Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਅਧਿਆਪਕ ਦਲ ਪੰਜਾਬ (ਜਹਾਂਗੀਰ) ਨੇ ਰਿਲੀਜ਼ ਕੀਤਾ ਸਲਾਨਾ ਕੈਲੰਡਰ

ਅਧਿਆਪਕ ਦਲ ਪੰਜਾਬ (ਜਹਾਂਗੀਰ) ਨੇ ਰਿਲੀਜ਼ ਕੀਤਾ ਸਲਾਨਾ ਕੈਲੰਡਰ

ਫਗਵਾੜਾ (ਲਾਲੀ ਦਾਦਰ)

* ਸਰਕਾਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨੇ -ਵਰਿੰਦਰ ਕੰਬੋਜ

23 ਜਨਵਰੀ :  ਅਧਿਆਪਕ ਦਲ ਪੰਜਾਬ (ਜਹਾਂਗੀਰ) ਜਿਲ੍ਹਾ ਕਪੂਰਥਲਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਥਾਨਕ ਸ.ਸ.ਸ.ਸ.(ਲੜਕੇ) ਵਿਖੇ ਹੋਈ। ਜਿਸ ਵਿੱਚ ਸੂਬਾ ਇੰਚਾਰਜ ਵਰਿੰਦਰ ਸਿੰਘ ਕੰਬੋਜ ਵਿਸ਼ੇਸ਼ ਤੌਰ ´ਤੇ ਸ਼ਾਮਲ ਹੋਏ। ਇਸ ਮੌਕੇ ਜੱਥੇਬੰਦੀ ਦਾ ਸਲਾਨਾ ਕੈਲੰਡਰ ਰਿਲੀਜ ਕੀਤਾ ਗਿਆ। ਵਰਿੰਦਰ ਸਿੰਘ ਕੰਬੋਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੱਥੇਬੰਦੀ ਅਧਿਆਪਕਾਂ ਦੇ ਹੱਕਾਂ ਤੇ ਅਧਿਕਾਰਾਂ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਉਹਨਾਂ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ, ਪੇ ਕਮਿਸ਼ਨ ਦੀਆਂ ਤਰੂਟੀਆਂ ਦੂਰ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਕਰਨ ਸਮੇਤ ਹੋਰ ਬੰਦ ਕੀਤੇ ਭੱਤਿਆਂ ਨੂੰ ਦੁਬਾਰਾ ਚਾਲੂ ਕਰਨ ਦੀ ਪੁਰਜੋਰ ਮੰਗ ਕੀਤੀ। ਅਖੀਰ ਵਿੱਚ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਨੇ ਮੀਟਿੰਗ ਨੂੰ ਸਫਲ ਬਨਾਉਣ ਲਈ ਸਮੂਹ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਕਰਮਜੀਤ ਸਿੰਘ, ਰਾਮ ਗੋਪਾਲ ਕੋਚ, ਦਵਿੰਦਰ ਸਿੰਘ, ਰਾਹੁਲ ਕੁਮਾਰ, ਸੁਰਜਿੰਦਰ ਸਿੰਘ, ਹਰਕਮਲ ਸਿੰਘ, ਸੁਰਿੰਦਰ ਵਰਿਸ਼ਠ, ਜਸਵਿੰਦਰ ਖੇੜਾ, ਮਨੋਹਰ ਸਿੰਘ, ਵਰਿੰਦਰ ਸ਼ਰਮਾ, ਹਰਜੀਤ ਸਿੰਘ, ਮਨੋਜ ਕੁਮਾਰ, ਜਗਨਨਾਥ, ਰੁਪਿੰਦਰ ਸਿੰਘ, ਲੇਖਕ ਸੁਖਦੇਵ ਸਿੰਘ ਗੰਢਵਾਂ, ਦੇਸਰਾਜ, ਸ਼ਾਮ ਸਿੰਘ, ਪੂਨਮ ਸ਼ਰਮਾ, ਕਰਮਜੀਤ ਕੌਰ ਆਦਿ ਵੀ ਹਾਜਰ ਸਨ।
ਤਸਵੀਰ 001, ਕੈਪਸ਼ਨ- ਅਧਿਆਪਕ ਦਲ ਪੰਜਾਬ (ਜਹਾਂਗੀਰ) ਦਾ ਕੈਲੰਡਰ ਰਿਲੀਜ਼ ਕਰਦੇ ਹੋਏ ਸੂਬਾ ਇੰਚਾਰਜ ਵਰਿੰਦਰ ਸਿੰਘ ਕੰਬੋਜ, ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ, ਬਲਾਕ ਪ੍ਰਧਾਨ ਕਰਮਜੀਤ ਸਿੰਘ, ਰਾਮ ਗੋਪਾਲ ਅਤੇ ਹੋਰ।