Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕੇਂਦਰੀ ਯੋਜਨਾਵਾਂ ਦੇ ਕੰਮਾਂ ਨੂੰ ਗੰਭੀਰਤਾ ਨਾਲ ਨਿਸ਼ਚਿਤ ਸਮੇਂ ’ਚ ਕੀਤਾ ਜਾਵੇ ਮੁਕੰਮਲ : ਸੋਮ ਪ੍ਰਕਾਸ਼

ਕੇਂਦਰੀ ਯੋਜਨਾਵਾਂ ਦੇ ਕੰਮਾਂ ਨੂੰ ਗੰਭੀਰਤਾ ਨਾਲ ਨਿਸ਼ਚਿਤ ਸਮੇਂ ’ਚ ਕੀਤਾ ਜਾਵੇ ਮੁਕੰਮਲ : ਸੋਮ ਪ੍ਰਕਾਸ਼

ਹੁਸ਼ਿਆਰਪੁਰ(ਬਿਊਰੋ) 

ਕੇਂਦਰੀ ਰਾਜ ਮੰਤਰੀ ਨੇ ਐਮ.ਪੀ ਲੈਡ ਫੰਡ ਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

2 ਜਨਵਰੀ : ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰੀ ਯੋਜਨਾਵਾਂ ਤਹਿਤ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕੀਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਐਮ.ਪੀ ਲੈਡ ਫੰਡ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਕੀਤੇ ਗਏ ਕੰਮਾਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਡੀ.ਐਮ. ਪ੍ਰੀਤ ਇੰਦਰ ਸਿੰਘ ਬੈਂਸ ਵੀ ਮੌਜੂਦ ਸਨ।
ਕੇਂਦਰੀ ਰਾਜ ਮੰਤਰੀ ਨੇ ਐਮ.ਪੀ ਲੈਡ ਸਕੀਮ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਚੱਲ ਰਹੇੇ ਕੰਮਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਅਤੇ ਕੰਮ ਪੂਰਾ ਹੋਣ ’ਤੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ। ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ, ਉਨ੍ਹਾਂ ਕਿਹਾ ਕਿ ਜਿਹੜੇ ਕੰਮ ਅਜੇ ਤੱਕ ਸ਼ੁਰੂ ਨਹੀਂ ਹੋਏ, ਉਹ ਵੀ ਜਲਦ ਸ਼ੁਰੂ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਯੋਜਨਾਵਾਂ ਦਾ ਸਮੇਂ ਸਿਰ ਲਾਭ ਮਿਲ ਸਕੇ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੇਂਦਰੀ ਰਾਜ ਮੰਤਰੀ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਐਮ.ਪੀ. ਲੈਡ ਫੰਡ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕੰਮ ਜਲਦ ਮੁਕੰਮਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਵਿਭਾਗਾਂ ਤੋਂ ਲਗਾਤਾਰ ਰੀਵਿਊ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਭਾਗਾਂ ਨੂੰ ਸ਼ੁਰੂ ਕੀਤੇ ਗਏ ਵਿਕਾਸ ਕੰਮ ਨਿਰਧਾਰਤ ਸਮੇਂ ਵਿਚ ਪੂਰੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated