Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਤਲਵਾੜਾ ਨਗਰ ਕੌਂਸਲ ਚੋਣਾਂ-2025…

ਤਲਵਾੜਾ ਨਗਰ ਕੌਂਸਲ ਚੋਣਾਂ-2025…

ਤਲਵਾੜਾ / ਹੁਸ਼ਿਆਰਪੁਰ, 19 ਫਰਵਰੀ (ਚੌਧਰੀ) 

: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਨਗਰ ਕੌਂਸਲ ਤਲਵਾੜਾ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਗਰ ਕੌਂਸਲ ਤਲਵਾੜਾ ਦੀਆਂ 2 ਮਾਰਚ 2025 ਨੂੰ ਹੋਣ ਵਾਲੀਆਂ ਚੋਣਾਂ ਵਿੱਚ ਵੋਟਰ ਆਪਣੇ-ਆਪਣੇ ਬੂਥਾਂ ’ਤੇ ਵੋਟਰ ਕਾਰਡ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਦੱਸੇ ਗਏ ਦਸਤਾਵੇਜ਼ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੋਲਿੰਗ ਬੂਥ ‘ਤੇ ਪਛਾਣ ਦੇ ਸਬੂਤ ਵਜੋਂ ਨਾਗਰਿਕ ਆਪਣਾ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ (ਫੋਟੋ ਸਮੇਤ), ਮਨਰੇਗਾ ਜੌਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਆਰਮ ਲਾਇਸੰਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ਼, ਫੋਟੋ ਵਾਲਾ ਸੁਤੰਤਰਤਾ ਸੈਨਾਨੀ ਪਛਾਣ ਪੱਤਰ, ਬੈਂਕ/ਡਾਕਖਾਨੇ ਸਕੀਮ ਅਧੀਨ ਜਾਰੀ ਕੀਤੀ ਗਈ ਪਾਸਬੁੱਕ ਫੋਟੋ ਸਮੇਤ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਸੰਸਦ ਮੈਂਬਰ/ਵਿਧਾਇਕ ਵੱਲੋਂ ਜਾਰੀ ਮਾਨਤਾ ਪ੍ਰਾਪਤ ਪਹਿਚਾਣ ਪੱਤਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਭਾਰਤ ਸਰਕਾਰ ਦੁਆਰਾ ਦਿਵਿਆਂਗ ਵਿਅਕਤੀਆਂ ਨੂੰ ਜਾਰੀ ਕੀਤਾ ਗਿਆ ਵਿਲੱਖਣ ਦਿਵਿਆਂਗ ਆਈ.ਡੀ ਕਾਰਡ (ਯੂ.ਡੀ.ਆਈ.ਡੀ), ਕੇਂਦਰ/ਰਾਜ ਸਰਕਾਰ, ਜਨਤਕ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਕਰਮਚਾਰੀਆਂ ਨੂੰ ਜਾਰੀ ਫੋਟੋ ਪਛਾਣ ਪੱਤਰ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ।