Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਵਿਦਿਆਰਥੀਆਂ ਨੂੰ ਟੀ.ਬੀ.ਦੀ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਲੈਕਚਰ ਕਰਵਾਇਆ

ਵਿਦਿਆਰਥੀਆਂ ਨੂੰ ਟੀ.ਬੀ.ਦੀ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜੵਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ (ਐਡਵੋਕੇਟ)ਅਤੇ ਸਕੱਤਰ (ਸਿੱਖਿਆ )ਸ: ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ: ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਰੈਡ ਰਿਬਨ ਕਲੱਬ ਅਤੇ ਰੈਡ ਕ੍ਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਨੂੰ ਟੀ.ਬੀ.ਦੀ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਹ ਵਿਸ਼ੇਸ਼ ਲੈਕਚਰ ਹੈਲਥ ਕੇਅਰ ਡਿਪਾਰਟਮੈਂਟ ਭੂੰਗਾ ਦੇ ਸ.ਗੁਰਜਿੰਦਰਜੀਤ ਸਿੰਘ ਵੱਲੋਂ ਦਿੱਤਾ ਗਿਆ। ਸ. ਗੁਰਜਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਟੀ.ਬੀ.ਦੇ ਲੱਛਣਾਂ ,ਪਰਹੇਜ ਅਤੇ ਇਸਦੀ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਟੀ.ਬੀ.ਦੀ ਦਵਾਈ ਮੁਫਤ ਮੁਹਈਆ ਕੀਤੀ ਜਾਂਦੀ ਹੈ। ਉਹਨਾਂ ਦੇ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਕਿ ਟੀ.ਬੀ. ਇੱਕ ਛੂਤ ਦੀ ਬਿਮਾਰੀ ਹੈ ਅਤੇ ਇਸ ਦਾ ਬਚਾਅ ਰੱਖਣ ਲਈ ਪਰਹੇਜ਼ ਕਰਨਾ ਜਰੂਰੀ ਹੈ। ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੇ ਰੈਡ ਰਿਬਨ ਕਲੱਬ ਤੇ ਰੈਡ ਕ੍ਰੋਸ ਸੁਸਾਇਟੀ ਦੇ ਇਸ ਉੱਦਮ ਦੀ ਸ਼ਲਾਗਾ ਕੀਤੀ ਅਤੇ ਕਿਹਾ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੇ ਵਿਸ਼ੇਸ਼ ਲੈਕਚਰ ਕਰਵਾਉਂਦੇ ਰਹਿਣਾ ਚਾਹੀਦਾ ਹੈ। ਅੰਤ ਵਿੱਚ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਸਨਮਾਨ ਚਿੰਨ ਭੇਂਟ ਕੀਤੇ ਇਸ ਮੌਕੇ ਤੇ ਮੈਡਮ ਗੁਰਪ੍ਰੀਤ ਕੌਰ ਮੈਡਮ ਬਲਜਿੰਦਰ ਕੌਰ ਸ੍ਰੀ ਸੁਖਵਿੰਦਰ ਕੁਮਾਰ ਅਤੇ ਹੈਲਥ ਕੇਅਰ ਡਿਪਾਰਟਮੈਂਟ ਦੇ ਜਗਦੀਪ ਸਿੰਘ , ਅਰਪਿੰਦਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated