Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦਾ ਜੱਥਾ ਕੌਮੀ ਇਨਸਾਫ ਮੋਰਚੇ ਦੀ ਹਮਾਇਤ ਲਈ ਹੋਇਆ ਰਵਾਨਾ

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦਾ ਜੱਥਾ ਕੌਮੀ ਇਨਸਾਫ ਮੋਰਚੇ ਦੀ ਹਮਾਇਤ ਲਈ ਹੋਇਆ ਰਵਾਨਾ

ਫਗਵਾੜਾ (ਲਾਲੀ ਦਾਦਰ )

* ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

20 ਜਨਵਰੀ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੋਹਾਲੀ ਵਿਖੇ ਜਾਰੀ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦਾ ਇਕ ਜੱਥਾ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ, ਮੀਤ ਪ੍ਰਧਾਨ ਕਿਰਪਾਲ ਸਿੰਘ ਮੂਸਾਪੁਰ ਤੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਸਾਂਝੀ ਅਗਵਾਈ ਹੇਠ ਸਥਾਨਕ ਭੁੱਲਾਰਾਈ ਚੌਕ ਹੁਸ਼ਿਆਰਪੁਰ ਰੋਡ ਤੋਂ ਰਵਾਨਾ ਹੋਇਆ। ਜੱਥੇ ਦੀ ਰਵਾਨਗੀ ਮੌਕੇ ਉਕਤ ਆਗੂਆਂ ਤੋਂ ਇਲਾਵਾ ਸੀ.ਮੀ.ਪਰਧਾਨ ਹਰਭਜਨ ਸਿੰਘ ਬਾਜਵਾ ਅਤੇ ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਨੇ ਕਿਹਾ ਕਿ ਉਹ ਇਸ ਮੋਰਚੇ ਦਾ ਪੂਰੀ ਤਰ੍ਹਾਂ ਸਮਰਥਨ ਕਰਦੇ ਹਨ। ਕਿਉਂਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਰਿਹਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੇਸ਼ ਵਿਦੇਸ਼ ਵਿਚ ਵੱਸਦੀਆਂ ਸਮੂਹ ਸਿੱਖ ਜੱਥੇਬੰਦੀਆਂ ਨੂੰ ਇਸ ਸੰਘਰਸ਼ ਵਿਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਇਸ ’ਤੇ ਕੋਈ ਫ਼ੈਸਲਾ ਨਾ ਲਿਆ ਤਾਂ ਇਨਸਾਫ਼ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬਾਜਵਾ ਮਲਕਪੁਰ, ਢਾਡੀ ਗੁਰਦਿਆਲ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਹਰਜਿੰਦਰ ਸਿੰਘ ਅੱਟੀ, ਮਨਜੀਤ ਸਿੰਘ ਲੱਲੀ, ਗੁਰਸ਼ਰਨ ਸਿੰਘ ਪੰਡੋਰੀ, ਰਣਜੀਤ ਸਿੰਘ ਪਲਾਹੀ, ਸੰਤੋਖ ਸਿੰਘ ਲੱਖਪੁਰ, ਰਾਜਾ ਸਿੰਘ, ਮਲਕੀਤ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਬਿਕਰਮਜੀਤ ਸਿੰਘ, ਹਰਜੀਤ ਸਿੰਘ, ਬਲਵੀਰ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ, ਨਾਜਰ ਸਿੰਘ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਨਿਰੰਜਨ ਸਿੰਘ, ਜਗਦੀਪ ਸਿੰਘ, ਤੇਜਾ ਸਿੰਘ, ਸਨੀ ਵਾਹਦ, ਗੁਰਮੁਖ ਸਿੰਘ ਸਾਹਨੀ, ਜੋਤੀ ਵਾਹਦ ਸਮੇਤ ਵੱਡੀ ਗਿਣਤੀ ’ਚ ਆਗੂ ਸ਼ਾਮਿਲ ਸਨ।
ਤਸਵੀਰ 003, ਕੈਪਸ਼ਨ- ਫਗਵਾੜਾ ਦੇ ਭੁੱਲਾਰਾਈ ਚੌਕ ਤੋਂ ਮੋਹਾਲੀ ਲਈ ਜੱਥੇ ਦੀ ਰਵਾਨਗੀ ਮੌਕੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ, ਕ੍ਰਿਪਾਲ ਸਿੰਘ ਮੂਸਾਪੁਰ, ਸਤਨਾਮ ਸਿੰਘ ਸਾਹਨੀ, ਗੁਰਪਾਲ ਸਿੰਘ ਪਾਲਾ ਅਤੇ ਹੋਰ।