ਗੜਦੀਵਾਲਾ 4 ਜਨਵਰੀ (ਚੌਧਰੀ)
: ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਰਾਮਪੁਰ ਖੇੜਾ ਸਾਹਿਬ ਵਾਲਿਆਂ ਦੀ 41ਵੀਂ ਬਰਸੀ ਦੇ ਸਬੰਧ ਵਿੱਚ ਪਿੰਡ ਥੇਂਦਾ ਚਿਪੜਾ ਦੇ ਸਮੂਹ ਸੇਵਾਦਾਰਾਂ ਵੱਲੋਂ ਚਾਹ ਪਕੌੜਿਆਂ ਤੇ ਮਠਿਆਈ ਦਾ ਲੰਗਰ ਸਾਰੇ ਨਗਰ ਤੇ ਐਨ ਆਰ ਆਈ ਵੀਰਾਂ ਭੈਣਾਂ ਤੇ ਹੋਰ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤੇ ਸਭ ਤੋਂ ਪਹਿਲਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਉਸ ਦੇ ਉਪਰਾਂਤ ਚਾਹ ਪਕੌੜਿਆਂ ਦਾ ਲੰਗਰ ਸੰਗਤਾਂ ਵਿੱਚ ਅਟੁੱਟ ਵਰਤਾਇਆ ਗਿਆ। ਇਸ ਮੌਕੇ ਤੇ ਪਿੰਡ ਦੀ ਨੌਜਵਾਨ ਸਭਾ ਦੇ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।








