Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਕੋਵਿਡ-19 ਟੀਕਾਕਰਨ ਪੂਰਾ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਡਾ. ਮਾਨ

ਕੋਵਿਡ-19 ਟੀਕਾਕਰਨ ਪੂਰਾ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਡਾ. ਮਾਨ

ਕੋਵਿਡ-19 ਟੀਕਾਕਰਨ ਪੂਰਾ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਡਾ. ਮਾਨ

12-14 ਉਮਰ ਵਰਗ ਦੇ ਸਾਰੇ ਬੱਚਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਕੀਤੀ ਸ਼ੁਰੂਆਤ

ਬਲਾਚੌਰ, 3 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) : ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਵਿਡ ਤੋਂ ਬਚਾਅ ਲਈ 12 ਤੋਂ 14 ਸਾਲ ਉਮਰ ਵਰਗ ਦੇ ਸਾਰੇ ਬੱਚਿਆਂ ਦੇ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਬਲਾਕ ਬਲਾਚੌਰ ਅੰਦਰ 12-14 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਵਿਡ ਦੀ ਇਸ ਘਾਤਕ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮੁਹਿੰਮ ਨੂੰ ਜੰਗੀ ਪੱਧਰ ’ਤੇ ਚਲਾਉਣ ’ਤੇ ਜ਼ੋਰ ਦਿੰਦਿਆਂ ਡਾ. ਮਾਨ ਨੇ ਕਿਹਾ ਕਿ 12-14 ਸਾਲ ਦੀ ਉਮਰ ਦੇ ਬੱਚਿਆਂ ਨੂੰ ‘ਕੋਰਬੀਵੈਕਸ’ ਵੈਕਸੀਨ ਲਗਾਈ ਜਾ ਰਹੀ ਹੈ, ਜੋ ਬੱਚਿਆਂ ਵਿੱਚ ਕੋਰੋਨਾ ਵਾਇਰਸ ਦੇ ਗੰਭੀਰ ਸੰਕ੍ਰਮਣ ਦੇ ਖ਼ਤਰੇ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਬੱਚਿਆਂ ਨੂੰ 28 ਦਿਨਾਂ ਦੇ ਵਕਫੇ ਬਾਅਦ ਕੋਰਬੀਵੈਕਸ ਦੀ ਦੂਜੀ ਖੁਰਾਕ ਦਿੱਤੀ ਜਾਵੇਗੀ।

ਡਾ. ਮਾਨ ਨੇ ਮਾਪਿਆਂ, ਚੁਣੇ ਹੋਏ ਨੁਮਾਇੰਦਿਆਂ, ਵਲੰਟੀਅਰਾਂ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਹ ਟੀਕਾ ਲਗਵਾਉਣਾ ਯਕੀਨੀ ਬਣਾਉਣ।

ਡਾ. ਮਾਨ ਨੇ ਬਲਾਕ ਬਲਾਚੌਰ ਦੇ ਹਰ ਯੋਗ ਲਾਭਪਾਤਰੀਆਂ ਨੂੰ ਵੀ ਕੋਵਿਡ ਵੈਕਸੀਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ, ਕਿਉਂਕਿ ਇਹ ਬਹੁਤ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ। ਉਨ੍ਹਾਂ ਕਿਹਾ ਕਿ ਇਹ ਟੀਕਾ ਇਸ ਲਾਗ ਦੀ ਬਿਮਾਰੀ ਦੀ ਗੰਭੀਰਤਾ ਨੂੰ ਘਟਾਉਂਦਾ ਹੈ, ਇਸ ਲਈ ਅਦਿੱਖ ਦੁਸ਼ਮਣ ਵਿਰੁੱਧ ਜੰਗ ਜਿੱਤਣ ਲਈ ਲੋਕਾਂ ਨੂੰ ਇਸ ਨੂੰ ਦਿਲੋਂ ਸਵੀਕਾਰ ਕਰਨਾ ਚਾਹੀਦਾ ਹੈ। ਜੇਕਰ ਕੋਈ ਵੀ ਮੁਕੰਮਲ ਟੀਕਾਕਰਨ ਵਾਲਾ ਵਿਅਕਤੀ ਕਰੋਨਾ ਵਾਇਰਸ ਦੇ ਸੰਪਰਕ ਵਿੱਚ ਆ ਜਾਂਦਾ ਹੈ ਤਾਂ ਇਹ ਬਿਮਾਰੀ ਉਸ ਵਿਅਕਤੀ ਲਈ ਜਾਨਲੇਵਾ ਨਹੀਂ ਬਣਦੀ।

error: copy content is like crime its probhihated