ਗੜ੍ਹਦੀਵਾਲਾ 11 ਮਾਰਚ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਸਵੀਪ ਗਤੀਵਿਧੀਆ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਇਸ ਵਿੱਚ ਨੋਡਲ ਅਫ਼ਸਰ ਸ੍ਰੀ ਦਵਿੰਦਰ ਕੁਮਾਰ (ਲਾਇਬਰੇਰੀਅਨ) ਨੇ ਕਿਹਾ ਕਿ ਆਪਣਾ ਵੋਟ ਮਹੱਤਵਪੁਰਨ ਅਤੇ ਆਪਣਾ ਵੋਟ ਆਪਣਾ ਅਧਿਕਾਰ ਹੈ।ਇਸਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਿਦਆਰਥੀਆਂ ਵਿੱਚ ਮੋਨਿਕਾ ਚੌਦਰੀ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਅਤੇ ਸਿਮਰਨ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਿਦਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਨੋਡਲ ਅਫ਼ਸਰ ਸ਼੍ਰੀ ਦਵਿੰਦਰ ਕੁਮਾਰ ਨੂੰ ਇਹੋ ਜਿਹੇ ਉਪਰਾਲੇ ਕਰਨ ਲਈ ਧੰਨਵਾਦ ਕੀਤਾ।