ਟਾਂਡਾ ਉੜਮੁੜ / ਦਸੂਹਾ (ਚੌਧਰੀ)
10 ਅਕਤੂਬਰ : ਟਾਂਡਾ ਪੁਲਿਸ ਵੱਲੋ ਨਜਾਇਜ ਸ਼ਰਾਬ ਵੇਚਣ ਵਾਲੇ ਦੋ ਦੋਸ਼ੀਆਂ ਨੂੰ 27000 ML ਸ਼ਰਾਬ ਹਿਮਾਚਲ ਪ੍ਰਦੇਸ਼ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਬਚਨੀ ਪਤਨੀ ਸ਼ਿਵ ਦਿਆਲ ਵਾਸੀ ਨੇੜੇ ਬਿਜਲੀ ਘਰ ਵਾਰਡ ਨੰਬਰ 5 ਥਾਣਾ ਟਾਂਡਾ ਜਿਲ੍ਹਾ ਹੁਸਿਆਰਪੁਰ ਅਤੇ ਰਾਜ ਕੁਮਾਰ ਉਰਫ ਰਾਜੂ ਪੁੱਤਰ ਸ਼ਿਵ ਦਿਆਲ ਵਾਸੀ ਨੇੜੇ ਬਿਜਲੀ ਘਰ ਵਾਰਡ ਨੰਬਰ 5 ਥਾਣਾ ਟਾਂਡਾ ਜਿਲ੍ਹਾ ਹੁਸਿਆਰਪੁਰ ਵਜੋਂ ਹੋਈ ਹੈ।
ਇਸ ਸਬੰਧੀ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉੱਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸ੍ਰੀ ਸਬਜੀਤ ਸਿੰਘ ਬਾਹੀਆ ਐਸ.ਪੀ ਇੰਨਵੈਸੀਗੇਸ਼ਨ ਹੁਸ਼ਿਆਰਪੁਰ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਜੀ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿੱਚ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ ਕਿ ਮਿਤੀ 09-10- 2023 ਨੂੰ ਏ.ਐਸ.ਆਈ ਬਲਵੀਰ ਸਿੰਘ ਥਾਣਾ ਟਾਂਡਾ ਸਮੇਤ ਲੇਡੀ ਸਟਾਫ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ। ਜਦੋ ਪੁਲਿਸ ਪਾਰਟੀ ਜਾਜਾ ਚੋਂਕ ਟਾਂਡਾ ਮੋਜੂਦ ਸੀ ਤਾਂ ਬਚਨੀ ਪਤਨੀ ਸ਼ਿਵ ਦਿਆਲ ਅਤੇ ਰਾਜ ਕੁਮਾਰ ਉਰਫ ਰਾਜੂ ਪੁੱਤਰ ਸ਼ਿਵ ਦਿਆਲ ਵਾਸੀਆਨ ਨੇੜੇ ਬਿਜਲੀ ਘਰ ਵਾਰਡ ਨੰਬਰ 5 ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਜੋ ਨਜਾਇਜ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ। ਜੋ ਨਜਾਇਜ ਸ਼ਰਾਬ ਠੇਕਾ ਹਿਮਾਚਲ ਪ੍ਰਦੇਸ਼ ਵਿੱਚੋ ਲਿਆ ਕੇ ਬੋਤਲਾਂ ਵਿੱਚੋ ਕੱਢ ਕੇ ਸ਼ਰਾਬ ਵਿੱਚ ਕੋਈ ਹੋਰ ਵਸਤੂ ਮਿਲਾ ਕੇ ਖੁੱਲੀ ਬਾਲਟੀਆਂ ਵਿਚ ਵੇਚਦੇ ਹਨ। ਜਿੰਨ੍ਹਾ ਪਾਸੋਂ ਭਾਰੀ ਮਾਤਰਾ ਵਿੱਚ ਨਜਾਇਜ ਸ਼ਰਾਬ ਬ੍ਰਾਮਦ ਹੋਈ। ਜਿਨਾ ਨੂੰ ਮੋਕਾ ਪਰ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਦੀ ਗਈ। ਦੋਸੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਵੀ ਪੁੱਛ ਗਿੱਛ ਕੀਤੀ ਜਾਵੇਗੀ। ਇਨ੍ਹਾਂ ਦੋਸ਼ੀਆਨ ਖਿਲਾਫ ਪਹਿਲਾ ਵੀ ਮੁਕੱਦਮੇ ਦਰਜ ਹਨ। ਇਹ ਸਾਰਾ ਪਰਿਵਾਰ ਹੀ ਆਦੀ ਮੁਰਜਮ ਹਨ।