Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ ਦੀ ਕੀਤੀ ਸਮੀਖਿਆ

–ਬੱਚਿਆਂ ਦੀ ਸੁਵਿਧਾ ਲਈ ਪ੍ਰਬੰਧ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 11 ਅਪ੍ਰੈਲ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ ਸਬੰਧੀ ਤਿਮਾਹੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪੋਸਕੋ, ਬਾਲ ਭਿਖਿਆ ਤੇ ਬਾਲ ਮਜ਼ਦੂਰੀ, ਬਾਲ ਵਿਆਹ ਨਾਲ ਸਬੰਧਤ ਮਾਮਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਬੱਚਿਆਂ ਦੀ ਸੰਭਾਲ ਲਈ ਬਣੇ ਸਰਕਾਰੀ ਹੋਮਜ਼, ਬਾਲ ਭਲਾਈ ਕਮੇਟੀ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਕੰਮਾਂ ’ਤੇ ਚਰਚਾ ਕਰਦੇ ਹੋਏ ਹੋਮਜ਼ ਵਿਚ ਸਾਫ਼-ਸਫ਼ਾਈ, ਬੱਚਿਆਂ ਦੀ ਸਿਹਤ ਜਾਂਚ, ਸੁਰੱਖਿਆ, ਖਾਣੇ ਦੀ ਗੁਣਵੱਤਾ ਚੈਕ ਕਰਨ ਸਬੰਧੀ ਵੀ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਦੱਸਿਆ ਕਿ ਕੋਰੋਨਾ ਕਾਰਨ ਅਨਾਥ ਤੇ ਬੇਸਹਾਰਾ ਹੋਏ 88 ਬੱਚਿਆਂ ਅਤੇ 2 ਅਨਾਥ ਬੱਚਿਆਂ ਨੂੰ ਭਾਰਤ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਸਪਾਂਸਰਸ਼ਿਪ ਫੰਡ, ਆਸ਼ਰਿਤ ਪੈਨਸ਼ਨ, ਸਰਬੱਤ ਸਿਹਤ ਬੀਮਾ ਯੋਜਨਾ, ਘਰ-ਘਰ ਰੋਜਗਾਰ, ਸਮਾਰਟ ਰਾਸ਼ਨ ਕਾਰਡ ਤੋਂ ਇਲਾਵਾ ਹੋਰ ਸਰਕਾਰੀ ਯੋਜਨਾਵਾਂ ਆਦਿ ਦਾ ਵੀ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪੋਸਕੋ ਐਕਟ, ਬਾਲ ਮਜ਼ਦੂਰੀ, ਅਡੋਪਸ਼ਨ ਗਾਈਡਲਾਈਨਜ਼, ਬਾਲ ਵਿਆਹ ਐਕਟ ਸਬੰਧੀ ਵੱਖ-ਵੱਖ ਸਕੂਲਾਂ, ਸਰਕਾਰੀ ਹੋਮਜ਼, ਐਮ.ਐਲ.ਟੀ.ਸੀ. ਸੈਂਟਰ ਅਤੇ ਆਂਗਣਵਾੜੀ ਟਰੇਨਿੰਗ ਸੈਂਟਰਾਂ  ਵਿਚ ਜਾਗਰੂਕਤਾ ਕੈਂਪ ਲਗਾਏ ਜਾਣ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਵਲੋਂ ਸੁਰੱਖਿਆ ਅਤੇ ਸੰਭਾਲ ਲਈ ਜ਼ਰੂਰਤਮੰਦ ਬੱਚਿਆਂ ਜਿਵੇਂ ਕਿ ਅਨਾਥ, ਬੇਸਹਾਰਾ, ਗੁੰਮਸ਼ੁਦਾ ਹਾਲਤ ਵਿਚ ਮਿਲੇ ਬੱਚੇ, ਬਾਲ ਵਿਆਹ, ਯੋਨ ਸ਼ੋਸ਼ਣ ਤੋਂ ਪੀੜਤ ਬੱਚਿਆਂ ਦੇ ਕੇਸਾਂ ਦੇ ਨਿਪਟਾਰੇ ਸਬੰਧੀ ਬਾਲ ਭਲਾਈ ਕਮੇਟੀ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅਡਾਪਸ਼ਨ ਕਰਨ ਲਈ ਚਾਹਵਾਨ ਪਰਿਵਾਰਾਂ ਨੂੰ ਸਾਰੀ ਪ੍ਰਕਿਰਿਆ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 35 ਪਰਿਵਾਰਾਂ ਨੂੰ ਅਡਾਪਸ਼ਨ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪਿੰਡ ਪੱਧਰ ਬਾਲ ਸੁਰੱਖਿਆ ਕਮੇਟੀਆਂ ਅਤੇ ਬਲਾਕ ਪੱਧਰ ਬਾਲ ਸੁਰੱਖਿਆ ਕਮੇਟੀਆਂ ਦੀ ਕਾਰਗੁਜਾਰੀ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਮੂਹ ਸੁਪਰਡੈਂਟ ਹੋਮਜ਼ ਵਲੋਂ ਹੋਮਜ਼ ਵਿਚ ਰਹਿ ਰਹੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਦਿੱਤੀ ਗਈ।
ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ, ਬਲਾਕ ਭਲਾਈ ਕਮੇਟੀ ਦੀ ਚੇਅਰਪਰਸਨ ਹਰਜੀਤ ਕੌਰ, ਸਿਹਤ ਅਧਿਕਾਰੀ, ਡੀ.ਐਸ.ਪੀ., ਸਮੂਹ ਸੁਪਰਡੈਂਟ, ਲੇਬਰ ਇੰਸਪੈਕਟਰ, ਚਾਈਲਡ ਲਾਈਨ ਹੁਸ਼ਿਆਰਪੁਰ ਦੇ ਪ੍ਰਤੀਨਿੱਧੀ, ਸਮੂਹ ਸਟਾਫ਼ ਬਾਲ ਸੁਰੱਖਿਆ ਯੂਨਿਟ ਤੇ ਵਨ ਸਟਾਪ ਸੈਂਟਰ ਹੁਸ਼ਿਆਰਪੁਰ ਤੋਂ ਸਟਾਫ਼ ਮੌਜੂਦ ਸਨ।