Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਤਲਵਾੜਾ ਵਿਖੇ ਮੈਗਾ ਰੋਜ਼ਗਾਰ ਮੇਲੇ ਦੌਰਾਨ 150 ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਗਿਆ ਰੋਜ਼ਗਾਰ

ਤਲਵਾੜਾ ਵਿਖੇ ਮੈਗਾ ਰੋਜ਼ਗਾਰ ਮੇਲੇ ਦੌਰਾਨ 150 ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਗਿਆ ਰੋਜ਼ਗਾਰ

ਤਲਵਾੜਾ / ਹੁਸ਼ਿਆਰਪੁਰ (ਚੌਧਰੀ) 

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਦ੍ਰਿੜ ਸੰਕਲਪ : ਵਿਧਾਇਕ ਕਰਮਬੀਰ ਸਿੰਘ ਘੁੰਮਣ

21 ਮਾਰਚ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ. ਤਲਵਾੜਾ ਵਿਖੇ ਅੱਜ ਮੈਗਾ ਰੋਜ਼ਗਾਰ ਮੇਲੇ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ, ਜਿਸ ਦੌਰਾਨ 150 ਤੋਂ ਵੱਧ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਇਸ ਰੋਜ਼ਗਾਰ ਮੇਲੇ ਵਿੱਚ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਰੋਜ਼ਗਾਰ ਮੇਲੇ ਵਿੱਚ ਸਿਲੈਕਟ ਹੋਏ ਨੌਜਵਾਨਾਂ ਨੂੰ ਮੌਕੇ ’ਤੇ ਹੀ ਨਿਯੁਕਤੀ ਪੱਤਰ ਵੀ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ  ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਸੰਕਲਪ ਹੈ ਅਤੇ ਇਸੇ ਤਹਿਤ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਰੋਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ  ਦੇ ਜ਼ਿਲ੍ਹੇ ਵਿੱਚ ਹੀ ਪ੍ਰਮੁੱਖ ਸੰਸਥਾਵਾਂ ਵਿੱਚ ਬਿਹਤਰ ਰੋਜ਼ਗਾਰ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੀ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ ਜਾਰੀ ਰਹਿਣਗੇ।

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 20 ਨਾਮੀ ਕੰਪਨੀਆਂ ਜਿਵੇਂ ਕਿ ਸੋਨਾਲੀਕਾ, ਉੱਨਤੀ ਕੋ-ਆਪਰੇਟਿਵ ਲਿਮਟਿਡ ਤਲਵਾੜਾ, ਲੁਧਿਆਣਾ ਬੈਵਰੇਜ਼ (ਕੋਕਾ ਕੋਲਾ), ਰਿਲਾਇੰਸ ਇੰਡਸਟ੍ਰੀਜ਼ ਲਿਮਟਿਡ, ਹੁਸ਼ਿਆਰਪੁਰ ਆਟੋਮੋਬਾਇਲ, ਪੁਖਰਾਜ ਹੈਲਥ ਕੇਅਰ, ਅਜਾਇਲ ਹਰਬਲ, ਰੈਕਸਾ ਸਕਿਊਰਿਟੀ ਅਤੇ ਹੋਰ ਕਈ ਨਾਮੀ ਕੰਪਨੀਆਂ ਵੱਲੋਂ ਭਰਤੀ ਕਰਨ ਸਬੰਧੀ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਲਗਭਗ 350 ਪ੍ਰਾਰਥੀਆਂ ਨੇ ਬਹੁਤ ਉਤਸ਼ਾਹ ਪੂਰਵਕ ਭਾਗ ਲਿਆ ਅਤੇ 150 ਤੋਂ ਵੱਧ ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਚੋਣ ਕੀਤੀ ਗਈ।

ਇਸ ਮੌਕੇ ਲਲਿਤ ਮੋਹਣ ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ. ਤਲਵਾੜਾ, ਪਰਮਿੰਦਰ ਪਾਲ ਸਿੰਘ ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ. ਹਰਿਆਣਾ, ਰਾਕੇਸ਼ ਕੁਮਾਰ ਪਲੇਸਮੈਂਟ ਅਫਸਰ, ਅਦਿੱਤਯਾ ਰਾਣਾ ਕਰੀਅਰ ਕਾਊਂਸਲਰ, ਵਿਕਰਮ ਸਿੰਘ ਯੰਗ ਪ੍ਰੋਫੈਸ਼ਨਲ, ਪਲੇਸਮੈਂਟ ਅਫਸਰ ਆਈ.ਟੀ.ਆਈ. ਮਨੋਜ ਕੁਮਾਰ, ਜ਼ਿਲ੍ਹਾ ਰੋਜ਼ਗਾਰ ਬਿਊਰੋ ਹੁਸ਼ਿਆਰਪੁਰ ਅਤੇ ਆਈ.ਟੀ.ਆਈ. ਤਲਵਾੜਾ ਦਾ ਸਮੂਹ ਸਟਾਫ ਮੌਜੂਦ ਸੀ।

ਫੋਟੋ ਕੈਪਸ਼ਨ : ਤਲਵਾੜਾ ਵਿਖੇ ਮੈਗਾ ਰੋਜ਼ਗਾਰ ਰੋਜ਼ਗਾਰ ਮੇਲੇ ਮੌਕੇ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਵਿਧਾਇਕ ਕਰਮਬੀਰ ਸਿੰਘ ਘੁੰਮਣ। ਨਾਲ ਹਨ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਤੇ ਹੋਰ।

error: copy content is like crime its probhihated