Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦਾ ਮਾਮਲਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦਾ ਮਾਮਲਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦਾ ਮਾਮਲਾ

ਡਾ.ਦਲਜੀਤ ਸਿੰਘ ਚੀਮਾ ਹੁਸ਼ਿਆਰਪੁਰ ਅਦਾਲਤ ‘ਚ ਹੋਏ ਪੇਸ਼

ਹੁਸ਼ਿਆਰਪੁਰ 5 ਜੁਲਾਈ ( ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ਵਿਚ ਹੁਸ਼ਿਆਰਪੁਰ ਦੇ ਏਸੀਜੇਐਮ ਰੁਪਿੰਦਰ ਸਿੰਘ ਦੀ ਅਦਾਲਤ ਵਿੱਚ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਸਕੱਤਰ ਜਨਰਲ ਡਾ.ਦਲਜੀਤ ਸਿੰਘ ਚੀਮਾ ਪੇਸ਼ ਹੋਏ ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਡੇਰੀ ਉਮਰ ਕਾਰਨ ਉਨ੍ਹਾਂ ਨੂੰ ਪੇਸ਼ੀ ਤੋਂ ਛੋਟ ਮਿਲੀ ਹੋਈ ਹੈ ਇਸੇ ਤਰ੍ਹਾਂ ਸਾਬਕਾ ਡਿਪਟੀ ਸੀ ਐੱਮ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੀ ਅੱਜ ਪੇਸ਼ ਨਹੀੰ ਹੋਏ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮਾਮਲੇ ਦੀ ਸੁਣਵਾਈ ਹੁਸ਼ਿਆਰਪੁਰ ਵਿਚ ਅਧਿਕਾਰ ਖੇਤਰ ‘ਤੇ ਸਵਾਲ ਉਠਾਉਣ ਸਬੰਧੀ ਦਰਖਾਸਤ ਆਪਣੇ ਸੀਨੀਅਰ ਵਕੀਲ ਐੱਸ ਐੱਸ ਕਲੇਰ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਰਾਹੀਂ ਪੇਸ਼ ਕੀਤੀ ਜਿਸ ਵਿੱਚ ਅਕਾਲੀ ਦਲ ਵੱਲੋਂ ਇਹ ਸਵਾਲ ਉਠਾਇਆ ਕਿ ਇਸ ਮਾਮਲੇ ਦੀ ਸੁਣਵਾਈ ਹੁਸ਼ਿਆਰਪੁਰ ਅਦਾਲਤ ਦੇ ਅਧਿਕਾਰ ਖੇਤਰ ਵਿੱਚ ਕਿਵੇਂ ਆਉੰਦੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦਾ ਦਫਤਰ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਹੈ।ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਦੇ ਵਕੀਲਾਂ ਐਡਵੋਕੇਟ ਬੀਐੱਸ ਰਿਆੜ ਅਤੇ ਐਡਵੋਕੇਟ ਹਿਤੇਸ਼ ਪੁਰੀ ਨੇ ਕਿਹਾ ਕਿ ਅੱਜ ਇਸ ਕੇਸ ਵਿੱਚ ਟ੍ਰਾਇਲ ਚੱਲਣੇ ਸਨ ਅਤੇ ਬਹੁਤ ਅਹਿਮ ਗਵਾਹਾਂ ਦੀ ਗਵਾਹੀ ਹੋਣੀ ਸੀ ਜਿਸ ਲਈ ਇਸ ਕੇਸ ਦੇ ਸਭ ਤੋਂ ਅਹਿਮ ਗਵਾਹ ਮਨਜੀਤ ਸਿੰਘ ਤਰਨਤਾਰਨੀ ਤੱਤਕਾਲੀ ਸਕੱਤਰ ਤੇ ਖਜ਼ਾਨਚੀ ਸ਼੍ਰੋਮਣੀ ਅਕਾਲੀ ਦਲ,ਭਾਰਤੀ ਚੋਣ ਕਮਿਸ਼ਨ ਦਿੱਲੀ ਦਾ ਨੁਮਾਇੰਦਾ ਅਤੇ ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ ਦਾ ਨੁਮਾਇੰਦਾ ਵੀ ਮੌਜੂਦ ਸੀ।ਪਰ ਸ਼੍ਰੋਮਣੀ ਅਕਾਲੀ ਦਲ ਦੇ ਵਕੀਲਾਂ ਵੱਲੋਂ ਪੇਸ਼ ਕੀਤੀ ਗਈ ਇਸ ਦਰਖਾਸਤ ਕਾਰਨ ਟਰਾਇਲ ਨਹੀਂ ਚਲਾਏ ਜਾ ਸਕੇ। ਹੁਣ ਇਸ ਕੇਸ ਦੀ ਅਗਲੀ ਤਰੀਕ 12 ਜੁਲਾਈ ਨੂੰ ਪਾਈ ਗਈ ਹੈ। ਐਡਵੋਕੇਟ ਰਿਆੜ ਅਤੇ ਐਡਵੋਕੇਟ ਪੁਰੀ ਨੇ ਕਿਹਾ ਕਿ 12 ਸਾਲ ਬਾਅਦ ਜਦੋਂ ਇਹ ਕੇਸ ਅਹਿਮ ਪੜਾਅ ਤੇ ਪਹੁੰਚ ਚੁੱਕਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਹ ਮੁੱਦਾ ਉਠਾ ਕੇ ਕੇਵਲ ਕੇਸ ਲਮਕਾਉਣ ਦੀ ਹੀ ਕੋਸ਼ਿਸ਼ ਕੀਤੀ ਹੈ। ਯਾਦ ਰਹੇ ਕਿ ਇਸ ਮਾਮਲੇ ਵਿਚ ਮੁਲਜ਼ਮ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਡਿਪਟੀ ਸੀਐੱਮ,ਡਾ.ਦਲਜੀਤ ਸਿੰਘ ਚੀਮਾ ਪਿਛਲੀਆਂ ਤਰੀਕਾਂ ‘ਤੇ ਮਾਣਯੋਗ ਅਦਾਲਤ ‘ਚ ਪੇਸ਼ ਹੋ ਕੇ ਆਪਣੀਆਂ ਜ਼ਮਾਨਤਾਂ ਕਰਵਾ ਚੁੱਕੇ ਹਨ ਅਤੇ ਮਾਮਲੇ ਦਾ ਟ੍ਰਾਇਲ ਸ਼ੁਰੂ ਹੋਣੇ ਹਨ। ਐਡਵੋਕੇਟ ਬੀ ਐੱਸ ਰਿਆੜ ਅਤੇ ਐਡਵੋਕੇਟ ਹਿਤੇਸ਼ ਪੁਰੀ ਨੇ ਦੱਸਿਆ ਕਿ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਸੂਬਾ ਸਕੱਤਰ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ‘ਚ ਕੀਤੀ ਗਈ ਸ਼ਿਕਾਇਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਲੀਡਰਾਂ ਵਿਰੁੱਧ ਆਈ.ਪੀ.ਸੀ. ਦੀਆਂ ਧਾਰਾਵਾਂ 182, 199, 200, 420, 465, 466, 468, 471 ਅਤੇ 120ਬੀ ਤਹਿਤ ਸਾਜ਼ਿਸ਼ ਕਰਨ, ਧੋਖਾ-ਧੜੀ ਤੇ ਜਾਅਲਸਾਜ਼ੀ ਦਾ ਮੁਕੱਦਮਾ ਚਲ ਰਿਹਾ ਹੈ।

