Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੰਨਿਆਂ ਸਕੂਲ ਤਲਵਾੜਾ ਦੀਆਂ ਤਿੰਨ ਲੋੜਵੰਦ ਅਤੇ ਹੋਣਹਾਰ ਵਿਦਿਆਰਥਣਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚੈੱਕ ਕੀਤੇ ਭੇਂਟ

ਕੰਨਿਆਂ ਸਕੂਲ ਤਲਵਾੜਾ ਦੀਆਂ ਤਿੰਨ ਲੋੜਵੰਦ ਅਤੇ ਹੋਣਹਾਰ ਵਿਦਿਆਰਥਣਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚੈੱਕ ਕੀਤੇ ਭੇਂਟ

ਤਲਵਾੜਾ / ਦਸੂਹਾ 29 ਮਾਰਚ (ਚੌਧਰੀ) 

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਦੁਆਰਾ ਚਲਾਏ ਗਏ ਟਰੱਸਟ ਸਨੀ ਓਬਰਾਏ ਸ਼ਕਾਲਰਸ਼ਿਪ ਸਕੀਮ ਦੇ ਅਧੀਨ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ-3 ਤਲਵਾੜਾ ਵਿਖੇ ਮੈਰਿਟ ਵਿੱਚ ਆਉਣ ਵਾਲੀਆਂ ਤਿੰਨ ਲੋੜਵੰਦ ਵਿਦਿਆਰਥਣਾਂ ਨੂੰ ਫੀਸ ਦੇ ਚੈੱਕ ਭੇਟ ਕੀਤੇ । ਇਹ ਤਿੰਨੋ ਵਿਦਿਆਰਥਣਾਂ ਬਾਰ੍ਹਵੀਂ ਦੀ ਬੋਰਡ ਪ੍ਰੀਖਿਆ ਵਿੱਚੋਂ ਮੈਰਿਟ ਵਿੱਚ ਆਈਆਂ ਸਨ ਜੋ ਕਿ ਹੁਣ ਗੁਰੂ ਨਾਨਕ ਯੂਨੀਵਰਸਿਟੀ ਵਿਖੇ ਪੜ੍ਹ ਰਹੀਆਂ ਹਨ । ਟਰੱਸਟ ਦੇ ਤਲਵਾੜਾ ਦੇ ਇੰਚਾਰਜ ਪ੍ਰੋ. ਅਜੈ ਸਹਿਗਲ ਨੇ ਕਿਹਾ ਕਿ ਡਾ. ਓਬਰਾਏ ਵੱਲ਼ੋਂ ਕਈ ਹਜਾਰਾਂ ਲੋੜਵੰਦ ਵਿਦਿਆਰਥੀਆਂ ਦੀ ਮਦਦ ਕੀਤੀ ਜਾ ਚੁੱਕੀ ਹੈ । ਇਸ ਸਬੰਧ ਵਿਚ ਉਹਨਾਂ ਦੱਸਿਆ ਕਿ ਟਰੱਸਟ ਵਿਚ ਐਜੂਕੇਸ਼ਨ ਦੇ ਖੇਤਰ ਨੂੰ ਡਾਇਰੈਕਟਰ ਐਜੂਕੇਸ਼ਨ ਇੰਦਰਜੀਤ ਕੌਰ ਗਿੱਲ ਦੇਖਦੇ ਹਨ । ਇਸ ਮੌਕੇ ਪ੍ਰਿੰਸੀਪਲ ਵੀਨਾ ਬੱਧਣ ਨੇ ਡਾ. ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਅਤੇ ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ ਸਾਡੇ ਸਕੂਲ ਦੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਕਰਦੇ ਰਹਿਣਗੇ । ਇਸ ਮੌਕੇ ਗੁਰਦੀਪ ਸਿੰਘ ਸਕੂਲ ਇੰਚਾਰਜ, ਸਮੂਹ ਸਟਾਫ ਅਤੇ ਮਾਪੇ ਹਾਜਰ ਸਨ ।

ਫੋਟੋ – ਟਰੱਸਟ ਦੇ ਤਲਵਾੜਾ ਦੇ ਇੰਚਾਰਜ ਪ੍ਰੋ. ਅਜੈ ਸਹਿਗਲ, ਪ੍ਰਿੰ. ਵੀਨਾ ਬੱਧਣ ਅਤੇ ਹੋਰ ਵਿਦਿਆਰਥਣਾਂ ਨੂੰ ਚੈੱਕ ਭੇਟ ਕਰਦੇ ਹੋਏ