Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਲਹਿਰਾਇਆ ਰਾਸ਼ਟਰੀ ਝੰਡਾ,ਪਰੇਡ ਦਾ ਕੀਤਾ ਨਿਰੀਖਣ

ਡਿਪਟੀ ਕਮਿਸ਼ਨਰ ਨੇ ਲਹਿਰਾਇਆ ਰਾਸ਼ਟਰੀ ਝੰਡਾ,ਪਰੇਡ ਦਾ ਕੀਤਾ ਨਿਰੀਖਣ

ਫੁਲ ਡਰੈਸ ਰਿਹਰਸਲ ਦੀ ਮਾਰਚ ਪਾਸਟ ’ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ
–ਕਿਹਾ,ਕੋਵਿਡ ਪ੍ਰੋਟੋਕਾਲ ਅਨੁਸਾਰ ਪੁਲਿਸ ਲਾਇਨ ਗਰਾਊਂਡ ’ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ
–ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਕੀਤੀ ਹਦਾਇਤ

ਹੁਸ਼ਿਆਰਪੁਰ, 24 ਜਨਵਰੀ(ਬਿਊਰੋ) : 73ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਚ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਮਾਲ ਤੇ ਪੁਨਰਵਾਸ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਫੁਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਦੌਰਾਨ ਦਿੱਤੀ। ਇਸ ਮੌਕੇ ਐਸ.ਐਸ.ਪੀ. ਸ੍ਰੀ ਧਰੁਮਨ ਐਚ. ਨਿੰਬਲੇ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਅੱਜ ਦੀ ਫੁਲ ਡਰੈਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ, ਇਸ ਉਪਰੰਤ ਪਰੇਡ ਕਮਾਂਡਰ ਡੀ.ਐਸ.ਪੀ. ਮਾਨਵਜੀਤ ਸਿੰਘ ਦੀ ਅਗਵਾਈ ਵਿਚ ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੀ.ਆਰ.ਟੀ.ਸੀ. ਜਹਾਨਖੇਲਾਂ ਦੀ ਮਹਿਲਾ ਟੁਕੜੀ, ਪੰਜਾਬ ਹੋਮਗਾਰਡਜ਼ ਅਤੇ ਸਾਬਕਾ ਸੈਨਿਕਾਂ ਵਲੋਂ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ।
ਫੁਲ ਡਰੈਸ ਰਿਹਰਸਲ ਤੋਂ ਬਾਅਦ ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸਵਤੰਤਰਤਾ ਸੈਨਾਨੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਸਨਮਾਨ ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਵਸ ’ਤੇ ਵਿਲੱਖਣ ਪ੍ਰਾਪਤੀ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਗਣਤੰਤਰ ਦਿਵਸ ’ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਵਿਵਸਥਾ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ’ਤੇ ਡਿਊਟੀ ਨਿਭਾਉਣ ਵਾਲੇ ਸਟਾਫ਼ ਦਾ ਕੋਵਿਡ ਟੀਕਾਕਰਨ ਮੁਕੰਮਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਵਾਗਤ ਵਾਲੇ ਸਥਾਨ ’ਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਅਸਥਾਈ ਪਖਾਨਾ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐਸ.ਪੀ. (ਹੈਡਕੁਆਟਰ) ਸ੍ਰੀ ਅਸ਼ਵਨੀ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।