Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੈਬਨਿਟ ਮੰਤਰੀ ਨੇ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਤੇ ਬੱਚਿਆਂ ਨਾਲ ਮਨਾਈ ਲੋਹੜੀ

ਕੈਬਨਿਟ ਮੰਤਰੀ ਨੇ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਤੇ ਬੱਚਿਆਂ ਨਾਲ ਮਨਾਈ ਲੋਹੜੀ

ਹੁਸ਼ਿਆਰਪੁਰ(ਬਿਊਰੋ) 

–ਕਿਹਾ, ਬਜ਼ੁਰਗਾਂ ਤੇ ਬੱਚਿਆਂ ਦੀ ਹਰ ਜ਼ਰੂਰਤ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਪੂਰਾ

13 ਜਨਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਰਾਇਲ ਸਿੱਖ ਯੂਥ ਕਲੱਬ ਦੇ ਅਹੁਦੇਦਾਰਾਂ ਨਾਲ ਮਿਲ ਕੇ ਰਾਮ ਕਲੋਨੀ ਕੈਂਪ ਸਥਿਤ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕੀਤਾ ਅਤੇ ਬਜ਼ੁਰਗਾਂ ਤੇ ਬੱਚਿਆਂ ਨਾਲ ਲੋਹੜੀ ਮਨਾ ਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਕੈਬਨਿਟ ਮੰਤਰੀ ਜਿੰਪਾ ਦੀ ਧਰਮ ਪਤਨੀ ਵਿਭਾ ਸ਼ਰਮਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਬਜ਼ੁਰਗਾਂ ਤੇ ਬੱਚਿਆਂ ਨੂੰ ਮੂੰਗਫਲੀ ਤੇ ਰਿਓੜੀਆਂ ਭੇਂਟ ਕਰਦੇ ਹੋਏ ਉਨ੍ਹਾਂ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ। ਉਨ੍ਹਾਂ ਬਜ਼ੁਰਗਾਂ ਅਤੇ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਵਿਸ਼ਵਾਸ਼ ਦੁਆਇਆ ਕਿ ਉਹ ਉਨ੍ਹਾਂ ਦੀ ਹਰ ਜ਼ਰੂਰਤ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਕੌਂਸਲਰ ਵਿਜੇ ਅਗਰਵਾਲ, ਰਾਇਲ ਸਿੱਖ ਯੂਥ ਕਲੱਬ ਦੇ ਡਾ. ਜਤਿੰਦਰ ਕੌਰ, ਸੁਪ੍ਰੀਤ ਸਿੰਘ, ਹਰਪ੍ਰੀਤ ਸਿਘੰ, ਤੇਜਿੰਦਰ ਸਿੰਘ ਤੋਂ ਇਲਾਵਾ ਵਰਿੰਦਰ ਸ਼ਰਮਾ ਬਿੰਦੂ, ਸਤਵੰਤ ਸਿੰਘ ਸਿਆਣ, ਐਡਵੋਕੇਟ ਅਮਰਜੋਤ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।