Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਤਰਨਤਾਰਨ ਝੰਡਾ ਮਾਰਚ ਦੀਆਂ ਤਿਆਰੀਆਂ ਹੋਈਆਂ ਮੁਕੰਮਲ,ਵਿੱਤ ਮੰਤਰੀ ਨਾਲ ਹੋਈ ਮੀਟਿੰਗ ਰਹੀ ਬੇਸਿਟਾ, ਝੰਡਾ ਮਾਰਚ ਕੱਲ੍ਹ

ਤਰਨਤਾਰਨ ਝੰਡਾ ਮਾਰਚ ਦੀਆਂ ਤਿਆਰੀਆਂ ਹੋਈਆਂ ਮੁਕੰਮਲ,ਵਿੱਤ ਮੰਤਰੀ ਨਾਲ ਹੋਈ ਮੀਟਿੰਗ ਰਹੀ ਬੇਸਿਟਾ, ਝੰਡਾ ਮਾਰਚ ਕੱਲ੍ਹ

ਗੜ੍ਹਦੀਵਾਲਾ 1 ਨਵੰਬਰ (ਚੌਧਰੀ) 

ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ ਐਨ.ਪੀ.ਐਸ ਪੀੜਤ ਕਰਮਚਾਰੀ – ਪ੍ਰਿੰਸ ਪਲਿਆਲ, ਦਵਿੰਦਰ ਹੁਸ਼ਿਆਰਪੁਰ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਵਲੋਂ ਸਾਂਝੇ ਤੌਰ ਤੇ ਆਪ ਸਰਕਾਰ ਵੱਲੋਂ ਕੀਤੇ ਵਾਅਦੇ ਅਤੇ ਦਾਅਵਿਆਂ ਦੀ ਫੂਕ ਕੱਢਣ ਲਈ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਉਲੀਕੇ ਵਿਸ਼ਾਲ ਝੰਡਾ ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ।
ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ (ਪ੍ਰਧਾਨ) ਪ੍ਰਿੰਸ ਪਲਿਆਲ ਗੜਦੀਵਾਲਾ ਅਤੇ (ਪ੍ਰਧਾਨ) ਦਵਿੰਦਰ ਹੁਸ਼ਿਆਰਪੁਰ ਨੇ ਕਿਹਾ ਕਿ ਅੱਜ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ, ਜਿਸ ਦੇ ਰੋਸ ਵਜੋਂ ਭਲਕੇ ਵਿਸ਼ਾਲ ਝੰਡਾ ਮਾਰਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋ ਜਾਂਦੀ ਤਦ ਤੱਕ ਸੰਘਰਸ਼ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਫੋਕੀ ਇਸ਼ਤਿਹਾਰਬਾਜੀ ਲਈ 341 ਕਰੋੜ ਰੁਪਏ ਫੂਕ ਦਿੱਤੇ ਅਤੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ਐਨ.ਪੀ.