Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 18 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿੱਦਿਅਕ ਵਰ੍ਹੇ 2025-26 ਦੀ ਸਮਾਪਤੀ ਮੌਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ਼ੁਕਰਾਨਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ (ਮੈਡਮ ਜਤਿੰਦਰ ਕੌਰ, ਮੈਡਮ ਗਗਨਦੀਪ ਕੌਰ, ਮੈਡਮ ਦਿਲਜੀਤ ਕੌਰ) ਨੇ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦੀਆਂ ਪੌੜੀਆਂ ਦਾ ਪਾਠ ਕੀਤਾ। ਇਸ ਉਪਰੰਤ ਵਿਦਿਆਰਥੀਆਂ ਨੇ ਸ.ਗੁਰਪਿੰਦਰ ਸਿੰਘ ਦੇ ਸਹਿਯੋਗ ਨਾਲ ਸ਼ਬਦ ਕੀਰਤਨ ਨਾਲ ਸਾਂਝ ਪੁਆਈ। ਅਰਦਾਸ ਕਰਨ ਉਪਰੰਤ ਕੜਾਹ ਪ੍ਰਸਾਦ ਦੀ ਦੇਗ਼ ਵਰਤਾਈ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਕਾਲਜ ਦੀ ਪੁਰਾਣੀ ਪਰੰਪਰਾ ਅਨੁਸਾਰ ਹਰ ਸਾਲ ਕਾਲਜ ਦੀ ਚੜ੍ਹਦੀ ਕਲਾ ਲਈ ਵਿੱਦਿਅਕ ਵਰ੍ਹੇ ਦੇ ਆਰੰਭ ਵਿੱਚ ਅਰਦਾਸ ਦਿਵਸ ਅਤੇ ਸਮਾਪਤੀ ਮੌਕੇ ਸ਼ੁਕਰਾਨਾ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated