Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਕੰਵਰ ਗਰੇਵਾਲ ਦੀ ਸੁਫਿਆਨਾ ਨਾਈਟ ਦੇ ਨਾਲ ਸਮਾਪਤ ਹੋਇਆ 10 ਰੋਜ਼ਾ ਕਰਾਫ਼ਟਸ ਬਾਜ਼ਾਰ

ਕੰਵਰ ਗਰੇਵਾਲ ਦੀ ਸੁਫਿਆਨਾ ਨਾਈਟ ਦੇ ਨਾਲ ਸਮਾਪਤ ਹੋਇਆ 10 ਰੋਜ਼ਾ ਕਰਾਫ਼ਟਸ ਬਾਜ਼ਾਰ

ਕੰਵਰ ਗਰੇਵਾਲ ਦੀ ਸੁਫਿਆਨਾ ਨਾਈਟ ਦੇ ਨਾਲ ਸਮਾਪਤ ਹੋਇਆ 10 ਰੋਜ਼ਾ ਕਰਾਫ਼ਟਸ ਬਾਜ਼ਾਰ

–ਕਰਾਫਟਸ ਬਾਜਾਰ ’ਚ ਵੱਖ-ਵੱਖ ਸੂਬਿਆਂ ਤੋਂ ਆਏ 100 ਸ਼ਿਲਪਕਾਰਾਂ ਅਤੇ 175 ਕਲਾਕਾਰਾਂ ਨੇ ਹੁਸ਼ਿਆਰਪੁਰ ਦੀ ਮੇਜਬਾਨੀ ਦਾ ਕੀਤਾ ਧੰਨਵਾਦ

–10 ਰੋਜ਼ਾ ਚਲੇ ਕਰਾਫ਼ਟਸ ਬਾਜ਼ਾਰ ’ਚ ਪਹੁੰਚੇ ਡੇਢ ਲੱਖ ਲੋਕ, ਦਸਤਕਾਰਾਂ ਨੇ ਕੀਤੀ 1 ਕਰੋੜ ਰੁਪਏ ਦੇ ਸਮਾਨ ਦੀ ਵਿਕਰੀ

