Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਡਾ ਐਸ ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਪਿੰਡ ਮੂਨਕ ਕਲਾਂ ਪਹੁੰਚੀ 

ਡਾ ਐਸ ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਪਿੰਡ ਮੂਨਕ ਕਲਾਂ ਪਹੁੰਚੀ 

ਡਾ ਐਸ ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਪਿੰਡ ਮੂਨਕ ਕਲਾਂ ਪਹੁੰਚੀ 
ਟਾਂਡਾ / ਦਸੂਹਾ 21 ਅਪ੍ਰੈਲ (ਚੌਧਰੀ) : ਚੰਗੇ ਭਵਿੱਖ ਲਈ ਖਾੜੀ ਦੇਸ਼ਾ ਵਿਚ ਮੇਹਨਤ ਮਜਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ਵਿਚ ਮਦਦ ਕਰਨ ਵਾਲੇ ਦੁਬਈ ਦੇ ਪ੍ਰਸਿਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ ਐਸ ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜਿਲੇ ਦੇ ਹਲਕਾ ਟਾਂਡਾ ਦੇ ਪਿੰਡ ਮੂਨਕ ਕਲਾਂ ਦੇ ਜੰਮਪਲ 22 ਸਾਲਾਂ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਸਵਰਗੀ ਗੁਰਚਰਨ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ਼੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚਣ ਉਪਰੰਤ ਜਿਲਾ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਦੇ ਪਿੰਡ ਮੂਨਕ ਕਲਾਂ ਵਿਖੇ ਪਹੁੰਚੀ। ਗੁਰਪ੍ਰੀਤ ਦੀ ਮੌਤ ਪਿਛਲੇ ਦਿਨੀਂ ਦੁਬਈ ਦੀ 14 ਵੀਂ ਮੰਜਿਲ ਦੀ ਇਮਾਰਤ ਤੋਂ ਡਿੱਗਣ ਨਾਲ ਮੌਤ ਹੋ ਗਈ ਸੀ।
ਇਹ ਜਾਣਕਾਰੀ ਡਾ ਐਸ ਪੀ ਸਿੰਘ ਓਬਰਾਏ ਨੇ ਦਿੰਦੇ ਹੋਏ ਦੱਸਿਆ ਕਿ ਗੁਰਪ੍ਰੀਤ ਸਿੰਘ ਵੀ ਦੂਜੇ ਨੌਜਵਾਨਾਂ ਦੀ ਤਰਾਂ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਪਹਿਲਾਂ ਯੂਕਰੇਨ ਗਿਆ ਸੀ। ਆਪਣੇ ਦਾਦਾ ਦੀ ਸਿਹਤ ਵਿਗੜਨ ਦੇ ਕਾਰਨ ਅਤੇ ਯੂਕੇਰਨ ਦੀ ਲੜਾਈ ਸ਼ੂਰੂ ਹੋਣ ਤੋਂ 2 ਦਿਨ ਪਹਿਲਾਂ ਹੀ ਭਾਰਤ ਆਇਆ ਸੀ। ਕੁਝ ਦਿਨ ਘਰ ਰਹਿਣ ਤੋਂ ਬਾਅਦ 16 ਮਾਰਚ ਨੂੰ ਕੰਮ ਦੀ ਭਾਲ ਵਿਚ ਵਿਜਟਰ ਵੀਜਾ ਲੈ ਕੇ ਦੁਬਈ ਚਲਾ ਗਿਆ। ਉੱਥੇ ਉਹ ਅਜੇ ਕੰਮ ਦੀ ਤਲਾਸ਼ ਵਿਚ ਸੀ ਕਿ ਬਦਕਿਸਮਤੀ ਦੇ ਨਾਲ 5 ਅਪ੍ਰੈਲ ਨੂੰ ਕਿਸੇ ਕਾਰਨ ਉਸਦੀ ਇੱਕ ਬਿਲਡਿੰਗ ਦੀ 14 ਵੀਂ ਮੰਜਿਲ ਤੋਂ ਥੱਲੇ ਡਿੱਗਣ ਨਾਲ ਮੌਤ ਹੋ ਗਈ ਸੀ।
ਡਾ ਉਬਰਾਏ ਨੇ ਦੱਸਿਆ ਕਿ ਇਸ ਘਟਨਾ ਦੇ ਉਪਰੰਤ ਮ੍ਰਿਤਕ ਦੇ ਪਿੰਡ ਨਾਲ ਸਬੰਧਤ ਸਮਾਜ ਸੇਵਕ ਜੱਥੇਦਾਰ ਦਵਿੰਦਰ ਸਿੰਘ ਮੂਨਕ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਨੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ ਰੇਖ ਵਿਚ ਸਾਰੀ ਕਾਗਜੀ ਕਾਰਵਾਈ ਪੂਰੀ ਕਰਵਾਉਣ ਉਪਰੰਤ ਗੁਰਪ੍ਰੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਂਦਾ ਗਿਆ ਹੈ। ਡਾ ਓਬਰਾਏ ਅਨੁਸਾਰ ਮ੍ਰਿਤਕ ਦੇ ਦਾਦਾ ਨੂੰ ਗੁਜ਼ਾਰੇ ਲਈ 1500 ਰੁਪਏ ਪ੍ਰਤੀ ਮਹੀਨਾ ਪੇਂਸ਼ਨ ਦਿੱਤੀ ਜਾਵੇਗੀ।