ਮਨਜੀਤ ਸਿੰਘ ਤਰਨਤਾਰਨੀ ਦਾ ਕੀਤਾ ਸਨਮਾਨ;

ਇਸ ਮੌਕੇ ਸ਼ੋਸ਼ਲਿਸਟ ਪਾਰਟੀ ਇੰਡੀਆ ਵੱਲੋੰ ਬਲਵੰਤ ਸਿੰਘ ਖੇੜਾ ਨਾਲ ਓਮ ਸਿੰਘ ਸਟਿਆਣਾ ਸੂਬਾ ਪ੍ਰਧਾਨ ਅਤੇ ਸਿੱਖ ਸਦਭਾਵਨਾ ਦਲ ਦੇ ਆਗੂਆਂ ਵੱਲੋਂ ਇਸ ਕੇਸ ਦੇ ਅਹਿਮ ਗਵਾਹ ਮਨਜੀਤ ਸਿੰਘ ਤਰਨਤਾਰਨੀ ਦੀਆਂ ਸੇਵਾਵਾਂ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।ਇਸ ਮੌਕੇ  ਭਾਈ ਸੁਖਵਿੰਦਰ ਸਿੰਘ ਅੰਮ੍ਰਿਤਸਰ ਦਫਤਰ ਇੰਚਾਰਜ ਸਿੱਖ ਸਦਭਾਵਨਾ ਦਲ,ਭਾਈ ਗੁਰਵਤਨ ਸਿੰਘ ਮੁਕੇਰੀਆਂ ਜ਼ਿਲ੍ਹਾ ਪ੍ਰਧਾਨ ਸਿੱਖ ਸਦਭਾਵਨਾ ਦਲ  ਬਾਬਾ ਮਲਕੀਅਤ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ,ਭਾਈ ਹਰਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਦੁਆਬਾ ਜ਼ੋਨ  ਸਤਪਾਲ ਸਿੰਘ ਡਡਿਆਣਾ ਜ਼ਿਲ੍ਹਾ ਪ੍ਰਧਾਨ ਸੋਸ਼ਲਿਸਟ ਪਾਰਟੀ ਆਫ ਇੰਡੀਆ,ਬਲਵੀਰ ਸਿੰਘ ਇਬਰਾਹੀਮਪੁਰ, ਸੂਬੇਦਾਰ ਹਰਭਜਨ ਸਿੰਘ, ਜਗਦੀਸ਼ ਕੁਮਾਰ ਸ਼ਰਮਾ, ਚਮਨ ਲਾਲ ਵਾਲੀਆ ਸ਼ਹਿਰੀ ਪ੍ਰਧਾਨ,ਸ਼੍ਰੀਮਤੀ ਇੰਦਰਜੀਤ ਕੌਰ,ਕਮਲਜੀਤ ਮੰਨਣ,ਬੂਟਾ ਸਿੰਘ,ਜੋਗਿੰਦਰ ਸਿੰਘ ਸੈਂਟਰਲ ਟਾਊਨ,ਜਸਵੀਰ ਸਿੰਘ ਸਟਿਆਣਾ,ਬੱਬੂ ਤਾਜਪੁਰ ਆਦਿ ਹਾਜ਼ਿਰ ਸਨ।

ਕੈਪਸ਼ਨ ; ਮਨਜੀਤ ਸਿੰਘ ਤਰਨਤਾਰਨੀ ਦਾ ਸਨਮਾਨ ਕਰਦੇ ਹੋਏ ਬਲਵੰਤ ਸਿੰਘ ਖੇੜਾ ਦੀ ਅਗਵਾਈ ਹੇਠ ਸੋਸ਼ਲਿਸਟ ਪਾਰਟੀ ਇੰਡੀਆ ਅਤੇ ਸਿੱਖ ਸਦਭਾਵਨਾ ਦਲ ਦੇ ਆਗੂ । ਫੋਟੋ ਮੁਨੀਰ