Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਟੀ.ਬੀ.ਰੋਗ ਪੂਰੀ ਤਰ੍ਹਾ ਇਲਾਜ ਯੋਗ ਹੈ : SMO ਡਾ ਸੁਦੇਸ਼ ਰਾਜਨ

ਟੀ.ਬੀ.ਰੋਗ ਪੂਰੀ ਤਰ੍ਹਾ ਇਲਾਜ ਯੋਗ ਹੈ : SMO ਡਾ ਸੁਦੇਸ਼ ਰਾਜਨ

ਗੜ੍ਹਦੀਵਾਲਾ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸਨਿਿਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਅਗਵਾਈ ਹੇਠ ਸੀ.ਐਚ.ਸੀ. ਵਿਖੇ ਟੀ.ਬੀ. ਮੁਕਤ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਆਏ ਹੋਏ ਲੋਕਾਂ ਨੂੰ ਟੀ.ਬੀ. ਰੋਗ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਦੋ ਹਫਤੇ ਤੋਂ ਜ਼ਿਆਦਾ ਖਾਂਸੀ, ਬੁਖਾਰ, ਰਾਤ ਨੂੰ ਪਸੀਨਾ ਆਉਣਾ, ਭੁੱਖ ਘੱਟ ਲਗਣਾ ਅਤੇ ਵਜਨ ਘਟਣਾ ਟੀ.ਬੀ. ਰੋਗ ਦੇ ਲਛਣ ਹਨ। ਜੇਕਰ ਇਸ ਤਰਾਂ ਦੇ ਲਛਣ ਹੋਣ ਤਾਂ ਮਰੀਜ਼ ਨੂੰ ਨਜ਼ਦੀਕ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਇਲਾਜ਼ ਲਈ ਜਾਣਾ ਚਾਹੀਦਾ ਹੈ ਅਤੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ । ਮਰੀਜ਼ ਦੀ ਜਾਂਚ ਅਤੇ ਇਲਾਜ਼ ਸਿਹਤ ਕੇਂਦਰਾਂ ਵਿੱਚ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ ਮਰੀਜ਼ ਨੂੰ ਮੁਫਤ ਦਵਾਈ ਸ਼ੁਰੂ ਹੋਣ ਦੇ ਨਾਲ ਨਾਲ ਰੋਗੀ ਨੂੰ ਚੰਗੀ ਖੁਰਾਕ ਦੇ ਲਈ ਸਰਕਾਰ ਕੋਲੋਂ ਉਸਦੇ ਬੈਂਕ ਦੇ ਖਾਤੇ ਵਿੱਚ ਪੰਜ ਸੋ ਰੁਪਏ ਪ੍ਰਤੀ ਮਹੀਨਾ ਪਾਇਆ ਜਾਂਦਾ ਹੈ । ਉਹਨਾ ਲੋਕਾਂ ਨੂੰ ਦਸਿਆ ਕਿ ਬਲਗਮ ਦੀ ਜਾਂਚ ਇਕ ਆਧੁਨਿਕ ਮਸ਼ੀਨ ਸੀ.ਵੀ. ਨੈਟ ਦੁਆਰਾ ਜ਼ਿਲ੍ਹਾ ਹਸਪਤਾਲ ਵਿੱਚ ਮੁਫਤ ਕੀਤੀ ਜਾਦੀ ਹੈ।ਟੀ.ਬੀ. ਰੋਗ ਪੂਰੀ ਤਰਾਂ ਨਾਲ ਇਲਾਜ ਦੇ ਯੋਗ ਹੈ ਟੀ.ਬੀ. ਦਾ ਕੋਰਸ ਪੂਰਾ ਕਰਨ ਤੇ ਰੋਗ ਪੂਰੀ ਤਰਾਂ ਨਾਲ ਠੀਕ ਹੋ ਜਾਂਦਾ ਹੈ ਜੇਕਰ ਕਿਸੇ ਵਿਅਕਤੀ ਨੂੰ ਟੀ.ਬੀ. ਦੇ ਲਛਣ ਹੋਣ ਤਾਂ ਤੁਰੰਤ ਆਪਣੀ ਜਾਂਚ ਤੇ ਇਲਾਜ ਲਈ ਸਰਕਾਰੀ ਸਿਹਤ ਸੰਸਥਾਂ ਵਿਚ ਜਾ ਕੇ ਇਲਾਜ ਕਰਵਾਉਣਾ ਚਾਹੀਦਾ ਹੈ।ਇਸ ਮੌਕੇ ਡਾ. ਜਗਤਾਰ ਸਿੰਘ, ਜਸਤਿੰਦਰਸਿੰਘ ਬੀ.ਈ.ਈ., ਅਮਿਤ ਸ਼ਰਮਾ, ਜਗਦੀਪ ਸਿੰਘ, ਅਤੇ ਆਮ ਲੋਗ ਹਾਜਰ ਸਨ ।