Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ.ਪ੍ਰੀਖਿਆ

ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ.ਪ੍ਰੀਖਿਆ

ਹੁਸ਼ਿਆਰਪੁਰ, 22 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ਼) 

ਡਿਪਟੀ ਕਮਿਸ਼ਨਰ ਨੇ ਦਿੱਤੀ ਵਧਾਈ, ਕਿਹਾ ਮਾਣ ਵਾਲੀ ਗੱਲ

ਮੇਰੇ ਮਾਤਾ-ਪਿਤਾ ਦਾ ਸੁਪਨਾ ਹੋਇਆ ਸਾਕਾਰ : ਲਾਰਸਨ ਸਿੰਗਲਾ

: ਸਥਾਨਕ ਤਹਿਸੀਲ ਕੰਪਲੈਕਸ ਵਿਖੇ ਤਾਇਨਾਤ ਤਹਿਸੀਲਦਾਰ ਲਾਰਸਨ ਸਿੰਗਲਾ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਦੀ ਪ੍ਰੀਖਿਆ ਪਾਸ ਕਰਦਿਆਂ 936ਵਾਂ ਰੈਂਕ ਹਾਸਲ ਕੀਤਾ ਹੈ।

ਯੂ.ਪੀ.ਐਸ.ਸੀ. ਪ੍ਰੀਖਿਆ ਦਾ ਨਤੀਜਾ ਆਉਣ ‘ਤੇ ਤਹਿਸੀਲਦਾਰ ਲਾਰਸਨ ਸਿੰਗਲਾ ਨੇ ਆਪਣੀ ਪ੍ਰਾਪਤੀ ਦਾ ਸਿਹਰਾ ਦਾਦਾ-ਦਾਦੀ, ਮਾਤਾ-ਪਿਤਾ ਅਤੇ ਆਪਣੇ ਅਧਿਆਪਕਾਂ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਮਾਪਿਆਂ ਵਲੋਂ ਉਨ੍ਹਾਂ ਨੂੰ ਆਈ.ਏ.ਐਸ. ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਪਾਸ ਕਰਨ ਪਿੱਛੇ ਸਮਰਪਣ ਭਾਵਨਾ ਅਤੇ ਸਖ਼ਤ ਮਿਹਨਤ ਰਹਿੰਦੀ ਹੈ ਜਿਸ ਸਦਕਾ ਯੂ.ਪੀ.ਐਸ.ਸੀ. ਕਲੀਅਰ ਹੋਇਆ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਤਹਿਸੀਲਦਾਰ ਲਾਰਸਨ ਸਿੰਗਲਾ ਨੂੰ ਇਸ ਪ੍ਰਾਪਤੀ ‘ਤੇ ਵਧਾਈਆਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਨ੍ਹਾਂ ‘ਤੇ ਮਾਣ ਹੈ ਜਿਨ੍ਹਾਂ ਨੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਦਾ ਸੁਪਨਾ ਪੂਰਾ ਕੀਤਾ ਹੈ। ਲਾਰਸਨ ਸਿੰਗਲਾ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸੀਨੀਅਰ ਅਧਿਕਾਰੀਆਂ ਵਲੋਂ ਸਮੇਂ-ਸਮੇਂ ‘ਤੇ ਕੀਤੀ ਅਗਵਾਈ ਅਤੇ ਦਿੱਤਾ ਸਹਿਯੋਗ ਉਨ੍ਹਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਇਆ ਹੈ।

ਪਟਿਆਲਾ ਜ਼ਿਲ੍ਹੇ ਦੇ ਕਸਬਾ ਪਾਤੜਾਂ ਦੇ ਵਸਨੀਕ ਲਾਰਸਨ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਿਚ ਪਹਿਲਾਂ ਕਿਸੇ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਨਹੀਂ ਦਿੱਤੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਚਾਹੁੰਦੇ ਸਨ ਕਿ ਉਹ ਇਹ ਪ੍ਰੀਖਿਆ ਪਾਸ ਕਰਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਦਾਦਾ ਸੇਵਾਮੁਕਤ ਅਧਿਆਪਕ ਹਨ ਅਤੇ ਪਿਤਾ ਵੀ ਸਾਇੰਸ ਦੇ ਅਧਿਆਪਕ ਸਨ ਜੋ ਹੁਣ ਸਮਾਜ ਸੇਵਾ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਇਹ ਪ੍ਰੀਖਿਆ ਪਾਸ ਕਰਨ ਲਈ ਨਾ ਸਿਰਫ ਸਾਇੰਸ ਪੜ੍ਹਾਈ ਸਗੋਂ ਹਮੇਸ਼ਾ ਪ੍ਰੇਰਿਤ ਕੀਤਾ।

ਕੈਪਸ਼ਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦਫ਼ਤਰ ਵਿਖੇ ਤਹਿਸੀਲਦਾਰ ਲਾਰਸਨ ਸਿੰਗਲਾ ਨੂੰ ਵਧਾਈ ਦਿੰਦੇ ਹੋਏ।