Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬੱਸ ਦੀ ਲਪੇਟ ‘ਚ ਆਉਣ ਨਾਲ 2 ਨੌਜਵਾਨਾਂ ਦੀ ਮੌ+ਤ, ਬੱਸ ਚਾਲਕ ਖਿਲਾਫ ਮਾਮਲਾ ਦਰਜ

ਬੱਸ ਦੀ ਲਪੇਟ ‘ਚ ਆਉਣ ਨਾਲ 2 ਨੌਜਵਾਨਾਂ ਦੀ ਮੌ+ਤ, ਬੱਸ ਚਾਲਕ ਖਿਲਾਫ ਮਾਮਲਾ ਦਰਜ

ਮੁਕੇਰੀਆਂ / ਦਸੂਹਾ (ਚੌਧਰੀ) 23 ਨਵੰਬਰ 

ਦੇਰ ਰਾਤ ਹੁਸ਼ਿਆਰਪੁਰ ਤੋਂ ਫੜੀ ਬੱਸ ਡਰਾਈਵਰ ਹਾਦਸੇ ਵਾਲੀ ਥਾਂ ਤੋਂ ਫਰਾਰ

: ਪਠਾਨਕੋਟ ਮੁੱਖ ਮਾਰਗ ’ਤੇ ਪੈਂਦੇ ਮੁਕੇਰੀਆਂ ਦੇ ਪੇਪਰ ਮਿੱਲ ਚੌਕ ਕੋਲ ਬੁੱਧਵਾਰ ਰਾਤ ਕਰੀਬ 11.15 ਵਜੇ ਕਟੜਾ ਤੋਂ ਦਿੱਲੀ ਜਾ ਰਹੀ ਬੱਸ ਨੇ ਮੋਟਰਸਾਈਕਲ ਸਵਾਰ ਦੋ ਦੋਸਤਾਂ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਦੇਰ ਰਾਤ ਹੋਣ ਕਾਰਨ ਬੱਸ ਚਾਲਕ ਹਾਦਸੇ ਵਾਲੀ ਥਾਂ ਤੋਂ ਫਰਾਰ ਹੋ ਗਿਆ।ਜਲੰਧਰ ਜਾਣ ਦੀ ਬਜਾਏ ਹੁਸ਼ਿਆਰਪੁਰ ਟਾਂਡਾ ਚੌਂਕ ਵਿਖੇ ਬੱਸ ਡਰਾਈਵਰ ਨੂੰ ਹੁਸ਼ਿਆਰਪੁਰ ਦੇ ਰਸਤੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਫੜ੍ਹ ਲਿਆ ਗਿਆ। ਮੁਕੇਰੀਆਂ ਪੁਲੀਸ ਨੇ ਦੋਵੇਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 11.15 ਵਜੇ ਮ੍ਰਿਤਕ ਮੋਹਿਤ (26) ਪੁੱਤਰ ਅਸ਼ੋਕ ਕੁਮਾਰ ਵਾਸੀ ਮੁਸ਼ਾਹਿਬਪੁਰ ਥਾਣਾ ਮੁਕੇਰੀਆਂ ਇੱਕ ਪੇਪਰ ਮਿੱਲ ਵਿੱਚ ਟਰਾਂਸਪੋਰਟਰ ਕੋਲ ਲੇਖਾਕਾਰ ਦਾ ਕੰਮ ਕਰਦਾ ਸੀ ਅਤੇ ਦੇਰ ਰਾਤ ਆਪਣਾ ਕੰਮ ਖਤਮ ਕਰਕੇ ਉਹ ਆਪਣੇ ਦੋਸਤ ਸੂਰਜ (22) ਪੁੱਤਰ ਬਿਸ਼ਨ ਬਹਾਦਰ ਵਾਸੀ ਵਾਰਡ 11 ਨਹਿਰ ਕਲੋਨੀ ਮੁਕੇਰੀਆਂ ਨਾਲ ਘਰ ਲਈ ਰਵਾਨਾ ਹੋਇਆ ਸੀ।

ਘਟਨਾ ਵਾਲੀ ਥਾਂ ‘ਤੇ ਉਨ੍ਹਾਂ ਦੇ ਦਫ਼ਤਰ ਦੇ ਸਾਹਮਣੇ ਮੇਨ ਰੋਡ ‘ਤੇ ਪਠਾਨਕੋਟ ਸਾਈਡ ਤੋਂ ਆ ਰਹੀ ਇੱਕ ਬੱਸ (ਐਚਆਰ 55ਜੀਬੀ 6195) ਦੀ ਲਪੇਟ ‘ਚ ਆਉਣ ਨਾਲ ਦੋਵੇਂ ਦੋਸਤਾਂ ਦੀ ਮੌਕੇ ‘ਤੇ ਹੀ ਮੌ+ਤ ਹੋ ਗਈ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਮ੍ਰਿਤਕ ਦੇ ਵਾਰਸਾਂ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਹਾਦਸੇ ਤੋਂ ਬਾਅਦ ਬੱਸ ਡਰਾਈਵਰ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਿਆ। ਉਸ ਸਮੇਂ ਜਦੋਂ ਬੱਸ ਚਾਲਕ ਹਾਦਸੇ ਵਾਲੀ ਥਾਂ ਤੋਂ ਫ਼ਰਾਰ ਹੋ ਗਿਆ ਤਾਂ ਇੱਕ ਕਾਰ ਚਾਲਕ ਨੇ ਬੱਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।ਜਦੋਂ ਬੱਸ ਡਰਾਈਵਰ ਜਲੰਧਰ ਜਾਣ ਦੀ ਬਜਾਏ ਹੁਸ਼ਿਆਰਪੁਰ ਵੱਲ ਵਧਿਆ ਤਾਂ ਕਾਰ ਚਾਲਕ ਨੇ ਬੱਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਕਾਰ ਚਾਲਕ ਨੇ ਬੱਸ ਦਾ ਪਿੱਛਾ ਕਰਕੇ ਹੁਸ਼ਿਆਰਪੁਰ ਪਹੁੰਚ ਕੇ ਉਥੋਂ ਦੀ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਬੱਸ ਡਰਾਈਵਰ ਨੂੰ ਪੁਲਿਸ ਹਵਾਲੇ ਕਰ ਦਿੱਤਾ।

ਇਸ ਸਬੰਧੀ ਮ੍ਰਿਤਕ ਮੋਹਿਤ ਦੇ ਚਾਚਾ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਮੋਹਿਤ ਦੋ ਵੱਡੀਆਂ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸਦੇ ਮਾਤਾ-ਪਿਤਾ ਦੀ 10-15 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਸਾਡੇ ਕੋਲ ਰਹਿ ਰਿਹਾ ਸੀ।ਦੂਜੇ ਮ੍ਰਿਤਕ ਸੂਰਜ ਦੇ ਭਰਾ ਨਰੇਸ਼ ਨੇ ਦੱਸਿਆ ਕਿ ਮੇਰੇ ਭਰਾ ਨੇ ਆਈਲੈਟਸ ਕੀਤਾ ਹੋਇਆ ਸੀ ਅਤੇ ਉਸ ਨੇ ਵਿਦੇਸ਼ ਪੜ੍ਹਨ ਜਾਣਾ ਸੀ।