ਹੁਸ਼ਿਆਰਪੁਰ, 30 ਮਾਰਚ(ਚੌਧਰੀ) : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਜਵੰਤੀ ਆਊਟਡੋਰ ਸਟੇਡੀਅਮ ਵਿਚ ਕਰਵਾਇਆ ਗਿਆ 10 ਰੋਜ਼ਾ ਕਰਾਫਟਸ ਬਾਜਾਰ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਲ ਦੀ ਸੁਫਿਆਨਾ ਨਾਈਟ ਨਾਲ ਸਮਾਪਤ ਹੋ ਗਿਆ। ਕਰਾਫ਼ਟਸ ਬਾਜਾਰ ਦੇ ਅੰਤਿਮ ਦਿਨ ਗਾਇਕ ਕੰਵਰ ਗਰੇਵਾਲ ਨੇ ਆਪਣੇ ਗੀਤਾਂ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਸਟੇਡੀਅਮ ਵਿਚ ਮੌਜੂਦ ਲੋਕਾਂ ਨੂੰ ਝੂੰਮਣ ’ਤੇ ਮਜ਼ਬੂਰ ਕਰ ਦਿੱਤਾ। ਕੰਵਰ ਗਰੇਵਲ ਨੂੰ ਸੁਣਨ ਲਈ ਲੋਕ ਆਸ-ਪਾਸ ਦੇ ਜ਼ਿਲਿ੍ਹਆਂ ਤੋਂ ਹੀ ਨਹੀਂ ਬਲਕਿ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਤੋਂ ਵੀ ਬਹੁਤ ਸਾਰੇ ਲੋਕ ਆਪਣੇ ਪਰਿਵਾਰ ਸਮੇਤ ਸਟੇਡੀਅਮ ਵਿਚ ਆਏ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ‘ਜੇ ਸਾਹਮਣੇ ਹੋਏ ਯਾਰ ਤਾਂ ਨੱਚਣਾ ਪੈਂਦਾ ਏ, ਜਿਥੇ ਚਲੂੰਗਾ ਚਲੂੰਗੀ ਨਾਲ ਤੇਰੇ ਵੇ ਟਿਕਟਾਂ ਦੋ ਲੈ ਲਵੀਂ, ਮਸਤ ਬਣਾ ਦੇਣਗੇ ਬੀਬਾ ਨਾ ਜਾਈਂ ਮਸਤਾ ਦੇ ਡੇਰੇ, ਮੇਰੇ ਰਸ਼ਕੇ ਕਮਰ, ਦੁਲ੍ਹੇ ਦਾ ਸਿਹਰਾ ਸੁਹਾਨਾ ਲੱਗਦਾ ਹੈ, ਤੂੰਬਾ ਮੈਂ ਤੇਰੀ ਤੂੰਬੀ ਅਤੇ ਰਮਜਾ ਯਾਦ ਦਿਆ’ ਸਮੇਤ ਕਈ ਗੀਤ ਸੁਣਾ ਕੇ ਲੋਕਾਂ ਨੂੰ ਪੰਜਾਬ ਦੀ ਸੰਸਕ੍ਰਿਤੀ ਨਾਲ ਜੋੜਦੇ ਹੋਏ ਉਨ੍ਹਾਂ ਦਾ ਭਰਪੂਰ ਮਨੋਰੰਜਨ ਕੀਤਾ।
ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕੰਵਰ ਗਰੇਵਾਲ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੇ ਕਰਾਫ਼ਟਸ ਬਾਜਾਰ ਵਿਚ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਦਾ ਹੌਂਸਲ ਵਧਾਇਆ। ਉਨ੍ਹਾਂ ਦੱਸਿਆ ਕਿ 10 ਰੋਜ਼ਾ ਚੱਲੇ ਕਰਾਫ਼ਟਸ ਬਾਜਾਰ ਵਿਚ ਕਰੀਬ ਡੇਢ ਲੱਖ ਲੋਕ ਆਏ ਅਤੇ ਇਨ੍ਹਾਂ ਨੇ 10 ਦਿਨਾਂ ਵਿਚ ਇਸ ਬਾਜ਼ਾਰ ਵਿਚ ਵੱਖ-ਵੱਖ ਸੂਬਿਆਂ ਤੋਂ ਆਏ ਦਸਤਕਾਰਾਂ ਨੇ ਕਰੀਬ 1 ਕਰੋੜ ਰੁਪਏ ਦੀ ਕੀਮਤ ਦਾ ਸਮਾਨ ਵੇਚਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੀ ਅਗਵਾਈ ਵਿਚ ਆਏ ਕਲਾਕਾਰਾਂ ਨੇ ਵੱਖ-ਵੱਖ ਸੂਬਿਆਂ ਦੀ ਸੰਸਕ੍ਰਿਤੀ ਨੂੰ ਸੰਸਕ੍ਰਿਤਕ ਪ੍ਰੋਗਰਾਮਾਂ ਰਾਹੀਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਕਲਾਕਾਰਾਂ ਨੇ ਕਲਾਕਾਰਾਂ ਨੇ ਆਪਣੀ ਸੰਸਕ੍ਰਿਤੀ ਨਾਲ ਸਬੰਧਤ ਜੋ ਕਲਾ ਪੇਸ਼ ਕੀਤੀ ਹੈ, ਉਸ ਨਾਲ ਸਾਨੂੰ ਦੇਸ਼ ਦੀ ਮਹਾਨ ਸੰਸਕ੍ਰਿਤੀ ਤੋਂ ਜਾਣੂ ਹੋਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਮੇੇਲੇ ਆਯੋਜਿਤ ਕਰਨ ਦਾ ਯਤਨ ਕਰੇਗਾ।
ਡਿਪਟੀ ਕਮਿਸ਼ਨਰ ਨੇ ਕਰਾਫ਼ਟਸ ਬਾਜ਼ਾਰ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਇਸ ਨਾਲ ਜੁੜੇ ਅਫ਼ਸਰਾਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਬਾਜਾਰ ਵਿਚ ਆਉਣ ਵਾਲੇ ਲੋਕਾਂ ਦਾ ਵਿਵਸਥਾ ਬਣਾਏ ਰੱਖਣ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਏ.ਡੀ.ਸੀ. ਜਲੰਧਰ ਆਸ਼ਿਕਾ ਜੈਨ, ਐਸ.ਪੀ. (ਹੈਡਕੁਆਟਰ) ਅਸ਼ਵਨੀ ਕੁਮਾਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਜਿਲ੍ਹਾ ਵਿਕਾਸ ਫੈਲੋ ਸ੍ਰੀ ਅਦਿਤਿਆ ਮਦਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਪਤਵੰਤੇ ਹਾਜ਼ਰ ਸਨ।