Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਪੰਜਾਬ ਸਰਕਾਰ ਕਮਜ਼ੋਰ ਵਰਗ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਪੰਜਾਬ ਸਰਕਾਰ ਕਮਜ਼ੋਰ ਵਰਗ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 14 ਦਸੰਬਰ (ਬਿਊਰੋ) 
– ਕੈਬਨਿਟ ਮੰਤਰੀ ਨੇ ਸੰਤ ਸੰਮੇਲਨ ਵਿਚ ਸੰਤ ਨਿਰੰਜਨ ਦਾਸ ਅਤੇ ਹੋਰਨਾਂ ਸੰਤਾਂ- ਮਹਾਂਪੁਰਸ਼ਾਂ ਤੋਂ ਲਿਆ ਆਸ਼ੀਰਵਾਦ 
 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰਹੀਮਪੁਰ ਵਿਖੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦੀ ਮੌਜੂਦਗੀ ਵਿਚ ਕਰਵਾਏ ਗਏ ਸੰਤ ਸੰਮੇਲਨ ਵਿਚ ਸੰਤ ਨਿਰੰਜਨ ਦਾਸ ਜੀ ਅਤੇ ਹੋਰਨਾਂ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਲਿਆ। ਸੰਤ ਸੰਮੇਲਨ ਪ੍ਰਬੰਧਕ ਕਮੇਟੀ ਰਹੀਮਪੁਰ ਵੱਲੋਂ ਕਰਵਾਏ ਗਏ ਇਸ ਸੰਤ ਸੰਮੇਲਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਸੰਤ ਸੰਮੇਲਨ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ ਜੋ ਸਮਾਜ ਦੀ ਅਗਵਾਈ ਕਰਦੇ ਹੋਏ ਉਨ੍ਹਾਂ ਦਾ ਸਮਾਜਿਕ ਤੇ ਧਾਰਮਿਕ ਤੌਰ ‘ਤੇ ਵਿਕਾਸ ਕਰਦੇ ਹਨ | ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਸਮਾਜ ਦੇ ਕਮਜ਼ੋਰ ਤੇ ਪਛੜੇ ਵਰਗਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਪ੍ਰਣ ਲਿਆ | ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਇਕ ਆਦਰਸ਼ ਸਮਾਜ ਦਾ ਸੰਦੇਸ਼ ਦਿੱਤਾ ਜਿਥੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਤਕਲੀਫ਼ ਬਰਦਾਸ਼ਤ ਨਹੀਂ ਕਰਨੀ ਪੈਂਦੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਮਹਾਨ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲਾ ਸਮਾਜ ਸਿਰਜਣ ਦੀ ਦਿਸ਼ਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਇਕ ਮਹਾਨ ਅਧਿਆਤਮਿਕ ਗੁਰੂ ਅਤੇ ਸਮਾਜ ਦੇ ਗਰੀਬ ਅਤੇ ਬੇਸਹਾਰਾ ਤਬਕਿਆਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਊਣ ਦਾ ਉਪਦੇਸ਼ ਦਿੱਤਾ।
ਬ੍ਰਮ ਸ਼ੰਕਰ ਜਿੰਪਾ ਨੇ ਡੇਰਾ ਬੱਲਾਂ ਵੱਲੋਂ ਲੋਕ ਭਲਾਈ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡੇਰੇ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਲੋਕਾਂ ਨੂੰ ਜੋੜਨ ਦੇ ਨਾਲ-ਨਾਲ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਡੇਰੇ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਨਿਰਸਵਾਰਥ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਇਸ ਦੌਰਾਨ ਵਿਧਾਇਕ ਰਾਜ ਕੁਮਾਰ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਨਗਰ ਨਿਗਮ ਦੀ ਵਿੱਤ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ ਅਤੇ ਚੰਦਨ ਲੱਕੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

—