ਐਸ ਫੰਡ ਦੇ ਮਗਰਮੱਛ ਵਾਲੇ ਅੱਥਰੂ ਵਹਾ ਰਹੀ ਹੈ, ਜਿਸਨੂੰ ਲੈ ਕੇ ਪੰਜਾਬ ਦੇ ਦੋ ਲੱਖ ਕਰਮਚਾਰੀਆਂ ਵਿੱਚ ਸਰਕਾਰ ਖਿਲਾਫ਼ ਬੇਹਦ ਰੋਸ ਅਤੇ ਗੁੱਸਾ ਹੈ। ਇਸੇ ਰੋਸ ਅਤੇ ਗੁੱਸੇ ਨੂੰ ਲੋਕਾਂ ਦੀ ਕਚਹਿਰੀ ਵਿੱਚ ਪ੍ਰਗਟ ਕਰਨ ਲਈ ਵੱਡੇ ਪੱਧਰ ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਸ ਝੰਡੇ ਮਾਰਚ ਵਿੱਚ ਸ਼ਾਮਲ ਹੋਣ ਲਈ ਵਹੀਕਲ ਸਮੇਤ ਕਾਡਰ ਦੀ ਵੱਡੇ ਪੱਧਰ ਤੇ ਲਾਮਬੰਦੀ ਕੀਤੀ ਗਈ ਹੈ ਅਤੇ ਇਸ ਸਬੰਧੀ ਬਲਾਕ ਪੱਧਰ ਤੇ ਡਿਊਟੀਆਂ ਲਗਾਈਆਂ ਗਈਆਂ ਹਨ । ਇਸ ਝੰਡੇ ਮਾਰਚ ਦੌਰਾਨ ਕਰਮਚਾਰੀ ਆਮ ਵੋਟਰਾਂ ਵਿੱਚ ਆਪ ਦੀ ਵਾਅਦਾ ਖਿਲਾਫੀ ਦੇ ਅਤੇ ਕਰਮਚਾਰੀਆਂ ਨਾਲ ਕੀਤੇ ਵਿਸ਼ਵਾਸਘਾਤ ਦੇ ਪੋਸਟਰ ਵੀ ਵੰਡਣਗੇ ਤਾਂ ਕਿ ਵੋਟਰ ਆਪਣੀ ਵੋਟ ਦੀ ਸੁਚੱਜੀ ਵਰਤੋਂ ਕਰਨ ਤੇ ਝੂਠੇ ਦਾਅਵੇ ਕਰਨ ਵਾਲੀ ਸਰਕਾਰ ਨੂੰ ਸਬਕ ਸਿਖਾਉਣ ।ਇਸ ਮੌਕੇ ਤੇ ਆਗੂ ਚਰਨਜੀਤ ਸਿੰਘ ਹੁਸ਼ਿਆਰਪੁਰ, ਅਰਵਿੰਦ ਪਠਾਣੀਆਂ , ਕਰਨਵੀਰ ਸ਼ਰਮਾ , ਜਗਮੋਹਨ ਸਿੰਘ , ਬਲਜੀਤ ਸਿੰਘ ,ਗੁਰਪ੍ਰੀਤ ਸਿੰਘ ਲੈਕਚਰਾਰ ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਗੜਦੀਵਾਲਾ,ਸੁਖਦੇਵ ਨਸਰਾਲਾ, ਸੰਜੀਵ ਸਿੰਘ ਆਦਮਵਾਲ,ਸੰਦੀਪ ਬਾਗਪੁਰ,ਦੀਪਕ ਸ਼ਰਮਾ,ਗੁਲਸ਼ਨ ਕੁਮਾਰ,ਨੀਰਜ,ਹਰੀਸ਼ ਪੁਰੀ, ਸਚਿਨ ਨਲੋਈਆਂ,ਮਨਪ੍ਰੀਤ ਸਿੰਘ,ਜਤਿੰਦਰ,ਹੇਮੰਤ ਮਹਿਤਾ ਮੈਡਮ ਅਮਿਤਾ ਸ਼ਰਮਾ,ਮੈਡਮ ਰਮਨਦੀਪ ਸੈਣੀ , ਦੀਪਕ ਕੌਂਡਲ, ਮਾਸਟਰ ਜਗਮੋਹਨ ਸਿੰਘ, ਸਚਿਨ ਕੁਮਾਰ, ਸਰਬਜੀਤ ਸਿੰਘ,ਹਰਪਾਲ ਸਿੰਘ, ਬਹਾਦਰ ਜਗਦੀਸ਼ ਸਿੰਘ , ਅਨਿਲ ਕੁਮਾਰ, ਨਵਤੇਜ ਸਿੰਘ, ਬਚਿੱਤਰ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ ਅਤੇ ਜਗਵਿੰਦਰ ਸਿੰਘ ਆਦਿ ਸਾਥੀ ਹਾਜ਼ਰ ਸਨ ।