Prime Punjab Times

Latest news
*44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ* ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ KMS ਕਾਲਜ ਵਿਖੇ ‘ਵਿੱਦਿਆ ਆਰੰਭ 2026’ ਨਾਲ ਦੋ-ਦਿਨਾ ਸਮਾਗਮ ਦੀ ਸ਼ਾਨਦਾਰ ਸਮਾਪਤੀ ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि...
ADVERTISEMENT
You are currently viewing ਬਾਰ੍ਹਵੀਂ ਜਮਾਤ ‘ਚ ਤਲਵਾੜਾ ਖੇਤਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਬਾਰ੍ਹਵੀਂ ਜਮਾਤ ‘ਚ ਤਲਵਾੜਾ ਖੇਤਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਤਲਵਾੜਾ, ਦਸੂਹਾ 14 ਮਈ (ਚੌਧਰੀ) 

ਕਮਾਹੀ ਦੇਵੀ, ਤਲਵਾੜਾ ਸੈਕਟਰ-1, ਰਾਮਗੜ੍ਹ ਸੀਕਰੀ ਅਤੇ ਮੈਰੀਟੋਰੀਅਸ ਸਕੂਲ ਨੇ ਕੀਤਾ ਮੈਰਿਟ ਸੂਚੀ ਵਿੱਚ ਨਾਮ ਦਰਜ

: ਪੰਜਾਬ ਸਕੂਲ ਸਿੱਖਿਆ ਬੋਰਡ ਦੀ 10+2 ਪ੍ਰੀਖਿਆ ਦੇ ਅੱਜ ਐਲਾਨੇ ਗਏ ਨਤੀਜੇ ਵਿੱਚ ਤਲਵਾੜਾ ਖੇਤਰ ਦੇ ਹੋਣਹਾਰ ਵਿਦਿਆਰਥੀਆਂ ਨੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮੈਡਮ ਲਲਿਤਾ ਅਰੋੜਾ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ.) ਹੁਸ਼ਿਆਰਪੁਰ ਅਤੇ ਸ੍ਰੀ ਧੀਰਜ ਵਿਸ਼ੇਸ਼ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜ਼ਿਲ੍ਹੇ ਦੇ ਹੋਣਹਾਰ ਅਧਿਆਪਕਾਂ ਵਿਦਿਆਰਥੀਆਂ ਅਤੇ ਸੁਹਿਰਦ ਮਾਪਿਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਨੇ ਬਾਰ੍ਹਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚੋਂ ਦੂਜੇ ਸਥਾਨ ਤੇ ਰਹਿ ਕੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਪਰਚਮ ਬੁਲੰਦ ਕੀਤਾ ਹੈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ 1 ਤਲਵਾੜਾ ਦੇ ਪ੍ਰਿੰਸੀਪਲ ਜਪਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਦੋ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕੀਤਾ ਹੈ। ਅਨੁਜ ਕੁਮਾਰ ਪੁੱਤਰ ਰਾਕੇਸ਼ ਕੁਮਾਰ ਅਤੇ ਅਮਰ ਗੁਪਤਾ ਪੁੱਤਰ ਗੋਬਿੰਦ ਗੁਪਤਾ ਨੇ 495/500 ਅੰਕ ਹਾਸਿਲ ਕਰਕੇ ਪੰਜਾਬ ਭਰ ਵਿੱਚ 5ਵਾਂ ਰੈਂਕ ਹਾਸਿਲ ਕੀਤਾ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਸੀਕਰੀ ਦੇ ਮੁਖੀ ਪ੍ਰਿੰ. ਰਾਮ ਪ੍ਰਕਾਸ਼ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਪ੍ਰਿਆ ਪੁੱਤਰੀ ਰਾਜ ਕੁਮਾਰ ਨੇ 487 ਅੰਕ ਹਾਸਿਲ ਕਰਕੇ ਮੈਰਿਟ ਸੂਚੀ ਆਪਣਾ ਨਾਮ ਦਰਜ ਕਰਕੇ ਇਲਾਕੇ ਵਿੱਚ ਨਾਮ ਰੌਸ਼ਨ ਕੀਤਾ ਹੈ।

ਪੀ. ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ ਦੀਆਂ 4 ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਕੇ ਸਕੂਲ ਦੀ ਮਾਣਮੱਤੀ ਪ੍ਰੰਪਰਾ ਨੂੰ ਕਾਇਮ ਰੱਖਿਆ ਹੈ। ਸਕੂਲ ਮੁਖੀ ਰਾਜੇਸ਼ ਸਿੰਘ ਨੇ ਦੱਸਿਆ ਕਿ ਪਰੀਨੀਤਾ ਸਪੁੱਤਰੀ ਦਰਸ਼ਨ ਸਿੰਘ 491/500 ਅੰਕ ਲੈ ਕੇ ਰੈਂਕ ਨੌਵਾਂ , ਅਰਸ਼ਿਤ ਰਾਣਾ ਸਪੁੱਤਰ ਮੋਹਨ ਸਿੰਘ ਨੇ 488/500 ਅੰਕ ਲੈ ਕੇ ਰੈਂਕ ਬਾਰਵਾਂ ਅਤੇ ਪੁਨਿਕਾ ਸਪੁੱਤਰੀ ਦਵਿੰਦਰ ਕੁਮਾਰ ਨੇ 487/500 ਪ੍ਰਾਪਤ ਕਰਕੇ ਰੈਂਕ ਤੇਰਵਾਂ, ਜੀਆ ਠਾਕੁਰ ਸਪੁਤਰੀ ਨਰੇਸ਼ ਕੁਮਾਰ ਨੇ 486/500 ਪ੍ਰਾਪਤ ਕਰਕੇ ਰੈਂਕ 14ਵਾਂ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਕੰਢੀ ਦੇ ਪਿਛੜੇ ਇਲਾਕੇ ਦੇ ਬਾਵਜੂਦ ਸਕੂਲ ਦੇ ਮਿਹਨਤੀ ਅਧਿਆਪਕਾਂ ਤੇ ਹੋਣਹਾਰ ਵਿਦਿਆਰਥੀਆਂ ਸਦਕਾ ਜਿਲ੍ਹੇ ‘ਚ ਸਭ ਤੋਂ ਵੱਧ ਮੈਰਿਟਾਂ ਹਾਸਿਲ ਕਰਕੇ ਰਿਕਾਰਡ ਕਾਇਮ ਕੀਤਾ ਹੈ।

ਸਰਕਾਰੀ ਸੈਕੰਡਰੀ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਤਲਵਾੜਾ ਟਾਉਨਸ਼ਿਪ ਦੇ ਮੁਖੀ ਸੁਨੀਲ ਮਹਿਰਾਲ ਨੇ ਦੱਸਿਆ ਕਿ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਨਾਮ ਦਰਜ ਕੀਤਾ ਹੈ ਜਿਸ ਵਿੱਚ ਦੀਕਸ਼ਾ ਪੁੱਤਰੀ ਨੰਦ ਕਿਸ਼ੋਰ ਨੇ 490 ਅਤੇ ਸ਼੍ਰਿਸ਼ਟੀ ਡੋਗਰਾ ਪੁੱਤਰੀ ਨੇਵੀ ਚਾਟਕ ਨੇ 487 ਅੰਕ ਹਾਸਿਲ ਕੀਤੇ ਹਨ।

error: copy content is like crime its probhihated