Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਇਕ ਛੱਤ ਹੇਠ ਦਿਖੇਗੀ ਦੇਸ਼ ਦੀ ਕਲਾ ਤੇ ਸੰਸਕ੍ਰਿਤੀ

ਇਕ ਛੱਤ ਹੇਠ ਦਿਖੇਗੀ ਦੇਸ਼ ਦੀ ਕਲਾ ਤੇ ਸੰਸਕ੍ਰਿਤੀ

ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ’ਚ ਕਰਾਫ਼ਟਸ ਬਾਜ਼ਾਰ ਦਾ ਆਯੋਜਨ
ਲਾਜਵੰਤੀ ਆਊਟਡੋਰ ਸਟੇਡੀਅਮ ’ਚ 20 ਤੋਂ 29 ਮਾਰਚ ਤੱਕ ਲੱਗਣ ਵਾਲੇ ਕਰਾਫ਼ਟਸ ਬਾਜ਼ਾਰ ਵਿਚ ਦੇਸ਼ ਭਰ ਦੇ 100 ਤੋਂ ਵੱਧ ਕਾਰੀਗਰ ਹੋਣਗੇ ਸ਼ਾਮਲ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਨੇ ਕਰਾਫ਼ਟਸ ਬਾਜ਼ਾਰ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀ ਜ਼ਿੰਮੇਵਾਰੀ

ਹੁਸ਼ਿਆਰਪੁਰ, 14 ਮਾਰਚ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਦੇਸ਼ ਦੀ ਕਲਾ ਅਤੇ ਸੰਸਕ੍ਰਿਤੀ ਨੂੰ ਇਕ ਛੱਤ ਹੇਠਾਂ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ਵਿਖੇ 20 ਤੋਂ 29 ਮਾਰਚ ਤੱਕ ਕਰਾਫ਼ਟਸ ਬਾਜ਼ਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਾਜਵੰਤੀ ਆਊਟਡੋਰ ਸਟੇਡੀਅਮ ਵਿਖੇ 10 ਦਿਨਾਂ ਲੱਗਣ ਵਾਲੇ ਇਸ ਕਰਾਫ਼ਟਸ ਬਾਜ਼ਾਰ ਵਿਚ ਦੇਸ਼ ਭਰ ਤੋਂ 100 ਤੋਂ ਵੱਧ ਕਾਰੀਗਰ ਸ਼ਾਮਲ ਹੋਣਗੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਾਫ਼ਟਸ ਬਾਜ਼ਾਰ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਰਾਫ਼ਟਸ ਬਾਜ਼ਾਰ ਦੇ ਸੁਚਾਰੂ ਸੰਚਾਲਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ ਅਤੇ ਨਿਰਦੇਸ਼ ਦਿੱਤੇ ਕਿ ਇਸ ਦੌਰਾਨ ਡਿਊਟੀ ਵਿਚ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਨਗਰ ਨਿਗਮ, ਪਾਵਰਕਾਮ, ਸਿੱਖਿਆ ਵਿਭਾਗ, ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ ਪਬਲਿਕ ਹੈਲਥ, ਸਿਹਤ, ਪੁਲਿਸ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਵਲੋਂ ਕਰਾਫ਼ਟਸ ਬਾਜ਼ਾਰ ਦੇ ਸੁਚਾਰੂ ਪ੍ਰਬੰਧਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਛੱਡੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ 10 ਦਿਨਾਂ ਚੱਲਣ ਵਾਲੇ ਇਸ ਬਾਜ਼ਾਰ ਲਈ 24 ਘੰਟੇ ਮੁਸਤੈਦ ਰਹਿਣ ਤਾਂ ਜੋ ਜਨਤਾ ਅਤੇ ਬਾਜ਼ਾਰ ਵਿਚ ਸ਼ਾਮਲ ਦੂਰ-ਦੂਰ ਤੋਂ ਆ ਰਹੇ ਕਾਰੀਗਰਾਂ, ਸ਼ਿਲਪਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਰਾਫ਼ਟਸ ਬਾਜ਼ਾਰ ਵਿਚ ਲੋਕਾਂ ਦੀ ਸੁਵਿਧਾ ਲਈ ਵੱਡੇ ਪੱਧਰ ਦੀਆਂ ਸੁਵਿਧਾਵਾਂ ਤੋਂ ਇਲਾਵਾ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੱਚਿਆਂ ਲਈ ਝੂਲੇ ਅਤੇ ਖਾਣ-ਪੀਣ ਦੇ ਵਿਸ਼ੇਸ਼ ਸਟਾਲ ਵੀ ਲਗਾਏ ਜਾ ਰਹੇ ਹਨ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਦੇਸ਼ ਭਰ ਤੋਂ ਕਾਰੀਗਰ ਸਾਡੇ ਵਿਚ ਆਪਣੇ ਖੇਤਰ ਦੀ ਕਲਾ ਅਤੇ ਸੰਸਕ੍ਰਿਤੀ ਦਾ ਪ੍ਰਦਰਸ਼ਨ ਕਰਨ ਆ ਰਹੇ ਹਨ, ਇਸ ਲਈ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਵਲੋਂ ਬਣਾਈਆਂ ਗਈਆਂ ਵਸਤੂਆਂ ਦੀ ਵੱਧ ਤੋਂ ਵੱਧ ਖਰੀਦਦਾਰੀ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਈਏ। ਉਨ੍ਹਾਂ ਦੱਸਿਆ ਕਿ ਕਰਾਫ਼ਟਸ ਬਾਜ਼ਾਰ ਵਿਚ ਸਟਾਰ ਨਾਈਟ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰਾਫਟਸ ਬਾਜ਼ਾਰ ਵਿਚ ਸ਼ਾਮਲ ਹੋਣ ਲਈ ਲੋਕਾਂ ਲਈ 20 ਰੁਪਏ ਐਂਟਰੀ ਫੀਸ ਰੱਖੀ ਗਈ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਇਸ ਕਰਾਫ਼ਟਸ ਬਾਜ਼ਾਰ ਵਿਚ ਪਹੁੰਚਣ ਦੀ ਅਪੀਲ ਕੀਤੀ।

error: copy content is like crime its probhihated