ਗੜ੍ਹਦੀਵਾਲਾ, 19 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ )
: ਪਿੰਡ ਕਾਲਰਾ ਦੇ ਸ਼ਮਸ਼ਾਨਘਾਟ ਵਿੱਚ ਲੱਗੇ ਬੋਰ ਵਿੱਚੋਂ ਚੋਰਾਂ ਵੱਲੋਂ ਮੋਟਰ ਸਮੇਤ ਹੋਰ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਚੋਰਾਂ ਨੇ ਸ਼ਮਸ਼ਾਨਘਾਟ ਵਿੱਚ ਲੱਗੇ ਬੋਰ ਨੂੰ ਨਿਸ਼ਾਨਾ ਬਣਾਉਂਦਿਆਂ ਉੱਥੋਂ ਮੋਟਰ ਅਤੇ ਹੋਰ ਜ਼ਰੂਰੀ ਸਾਮਾਨ ਚੋਰੀ ਕਰ ਲਿਆ। ਚੋਰੀ ਦੀ ਇਸ ਘਟਨਾ ਨਾਲ ਸ਼ਮਸ਼ਾਨਘਾਟ ਵਿੱਚ ਪਾਣੀ ਦੀ ਸਹੂਲਤ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ, ਜਿਸ ਕਾਰਨ ਪਿੰਡ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਬੰਧੀ ਏ.ਐਸ.ਆਈ. ਸੁਰਿੰਦਰਪਾਲ ਸਿੰਘ ਛਿੰਦਾ, ਹਰਪਾਲ ਸਿੰਘ ਭੱਟੀ, ਗੁਰਦੇਵ ਸਿੰਘ, ਬਲਵੀਰ ਸਿੰਘ, ਰਸ਼ਪਾਲ ਸਿੰਘ, ਧਰਮਪਾਲ ਸਿੰਘ ਭੱਟੀ, ਗੁਰਪ੍ਰੀਤ ਸਿੰਘ, ਨਿਰਮਲ, ਆਦਿ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਜਾਂਚ ਕਰਕੇ ਚੋਰਾਂ ਦੀ ਪਛਾਣ ਕੀਤੀ ਜਾਵੇ ਅਤੇ ਚੋਰੀ ਹੋਇਆ ਸਾਮਾਨ ਬਰਾਮਦ ਕਰਵਾਇਆ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਫੋਟੋ ਕੈਪਸਨ : ਬੋਰ ਵਿੱਚੋਂ ਚੋਰੀ ਹੋਈ ਮੋਟਰ ਤੇ ਹੋਰ ਸਮਾਨ ਦਿਖਾਉਂਦੇ ਹੋਏ ਪਿੰਡ ਕਾਲਰਾ ਦੇ ਵਾਸੀ।







