Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਤਹਿਸੀਲ ਮੁਕੇਰੀਆਂ ਦੇ ਇਸ ਪਿੰਡ ‘ਚ ਜਨਤਕ ਇਕੱਠ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ

ਤਹਿਸੀਲ ਮੁਕੇਰੀਆਂ ਦੇ ਇਸ ਪਿੰਡ ‘ਚ ਜਨਤਕ ਇਕੱਠ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ

ਹੁਸ਼ਿਆਰਪੁਰ (ਬਿਊਰੋ) 
13 ਮਾਰਚ : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਸਬ-ਡਵੀਜ਼ਨ, ਮੁਕੇਰੀਆਂ ਦਖਲ ਵਾਲੀ ਥਾਂ ਪਿੰਡ ਕਾਲਾਮੰਜ, ਤਹਿਸੀਲ ਮੁਕੇਰੀਆਂ ਵਿਖੇ ਕੋਈ ਵੀ ਵਿਅਕਤੀ ਜਨਤਕ ਇਕੱਠ ਨਹੀਂ ਕਰੇਗਾ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 15 ਮਾਰਚ 2023 ਲਈ ਲਾਗੂ ਰਹੇਗਾ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਉਪ ਮੰਡਲ ਮੈਜਿਸਟਰੇਟ, ਮੁਕੇਰੀਆਂ ਨੇ ਧਿਆਨ ਵਿਚ ਲਿਆਂਦਾ ਹੈ ਕਿ ਮਾਨਯੋਗ ਅਦਾਲਤ ਸ਼੍ਰੀ ਅਮਰਦੀਪ ਸਿੰਘ ਬੈਂਸ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਮੁਕੇਰੀਆਂ ਵਲੋਂ ਸਬੰਧਤ ਰਕਬਾ ਪਿੰਡ ਮੰਜਕਾਲਾ/ ਤਹਿਸੀਲ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਦਾ ਦਖਲ ਦੇਣ ਸਬੰਧੀ ਹੁਕਮ ਪ੍ਰਾਪਤ ਹੋਇਆ ਹੈ, ਜਿਸ ਦੀ ਅਗਲੀ ਤਾਰੀਖ ਪੇਸ਼ੀ ਮਿਤੀ 16-3-2023 ਨਿਸ਼ਚਿਤ ਹੈ। ਦਖਲ ਦੀ ਕਾਰਵਾਈ ਕਰਨ ਲਈ ਨਿਰਧਾਰਿਤ ਮਿਤੀ 15-3-2023 ਹੈ। ਸਬੰਧਤ ਦਖਲ ਦੀ ਕਾਰਵਾਈ ਸਮੇਂ ਨਾਲ ਲੱਗਦੇ ਜ਼ਿਲਿ੍ਹਆਂ ਗੁਰਦਾਸਪੁਰ, ਜਲੰਧਰ, ਪਠਾਨਕੋਟ ਆਦਿ ਵਿਚੋਂ ਕਾਫ਼ੀ ਲੋਕ ਦਖਲ ਵਾਲੀ ਥਾਂ ’ਤੇ ਪਹੁੰਚ ਜਾਂਦੇ ਹਨ, ਜੋ ਕਿ ਲਗਭਗ 1500 ਤੋਂ 2000 ਤੱਕ ਲੋਕਾਂ ਦਾ ਇਕੱਠ ਹੋ ਜਾਂਦਾ ਹੈ। ਜਿਸ ਕਰਕੇ ਇਸ ਦਖਲ ਦੀ ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਇਸ ਲਈ ਦਖਲ ਦੇਣ ਸਮੇਂ ਢੁੱਕਵੇਂ ਕਦਮ ਚੁੱਕਣ ਦੀ ਜ਼ਰੂਰਤ ਹੈ।

—