਮਸ਼ਾਲ ਮਾਰਚ ਨੂੰ ਰਵਾਨਾ ਕਰਦੇ ਹੋਏ ਮੇਅਰ ਸੁਰਿੰਦਰ ਕੁਮਾਰ।