Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਜ਼ਿਲ੍ਹਾ ਪ੍ਰਸਾਸ਼ਨ ਨੇ ਪਿੰਡ ਮਹਿਰਾ ਜੱਟਾਂ ’ਚ ਛੁਡਾਇਆ ਨਜਾਇਜ਼ ਕਬਜਾ

ਜ਼ਿਲ੍ਹਾ ਪ੍ਰਸਾਸ਼ਨ ਨੇ ਪਿੰਡ ਮਹਿਰਾ ਜੱਟਾਂ ’ਚ ਛੁਡਾਇਆ ਨਜਾਇਜ਼ ਕਬਜਾ

ਜ਼ਿਲ੍ਹਾ ਪ੍ਰਸਾਸ਼ਨ ਨੇ ਪਿੰਡ ਮਹਿਰਾ ਜੱਟਾਂ ’ਚ ਛੁਡਾਇਆ ਨਜਾਇਜ਼ ਕਬਜਾ

ਪਿੰਡ ਦੇ 11 ਵਿਅਕਤੀਆਂ ਵਲੋਂ 12 ਏਕੜ, 5 ਕਨਾਲਾਂ ਤੇ 8 ਮਰਲਿਆਂ ’ਚ ਕੀਤਾ ਗਿਆ ਸੀ ਕਬਜਾ

ਜ਼ਿਲ੍ਹਾ ਪ੍ਰਸਾਸ਼ਨ ਵਲੋਂ ਨਜਾਇਜ਼ ਕਬਜੇ ਛੁਡਾਉਣ ਦੀ ਮੁਹਿੰਮ ਸ਼ੁਰੂ, ਕਬਜਾਕਾਰ ਤੁਰੰਤ ਛੱਡਣ ਕਬਜੇ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 6 ਮਈ (ਬਿਊਰੋ ) : ਜ਼ਿਲ੍ਹਾ ਪ੍ਰਸਾਸ਼ਨ ਵਲੋਂ ਨਜਾਇਜ਼ ਕਬਜੇ ਛੁਡਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਪਿੰਡ ਮਹਿਰਾ ਜੱਟਾਂ (ਬਲਾਕ ਤਲਵਾੜਾ) ਵਿਖੇ ਕਰੀਬ 15 ਸਾਲ ਤੋਂ ਪਿੰਡ ਦੇ 11 ਵਿਅਕਤੀਆਂ ਵਲੋਂ ਪੰਚਾਇਤੀ ਜ਼ਮੀਨ ਵਿੱਚ ਕੀਤਾ ਨਜਾਇਜ਼ ਕਬਜਾ ਛੁਡਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ। ਇਹ ਕਬਜਾ ਬੀ.ਡੀ.ਪੀ.ਓ ਤਲਵਾੜਾ ਸ਼੍ਰੀ ਸੁਖਪ੍ਰੀਤ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਛੁਡਾਇਆ ਗਿਆ ਅਤੇ ਇਸ ਸਮੇਂ ਨਾਇਬ ਤਹਿਸੀਲਦਾਰ ਸ਼੍ਰੀ ਗੁਰਸੇਵਕ ਚੰਦ ਤੋਂ ਇਲਾਵਾ ਹੋਰ ਵੀ ਕਰਮਚਾਰੀ ਮੌਜੂਦ ਸਨ। ਇਹ ਕਬਜਾ ਪਿੰਡ ਦੀ 12 ਏਕੜ, 5 ਕਨਾਲਾਂ ਤੇ 8 ਮਰਲਿਆਂ ਦੀ ਪੰਚਾਇਤੀ ਜ਼ਮੀਨ ਵਿੱਚ ਕੀਤਾ ਗਿਆ ਸੀ। ਕਬਜਾ ਛੁਡਾਉਣ ਤੋਂ ਬਾਅਦ ਬੀ.ਡੀ.ਪੀ.ਓ ਤਲਵਾੜਾ ਨੇ ਦੱਸਿਆ ਕਿ 13 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਇਸ ਜ਼ਮੀਨ ਨੂੰ ਪਟੇ ’ਤੇ ਦਿੱਤਾ ਜਾਵੇਗਾ।

           ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਪਿੰਡਾਂ ਵਿਚ ਨਜਾਇਜ਼ ਕਬਜ਼ੇ ਛੁਡਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਬੀ.ਡੀ.ਪੀ.ਓਜ਼ ਵਲੋਂ ਅਜਿਹੇ ਪਿੰਡਾਂ ਦੀ ਸੂਚੀ ਤਿਆਰ ਕਰਕੇ ਕਬਜ਼ਾਕਾਰਾਂ ਕੋਲੋਂ ਕਬਜ਼ੇ ਛੁਡਵਾਏ ਜਾਣਗੇ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਜਾਇਜ਼ ਕਬਜ਼ੇ ਹਟਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ, ਕਿਉਂਕਿ ਪੰਜਾਬ ਸਰਕਾਰ ਇਸ ਪ੍ਰਤੀ ਪੂਰੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕਿਸੇ ਵੀ ਵਿਅਕਤੀ ਦਾ ਨਜਾਇਜ਼ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਕਬਜ਼ਾਕਾਰਾਂ ਵਲੋਂ ਕਬਜ਼ੇ ਕੀਤੇ ਗਏ ਹਨ, ਉਹ ਤੁਰੰਤ ਬੀ.ਡੀ.ਪੀ.ਓਜ਼ ਨੂੰ ਵਾਪਸ ਸੌਂਪ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਬਜ਼ਾਕਾਰਾਂ ਵਲੋਂ ਆਪਣੇ ਨਜਾਇਜ਼ ਕਬਜ਼ੇ ਅਧੀਨ ਜ਼ਮੀਨ ਨਾ ਛੱਡੀ ਗਈ, ਤਾਂ ਕਾਨੂੰਨ ਮੁਤਾਬਕ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

                ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਕਈ ਪਿੰਡਾਂ ਵਿਚ ਗਰਾਮ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ’ਤੇ ਵੀ ਨਜਾਇਜ਼ ਕਬਜ਼ੇ ਕੀਤੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਪਿੰਡਾਂ ਵਿਚ ਜਿੱਥੇ ਲਿੰਕ ਰੋਡ ਜਾਂ ਹੋਰ ਸੜਕਾਂ, ਰਸਤਿਆਂ ਦੇ ਆਲੇ-ਦੁਆਲੇ ਜਾਂ ਸੜਕਾਂ ਦੇ ਬਰਮਾ ’ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਥੇ ਕਈ ਪਿੰਡਾਂ ਵਿਚ ਸੜਕਾਂ ਅਤੇ ਆਮ ਰਸਤਿਆਂ ਦੇ ਆਸੇ-ਪਾਸੇ ਢੇਰ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨਜਾਇਜ਼ ਕਬਜਿਆਂ ਕਾਰਨ ਆਵਾਜਾਈ ਵਿੱਚ ਵਿਘਨ ਤਾਂ ਪੈਂਦਾ ਹੀ ਹੈ, ਨਾਲ ਆਮ ਜਨਤਾ ਨੂੰ ਮੁਸ਼ਕਿਲ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

error: copy content is like crime its probhihated