Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing *ਟਾਂਡਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਗ੍ਰਿਫਤਾਰ*

*ਟਾਂਡਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਗ੍ਰਿਫਤਾਰ*

ਟਾਂਡਾ ਉੜਮੁੜ / ਦਸੂਹਾ (ਚੌਧਰੀ) 

7 ਅਕਤੁਬਰ : ਟਾਂਡਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਉਰਫ ਸਾਬੀ ਪੁੱਤਰ ਰਤਨ ਸਿੰਘ ਵਾਸੀ ਪਿੰਡ ਸਿਟੀ ਕਲੋਨੀ ਕਾਹਨੂਵਾਲ ਬਟਾਲਾ,ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਤਰਸੇਮ ਸਿੰਘ ਵਾਸੀ ਚੋਣ ਥਾਣਾ ਘੁਮਾਣ ਗੁਰਦਾਸਪੁਰ,ਗਗਨਦੀਪ ਸਿੰਘ ਉਰਫ ਗਗਨ ਪੁੱਤਰ ਝਿਰਮਲ ਸਿੰਘ ਵਾਸੀ ਕਹਾਟ ਵਿੰਡ ਹਿੰਦੂਆ ਥਾਣਾ ਮਹਿਤਾ ਅੰਮ੍ਰਿਤਸਰ, ਗੁਰਜੰਟ ਸਿੰਘ ਉਰਫ ਰਾਜਾ ਪੁੱਤਰ ਗੁਰਮੀਤ ਸਿੰਘ ਵਾਸੀ ਐਨਕੋਟ ਥਾਣਾ ਘੁਮਾਣ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ।

ਦੇਖੋ ਵੀਡੀਓ 👇

ਇਸ ਸਬੰਧੀ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸਰਬਜੀਤ ਸਿੰਘ ਬਾਹੀਆ ਐਸ.ਪੀ ਇੰਨਵੈਸੀਗੇਸ਼ਨ ਅਤੇ ਕੁਲਵੰਤ ਸਿੰਘ ਡੀ.ਐਸ.ਪੀ. ਸਬ ਡਵੀਜਨ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਵਹੀਕਲ ਚੋਰੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ । ਮਿਤੀ 22-9-23 ਨੂੰ ਇੱਕ ਵਿਅਕਤੀ ਆਪਣੇ ਮੋਟਰ ਸਾਈਕਲ ਮਾਰਕਾ ਹੀਰੋ ਡੀਲੈਕਸ ਤੇ ਸਵਾਰ ਹੋ ਕੇ ਮਿਆਣੀ ਤੋਂ ਭੂਲਪੁਰ ਸਾਇਡ ਨੂੰ ਜਾ ਰਿਹਾ ਸੀ ਤਾਂ ਇੱਕ ਕਾਰ ਰੰਗ ਨੀਲਾ ਆਈ 20 ਜਿਸ ਦੇ ਡਰਾਈਵਰ ਨੇ ਉਸ ਵਿਅਕਤੀ ਦਾ ਮੋਟਰਸਾਈਕਲ ਰੋਕ ਲਿਆ ਅਤੇ ਗੱਡੀ ਵਿੱਚ ਚਾਰ ਵਿਅਕਤੀ ਸਵਾਰ ਸਨ। ਜਿਨਾਂ ਨੇ ਉਸ ਵਿਅਕਤੀ ਪਾਸੋ ਇੱਕ ਆਈ ਫੋਨ 8,ਅਤੇ ਇੱਕ ਜੈਟਸ ਪਰਸ ਜਿਸ ਵਿੱਚ 3000 ਰੁਪਏ ਸੀ ਦੀ ਲੋਟ ਖੋਹ ਕੀਤੀ ਸੀ । ਇਸ ਕੇਸ ਦੀ ਤਫਤੀਸ਼ ਕਰਦਿਆ ਮਿਤੀ 6-10-2023 ਨੂੰ ਏ.ਐਸ. ਆਈ ਰਾਜਵਿੰਦਰ ਸਿੰਘ ਇੰਚਾਰਜ ਬਸਤੀ ਬੋਹੜਾਂ ਸਮੇਤ ਪੁਲਿਸ ਪਾਰਟੀ ਵਲੋਂ ਚਾਰ ਲੂਟਾਂ ਖੋਹਾਂ ਕਰਨ ਵਾਲੇ ਦੋਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵੀ ਪੁੱਛ ਗਿੱਛ ਕੀਤੀ ਜਾ ਰਹੀ ਹੈ। ।ਇਹ ਦੋਸ਼ੀ ਪਹਿਲਾ ਵੀ ਵਾਰਦਾਤਾਂ ਕਰਨ ਦੇ ਆਦੀ ਹਨ ਅਤੇ ਜੇਲਾਂ ਵਿਚੋਂ ਬਾਹਰ ਆਏ ਹਨ । ਦੋਰਾਨੇ ਰਿਮਾਡ ਦੋਸ਼ੀਆਨ ਵਲੋਂ ਲੁੱਟ ਖੋਹ ਦਾ ਸਮਾਨ ਅਤੇ ਵਾਰਦਾਤ ਵਿੱਚ ਵਰਤੀ ਗੱਡੀ ਨੂੰ ਬਰਾਮਦ ਕਰਨ ਲਈ ਢੁੱਕਵੇਂ ਉਪਰਾਲੇ ਕੀਤੇ ਜਾ ਰਹੇ ਹਨ ।

error: copy content is like crime its probhihated