Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜ਼ਿਲ੍ਹੇ ਵਿਚ ਸਿੰਥੈਟਿਕ ਡੋਰ ਬਣਾਉਣ,ਵੇਚਣ,ਸਟੋਰ ਕਰਨ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

ਜ਼ਿਲ੍ਹੇ ਵਿਚ ਸਿੰਥੈਟਿਕ ਡੋਰ ਬਣਾਉਣ,ਵੇਚਣ,ਸਟੋਰ ਕਰਨ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

ਹੁਸ਼ਿਆਰਪੁਰ, 11 ਦਸੰਬਰ (ਪ੍ਰਾਈਮ ਪੰਜਾਬ ਟਾਈਮਜ਼) 
: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਨਾਈਲੋਨ, ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਬਣਾਉਣ, ਵੇਚਣ, ਸਟੋਰ ਕਰਨ, ਖ਼ਰੀਦਣ ਅਤੇ ਸਪਲਾਈ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 9 ਫਰਵਰੀ 2026 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਹੈ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸਿੰਥੈਟਿਕ ਪਲਾਸਟਿਕ ਦੀ ਬਣੀ ਹੋਈ ਹੈ ਅਤੇ ਉਹ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਇਸ ਡੋਰ ਨਾਲ ਦੋਪਹੀਆ ਵਾਹਨ ਚਾਲਕਾਂ ਦੇ ਗਲ਼ ਅਤੇ ਕੰਨ ਆਦਿ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਅਤੇ ਉਨ੍ਹਾਂ ਦੇ ਮਰਨ ਬਾਰੇ ਕਾਫ਼ੀ ਦੁਰਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋ ਜਾਣ ’ਤੇ ਉਨ੍ਹਾਂ ਦਾ ਰੁੱਖਾਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗਾਂ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਹੈ, ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਨੂੰ ਸਟੋਰ ਕਰਨ, ਵੇਚਣ ਅਤੇ ਖਰੀਦਣ ’ਤੇ ਰੋਕ ਲਗਾਉਣ ਲਈ ਇਹ ਕਦਮ ਚੁੱਕਣ ਦੀ ਅਤਿਅੰਤ ਲੋੜ ਸੀ।