Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਟਾਂਡਾ : ਪੀਰਾਂ ਦੇ ਅਸਥਾਨ ‘ਤੇ ਝੰਡਾ ਚੜ੍ਹਾਉਂਦੇ ਸਮੇਂ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ,5 ਗੰਭੀਰ ਜ਼ਖਮੀ

ਟਾਂਡਾ : ਪੀਰਾਂ ਦੇ ਅਸਥਾਨ ‘ਤੇ ਝੰਡਾ ਚੜ੍ਹਾਉਂਦੇ ਸਮੇਂ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ,5 ਗੰਭੀਰ ਜ਼ਖਮੀ

ਟਾਂਡਾ / ਦਸੂਹਾ 17 ਫਰਵਰੀ (ਚੌਧਰੀ) : ਪਿੰਡ ਸਕਰਾਲਾ ਵਿਚ ਪੀਰਾਂ ਦੇ ਸਥਾਨ ’ਤੇ ਝੰਡਾ ਚੜ੍ਹਾਉਂਦੇ ਸਮੇਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਨਾਲ ਕਰੰਟ ਲੱਗਣ ਤੇ ਇੱਕ ਨੌਜਵਾਨ ਦੀ ਮੌਤ ਤੇ 5 ਵਿਅਕਤੀ ਦੇ ਗੰਭੀਰ ਰੂਪ ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿੰਨਾਂ ਨੂੰ ਮੌਕੇ ਤੇ ਪਿੰਡ ਵਾਸੀਆਂ ਵਲੋਂ ਟਾਂਡਾ ਦੇ ਇੱਕ ਨਿੱਜੀ ਹਸਪਤਾਲ ਚ ਦਾਖਲ ਕਰਵਾਇਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ (22) ਪੁੱਤਰ ਸਰਪੰਚ ਪਰਮਜੀਤ ਸਿੰਘ ਵਾਸੀ ਪਿੰਡ ਸਕਰਾਲਾ ਜਦਕਿ ਜਖਮੀਆਂ ਦੀ ਪਛਾਣ ਉਂਕਾਰ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਰਾਮ ਸਿੰਘ ਪੁੱਤਰ ਹਰੀ ਰਾਮ, ਹਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ, ਗੁਰਮੀਤ ਸਿੰਘ ਪੁੱਤਰ ਮਨਸਾ ਰਾਮ ਅਤੇ ਗੁਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਸਕਰਾਲਾ ਵਜੋਂ ਹੋਈ ।ਇਹ ਹਾਦਸਾ ਸਵੇਰੇ 11/11.30 ਦੇ ਵਿਚਕਾਰ ਉਸ ਸਮੇਂ ਵਾਪਰਿਆ ਜਦੋਂ ਬਾਬਾ ਜ਼ਾਹਰ ਪੀਰ ਦੇ ਅਸਥਾਨ ‘ਤੇ ਸੰਗਤ ਸਲਾਨਾ ਜੋੜ ਮੇਲਾ ਮਨਾ ਰਹੀ ਸੀ ਅਤੇ ਕੁਝ ਸੇਵਾਦਾਰਾਂ ਵਲੋਂ ਝੰਡਾ ਚੜਾਉਣ ਦੀ ਰਸਮ ਅਦਾ ਕਰਨ ਵੇਲੇ ਝੰਡਾ ਦਾ ਲੋਹੇ ਦਾ ਖੰਭਾ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਨੂੰ ਛੂਹ ਗਿਆ। ਜਿਸ ਕਾਰਨ ਸਿਮਰਨਜੀਤ ਸਿੰਘ ਸਮੇਤ 6 ਲੋਕ ਗੰਭੀਰ ਰੂਪ ਚ ਜਖਮੀ ਹੋ ਗਏ,ਜਿੰਨਾਂ ਨੂੰ ਪਿੰਡ ਵਾਸੀਆਂ ਵਲੋਂ ਟਾਂਡਾ ਦੇ ਇੱਕ ਨਿੱਜੀ ਹਸਪਤਾਲ ਚ ਪਹੁੰਚਾਇਆ ਗਿਆ ,ਜਿੱਥੇ ਡਾਕਟਰਾਂ ਵਲੋਂ ਸਿਮਰਨਜੀਤ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਤੇ ਬਾਕੀ ਹਸਪਤਾਲ ਵਿਖੇ ਜੇਰੇ ਇਲਾਜ ਹਨ।