Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਜ਼ਿਲ੍ਹੇ ‘ਚ ਸਿੰਥੈਟਿਕ ਡੋਰ ਬਣਾਉਣ, ਵੇਚਣ,ਸਟੋਰ ਕਰਨ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹੇ ‘ਚ ਸਿੰਥੈਟਿਕ ਡੋਰ ਬਣਾਉਣ, ਵੇਚਣ,ਸਟੋਰ ਕਰਨ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ

ਹੁਸ਼ਿਆਰਪੁਰ, 4 ਜਨਵਰੀ (ਬਿਊਰੋ) 

: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਨਾਈਲੋਨ, ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਬਣਾਉਣ, ਵੇਚਣ, ਸਟੋਰ ਕਰਨ ਅਤੇ ਖ਼ਰੀਦਣ, ਸਪਲਾਈ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 29 ਫਰਵਰੀ 2024 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਹੈ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸਿੰਥੈਟਿਕ ਪਲਾਸਟਿਕ ਦੀ ਬਣੀ ਹੋਈ ਹੈ ਅਤੇ ਉਹ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ੳਂੁਗਲਾਂ ਕੱਟ ਦਿੰਦੀ ਹੈ। ਇਸ ਡੋਰ ਨਾਲ ਦੋ-ਪਹੀਆ ਵਾਹਨ ਚਾਲਕਾਂ ਦੇ ਗਲ ਅਤੇ ਕੰਨ ਆਦਿ ਕੱਟੇ ਜਾਣ, ਉਡਦੇ ਪੰਛੀਆਂ ਦੇ ਫੱਸ ਜਾਣ ਅਤੇ ਉਨ੍ਹਾਂ ਦੇ ਮਰਨ ਬਾਰੇ ਕਾਫ਼ੀ ਦੁਰਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋ ਜਾਣ ’ਤੇ ਉਨ੍ਹਾਂ ਦਾ ਰੁੱਖਾਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗਾਂ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਹੈ, ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਨੂੰ ਸਟੋਰ ਕਰਨ, ਵੇਚਣ ਅਤੇ ਖਰੀਦਣ ’ਤੇ ਰੋਕ ਲਗਾਉਣ ਲਈ ਇਹ ਕਦਮ ਚੁੱਕਣ ਦੀ ਅਤਿਅੰਤ ਲੋੜ ਸੀ।