Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਪ੍ਰਸ਼ਾਸਨ ਨੇ ਬਟਾਲਾ ਵਾਸੀਆਂ ਨਾਲ ਮਿਲ ਕੇ ਮਨਾਇਆ ਸ਼ਿਵ ਕੁਮਾਰ ਬਟਾਲਵੀ ਦਾ 86ਵਾਂ ਜਨਮ ਦਿਨ

ਜ਼ਿਲ੍ਹਾ ਪ੍ਰਸ਼ਾਸਨ ਨੇ ਬਟਾਲਾ ਵਾਸੀਆਂ ਨਾਲ ਮਿਲ ਕੇ ਮਨਾਇਆ ਸ਼ਿਵ ਕੁਮਾਰ ਬਟਾਲਵੀ ਦਾ 86ਵਾਂ ਜਨਮ ਦਿਨ

ਜ਼ਿਲ੍ਹਾ ਪ੍ਰਸ਼ਾਸਨ ਨੇ ਬਟਾਲਾ ਵਾਸੀਆਂ ਨਾਲ ਮਿਲ ਕੇ ਮਨਾਇਆ ਸ਼ਿਵ ਕੁਮਾਰ ਬਟਾਲਵੀ ਦਾ 86ਵਾਂ ਜਨਮ ਦਿਨ

ਸ਼ਿਵ ਨੇ ਆਪਣੀ ਸ਼ਾਇਰੀ ਰਾਹੀਂ ਪੂਰੀ ਦੁਨੀਆਂ ਵਿੱਚ ਬਟਾਲਾ ਸ਼ਹਿਰ ਦਾ ਨਾਮ ਰੌਸ਼ਨ ਕੀਤਾ – ਤਹਿਸੀਲਦਾਰ ਲਖਵਿੰਦਰ ਸਿੰਘ

ਬਟਾਲਾ, 23 ਜੁਲਾਈ ( ਅਵਿਨਾਸ਼ ਸ਼ਰਮਾ ) – ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦਾ 86ਵਾਂ ਜਨਮ ਦਿਨ ਅੱਜ ਸਥਾਨਕ ਬਟਾਲਾ ਕਲੱਬ ਵਿੱਚ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਬਟਾਾ ਵਾਸੀਆਂ ਅਤੇ ਸ਼ਿਵ ਸਨੇਹੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ।

ਪੂਰੀ ਦੁਨੀਆਂ ਵਿੱਚ ਵੱਸਦੇ ਸ਼ਿਵ ਬਟਾਲਵੀ ਦੇ ਪ੍ਰਸੰਸਕਾਂ ਨੂੰ ਉਨਾਂ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ ਨੇ ਕਿਹਾ ਕਿ ਬਟਾਲਾ ਵਾਸੀਆਂ ਨੂੰ ਆਪਣੇ ਲਾਡਲੇ ਸ਼ਾਇਰ ਉੱਪਰ ਬਹੁਤ ਮਾਣ ਹੈ ਜਿਨਾਂ ਨੇ ਆਪਣੀ ਸ਼ਾਇਰੀ ਰਾਹੀਂ ਬਟਾਲਾ ਸ਼ਹਿਰ ਦਾ ਨਾਮ ਵੀ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਉਨਾਂ ਕਿਹਾ ਕਿ ਸ਼ਿਵ ਬਟਾਲਵੀ ਨੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਅਜਿਹੀਆਂ ਖੂਬਸੂਰਤ ਰਚਨਾਵਾਂ ਪਾਈਆਂ ਹਨ ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ। ਉਨਾਂ ਕਿਹਾ ਕਿ ਅਜੋਕੀ ਪੀੜੀ ਨੂੰ ਆਪਣੇ ਸਾਹਿਤ ਨਾਲ ਜੁੜਨਾ ਚਾਹੀਦਾ ਹੈ ਅਤੇ ਸ਼ਿਵ ਬਟਾਲਵੀ ਵਰਗੇ ਸਿਰਮੌਰ ਕਵੀਆਂ ਨੂੰ ਜਰੂਰ ਪੜਨਾ ਚਾਹੀਦਾ ਹੈ।

ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਸ. ਇੰਦਰਜੀਤ ਸਿੰਘ ਬਾਜਵਾ ਨੇ ਕਿਹਾ ਕਿ ਸ਼ਿਵ ਉਹ ਮਹਾਨ ਸ਼ਾਇਰ ਸੀ ਜਿਸਨੇ ਆਪਣੀਆਂ ਕਵਿਤਾਵਾਂ ਦੇ ਰਾਹੀਂ ਪੰਜਾਬੀ ਮਾਂ ਬੋਲੀ ਨੂੰ ਬਹੁਤ ਉੱਚੇ ਮੁਕਾਮ ਉੱਪਰ ਪਹੁੰਚਾਇਆ ਹੈ। ਉਨਾਂ ਕਿਹਾ ਕਿ ਦੁਨੀਆਂ ਦੇ ਹਰ ਕੋਨੇ ਵਿੱਚ ਸ਼ਿਵ ਨੂੰ ਪਿਆਰ ਕਰਨ ਵਾਲੇ ਮੌਜੂਦ ਹਨ ਅਤੇ ਬਟਾਲਾ ਵਾਸੀਆਂ ਨੂੰ ਇਸ ਗੱਲ ਉੱਪਰ ਹਮੇਸ਼ਾਂ ਮਾਣ ਰਹੇਗਾ ਕਿ ਸ਼ਿਵ ਬਟਾਲਵੀ ਉਨਾਂ ਦੇ ਸ਼ਹਿਰ ਦੇ ਸਨ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼ਿਵ ਆਡੀਟੋਰੀਅਮ ਵਿਖੇ ਸ਼ਿਵ ਬਟਾਲਵੀ ਨੂੰ ਸਮਰਪਿਤ ਇੱਕ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਜਾਵੇਗਾ।

ਪ੍ਰੋ. ਜਸਬੀਰ ਸਿੰਘ ਨੇ ਕਿਹਾ ਕਿ ਸ਼ਿਵ ਬਟਾਲਵੀ ਨੇ ਇਕੱਲੀ ਬਿਰਹਾ ਦੀ ਕਵਿਤਾ ਹੀ ਨਹੀਂ ਲਿਖੀ ਬਲਕਿ ਉਹ ਇੱਕ ਖੁਸ਼ ਮਿਜਾਜ ਅਤੇ ਸਮਾਜਿਕ ਕੁਰੀਤੀਆਂ ਖਿਲਾਫ਼ ਅਵਾਜ਼ ਬੁਲੰਦ ਕਰਨ ਵਾਲਾ ਸ਼ਾਇਰ ਵੀ ਸੀ। ਉਸਦਾ ਲਿਖਿਆ ਕਾਵਿ-ਨਾਟ ਲੂਣਾ ਉਸਦੀ ਸ਼ਾਹਕਾਰ ਰਚਨਾ ਹੈ ਜਿਸ ਵਿੱਚ ਉਸਨੇ ਲੂਣਾ ਨੂੰ ਇੱਕ ਨਾਇਕਾ ਵਜੋਂ ਪੇਸ਼ ਕਰਕੇ ਸਮਾਜਿਕ ਮਿੱਥ ਨੂੰ ਤੋੜਿਆ ਹੈ। ਉਨਾਂ ਕਿਹਾ ਕਿ ਸ਼ਿਵ ਦੀ ਸ਼ਾਇਰੀ ਬਹੁਤ ਡੂੰਘੀ ਅਤੇ ਬਹੁਪੱਖੀ ਹੈ ਜਿਸਨੂੰ ਸਮਝਣ ਦੀ ਲੋੜ ਹੈ। ਇਸ ਮੌਕੇ ਸ਼ਿਵ ਬਟਾਲਵੀ ਦੇ ਗੀਤਾਂ ਅਤੇ ਕਵਿਤਾਵਾਂ ਨੂੰ ਬੋਲ ਕੇ ਸ਼ਿਵ ਨੂੰ ਯਾਦ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ, ਠੇਕੇਦਾਰ ਲਾਡੀ ਜੱਸਲ, ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਸ਼ਿਵ ਪ੍ਰੇਮੀ ਹਾਜ਼ਰ ਸਨ।