Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਛਦੌੜੀ ਤੋਂ ਬਾਬਾ ਨੰਦਾ ਤੇ ਸਰਕਾਰੀ ਸਕੂਲ ਤੱਕ ਸੜਕ ਦੀ ਹਾਲਤ ਖਸਤਾ

ਛਦੌੜੀ ਤੋਂ ਬਾਬਾ ਨੰਦਾ ਤੇ ਸਰਕਾਰੀ ਸਕੂਲ ਤੱਕ ਸੜਕ ਦੀ ਹਾਲਤ ਖਸਤਾ

ਛਦੌੜੀ ਤੋਂ ਬਾਬਾ ਨੰਦਾ ਤੇ ਸਰਕਾਰੀ ਸਕੂਲ ਤੱਕ ਸੜਕ ਦੀ ਹਾਲਤ ਖਸਤਾ

ਬਲਾਚੌਰ, 26 ਮਈ (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਛਦੌੜੀ ਤੋਂ ਬਾਬਾ ਨੰਦਾ ਜੀ ਦੇ ਅਸਥਾਨ ‘ਤੇ ਸਰਕਾਰੀ ਹਾਈ ਸਕੂਲ ਨੂੰ ਜਾਂਦੀ ਸੜਕ ਦੀ ਹਾਲਤ ਕਾਫ਼ੀ ਤਰਸਯੋਗ ਬਣੀ ਹੋਈ ਹੈ | ਇਸ ‘ਚ ਥਾਂ-ਥਾਂ ਟੋਏ ਪੈ ਚੁੱਕੇ ਹਨ | ਜਦੋਂ ਬਾਰਸ਼ ਹੋ ਜਾਂਦੀ ਹੈ ਤਾਂ ਇਹ ਸਾਰੇ ਪਾਣੀ ਨਾਲ ਭਰ ਜਾਂਦੇ ਹਨ | ਜਿੱਥੋਂ ਲੰਘਣਾ ਕਾਫ਼ੀ ਮੁਸ਼ਕਲ ਹੋ ਜਾਂਦਾ ਹੈ | ਇਸ ਪਿੰਡ ਤੇ ਇਲਾਕੇ ਦੇ ਲੋਕਾਂ ਦੀ ਬਾਬਾ ਨੰਦਾ ਜੀ ਦੇ ਅਸਥਾਨ ਨਾਲ ਕਾਫ਼ੀ ਆਸਥਾ ਜੁੜੀ ਹੋਣ ਕਰਕੇ ਸੰਗਤਾਂ ਇਸੇ ਟੁੱਟੀ ਹੋਈ ਸੜਕ ਰਾਹੀਂ ਬੜੀ ਮੁਸ਼ਕਲ ਨਾਲ ਇਸ ਅਸਥਾਨ ‘ਤੇ ਪਹੁੰਚਦੇ ਹਨ | ਇਸ ਟੁੱਟੀ ਹੋਈ ਸੜਕ ਰਾਹੀਂ ਹੀ ਵਿਦਿਆਰਥੀ ਸਰਕਾਰੀ ਹਾਈ ਸਕੂਲ ਵਿਖੇ ਪੜ੍ਹਨ ਆਉਂਦੇ ਹਨ | ਜਿਨ੍ਹਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਕਈ ਵਾਰ ਛੋਟੇ ਬੱਚੇ ਡਿੱਗ ਕੇ ਸੱਟਾਂ ਵੀ ਲਗਵਾ ਚੁੱਕੇ ਹਨ | ਇਸ ਸੜਕ ਰਾਹੀਂ ਉੱਪਰਲੇ ਪਿੰਡਾਂ ਦੇ ਲੋਕ ਅੱਗੇ ਹਾਈਵੇਅ ‘ਤੇ ਚੜ੍ਹਦੇ ਹਨ | ਪਿੰਡ ਛਦੌੜੀ ਵਾਸੀ ਕੈਪ. ਹਰਬੰਸ ਸਿੰਘ ਥਿਆੜਾ, ਮਾ. ਤੇਲੂ ਰਾਮ ਤੇ ਕਸ਼ਮੀਰ ਸਿੰਘ ਦੋਵੇਂ ਸਾਬਕਾ ਸਰਪੰਚ, ਨੰਬਰਦਾਰ ਮਹਿੰਦਰ ਸਿੰਘ, ਹਰਜਿੰਦਰ ਸਿੰਘ ਲਾਲੀ, ਕੈਪ. ਹਰਮਿੰਦਰ ਸਿੰਘ, ਜਸਵੀਰ ਸਿੰਘ, ਬਲਵੀਰ ਸਿੰਘ, ਮਾ.ਹਰਬੰਸ ਸਿੰਘ, ਸ਼ਰਨਜੀਤ ਸਿੰਘ, ਜਰਮਨ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ, ਹਰਨੇਕ ਸਿੰਘ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਨੂੰ ਪਹਿਲ ਦੇ ਆਧਾਰ ‘ਤੇ ਠੀਕ ਕਰਵਾਇਆ ਜਾਵੇ |