Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਟਾਂਡਾ ਪੁਲਿਸ ਵੱਲੋਂ ਨਸ਼ਾ ਸਮੱਗਲਰ ਟਰਾਂਸਫਾਰਮਾਂ ਦਾ ਤੇਲ ਚੋਰੀ ਕਰਨ ਵਾਲੇ ਗੈਂਗ ਦੇ 04 ਮੈਂਬਰ ਗ੍ਰਿਫਤਾਰ

ਟਾਂਡਾ ਪੁਲਿਸ ਵੱਲੋਂ ਨਸ਼ਾ ਸਮੱਗਲਰ ਟਰਾਂਸਫਾਰਮਾਂ ਦਾ ਤੇਲ ਚੋਰੀ ਕਰਨ ਵਾਲੇ ਗੈਂਗ ਦੇ 04 ਮੈਂਬਰ ਗ੍ਰਿਫਤਾਰ

ਗੜ੍ਹਦੀਵਾਲਾ / ਦਸੂਹਾ (ਚੌਧਰੀ) 

30 ਮਈ : ਟਾਂਡਾ ਪੁਲਿਸ ਨੇ ਨਸ਼ਾ ਸਮੱਗਲਰ ਟਰਾਂਸਫਾਰਮਾਂ ਦਾ ਤੇਲ ਚੋਰੀ ਕਰਨ ਵਾਲੇ ਗੈਂਗ ਦੇ 04 ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ।ਪੁਲਿਸ ਨੇ ਇਨ੍ਹਾਂ ਪਾਸੋਂ 565 ਗ੍ਰਾਮ ਨਸ਼ੀਲਾ ਪਦਾਰਥ ਚੋਰੀ ਸ਼ੁਦਾ ਟਰਾਂਸਫਾਰਮ ਦਾ 370 ਲਿਟਰ ਤੇਲ ਅਤੇ ਮਹਿੰਦਰਾ ਬੋਲੈਰੋ ਗੱਡੀ ਨੰਬਰ ਬਰਾਮਦ ਕੀਤੀ ਹੈ। ਦੋਸ਼ੀਆਂ ਦੀ ਪਛਾਣ ਸੁਖਦੀਪ ਸਿੰਘ ਉਰਫ ਸੁੱਖਾ ਪੁੱਤਰ ਸੰਤੋਖ ਸਿੰਘ ਵਾਸੀ ਭੁੱਟਾ ਥਾਣਾ ਡੇਹਲੋ ਜਿਲਾ ਲੁਧਿਆਣਾ, ਮੰਗਲ ਸਿੰਘ ਪੁਤਰ ਗੁਰਦਿੱਤ ਸਿੰਘ ਵਾਸੀ ਕੋਟਲਾ ਡੂਮ ਥਾਣਾ ਰਾਜਸਾਂਸੀ ਜਿਲਾ ਅੰਮ੍ਰਿਤਸਰ, ਹਰਪਾਲ ਸਿੰਘ ਉਰਫ ਬਾਦਲ ਪੁੱਤਰ ਗੁਰਦਿਆਲ ਸਿੰਘ ਵਾਸੀ ਸੰਧੂ ਕਲੋਨੀ ਘਨੂੰਪੁਰ ਕਾਲੇ ਥਾਂਣਾ ਛੇਹਰਟਾ ਜਿਲਾ ਅੰਮ੍ਰਿਤਸਰ ਅਤੇ ਰਿੰਕੂ ਸਾਗਰ ਪੁੱਤਰ ਜਗੀਰ ਸਿੰਘ ਵਾਸੀ ਘਨੂਪੁਰ ਕਾਲੇ ਵਾਲਾ ਮੋੜ ਸ਼੍ਰੀ ਹਰਕ੍ਰਿਸ਼ਨ ਨਗਰ ਗਲੀ ਨੰਬਰ 5 ਥਾਣਾ ਛੇਹਰਟਾ ਜਿਲਾ ਅਮ੍ਰਿਤਸਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ  ਸਰਤਾਜ ਸਿੰਘ ਚਾਹਲ IPS ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਕੁਲਵੰਤ ਸਿੰਘ ਡੀ ਐਸ ਪੀ ਸਬ ਡਵੀਜਨ ਟਾਂਡਾ  ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਵੇਚਣ ਵਾਲੇ/ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।ਜੋ ਮਿਤੀ 29.05.23 ਨੂੰ ਐਸ.ਆਈ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਰੜਾ ਮੋੜ ਇੱਕ ਮਹਿੰਦਰਾ ਬੋਲੈਰੋ ਗੱਡੀ ਨੰਬਰ ਪੀ ਬੀ 02-ਸੀ ਆਰ-9704 ਨੂੰ ਰੋਕਿਆ। ਜਿਸ ਵਿੱਚੋਂ 04 ਵਿਅਕਤੀਆਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਗੱਡੀ ਵਿੱਚ ਬਿਜਲੀ ਦੇ ਟਰਾਂਸਫਾਰਮਾਂ ਵਿੱਚੋਂ ਚੋਰੀ ਕੀਤੇ ਹੋਏ ਤੇਲ ਸਮੇਤ ਕਾਬੂ ਕੀਤਾ। ਇਨ੍ਹਾਂ ਨੇ ਆਪਣੀ ਗੱਡੀ ਨੂੰ ਕਾਲੇ ਤਰਪਾਲ ਨਾਲ ਢੱਕ ਕੇ ਅੰਦਰ ਇਹ ਸਮਾਨ ਲਕੋ ਛੁਪਾ ਕੇ ਰੱਖਿਆਂ ਸੀ ਅਤੇ ਇੰਨ੍ਹਾਂ ਪਾਸੋਂ ਚੋਰੀਸ਼ੁਦਾ ਤੋਲ ਤੋਂ ਇਲਾਵਾ ਤੇਲ ਕੱਢਣ ਲਈ ਵਰਤਿਆ ਸਾਜੋ ਸਮਾਨ ਵੀ ਬ੍ਰਾਮਦ ਹੋਇਆ। ਇਹਨਾਂ ਦੋਸੀਆਂ ਨੇ ਆਪਣੇ ਇਸ ਚੋਰੀ ਦੇ ਧੰਦੇ ਨੂੰ ਇਲਾਕਾ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਤੋਂ ਹੋਰ ਵੱਖ-2 ਥਾਣਿਆਂ ਦੇ ਇਲਾਕਿਆਂ ਵਿੱਚੋਂ ਵੱਖ-2 ਮਿਤੀਆਂ ਨੂੰ ਤੇਲ ਚੋਰੀ ਕੀਤਾ ਅਤੇ ਇਸ ਨੂੰ ਵੇਚ ਕੇ ਨਸ਼ੇ ਦੀ ਖਰੀਦੋ ਖਰੋਦ ਕਰਕੇ ਅਲੱਗ-2 ਜਗ੍ਹਾ ਨਸ਼ਾ ਵੀ ਸਪਾਲਈ ਕਰਦੇ ਹਨ। ਇਹਨਾਂ ਸਾਰਿਆਂ ਨੇ ਰਲ ਕੇ ਇੱਕ ਗੈਂਗ ਬਣਾਇਆ ਹੋਇਆਂ ਹੈ । ਇਹਨਾਂ ਵਿੱਚੋਂ ਕੁੱਝ ਦੋਸ਼ੀਆਂ ਦੇ ਖਿਲਾਫ ਮੁਕੱਦਮੇ ਦਰਜ ਹਨ ਤੇ ਹੁਣ ਜਮਾਨਤ ਪਰ ਬਾਹਰ ਆਏ ਹੋਏ ਹਨ। ਇਹਨਾਂ ਦੋਸੀਆਂ ਨੂੰ ਜਾਬਤਾ ਅਨੁਸਾਰ ਗ੍ਰਿਫਤਾਰ ਕਰਕੇ ਇਹਨਾ ਦੇ ਖਿਲਾਫ ਮੁਕੱਦਮਾ ਨੰਬਰ 143 ਮਿਤੀ 29-05-23 ਜੋਰ ਧਾਰਾ 22-61-85 NDPS ACT ਥਾਣਾ ਟਾਂਡਾ ਦਰਜ ਰਜਿਸਟਰ ਕੀਤਾ ਗਿਆ ਅਤੇ ਇਹਨਾ ਦੋਸ਼ੀਆਨ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ ਕੀਤੀ ਜਾਵੇਗੀ ਕਿ ਇਹਨਾਂ ਨੇ ਨਸ਼ਾ ਅਤੇ ਚੋਰੀ ਸੁਦਾ ਤੇਲ ਕਿੱਥੋਂ-2 ਚੋਰੀ ਕੀਤਾ ਸੀ।