Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਜ਼ਿਲੇ ਦੇ ਹੈਲਥ ਇੰਸਪੈਕਟਰਾਂ ਦੀ ਮੀਟਿੰਗ ਮਲੇਰੀਆ ਬ੍ਰਾਂਚ ਵਿਚ ਹੋਈ

ਜ਼ਿਲੇ ਦੇ ਹੈਲਥ ਇੰਸਪੈਕਟਰਾਂ ਦੀ ਮੀਟਿੰਗ ਮਲੇਰੀਆ ਬ੍ਰਾਂਚ ਵਿਚ ਹੋਈ

ਜ਼ਿਲੇ ਦੇ ਹੈਲਥ ਇੰਸਪੈਕਟਰਾਂ ਦੀ ਮੀਟਿੰਗ ਮਲੇਰੀਆ ਬ੍ਰਾਂਚ ਵਿਚ ਹੋਈ

ਹਰ ਸੈਨੀਟੇਸ਼ਨ ਦੇ ਸਬੰਧ ਵਿੱਚ ਸਕਾਇਤ ਦਾ ਨਿਪਟਾਰਾ ਜਲਦੀ ਕੀਤਾ ਜਾਵੇ : ਡਾ ਸੁਨੀਤਾ ਸ਼ਰਮਾ

ਪਠਾਨਕੋਟ 2 ਜੂਨ (ਅਵਿਨਾਸ਼ ਸ਼ਰਮਾ ) ਸਿਵਲ ਸਰਜਨ ਡਾ.ਰੁਬਿੰਦਰ ਕੋਰ ਦੇ ਹੁਕਮਾਂ ਤੇ ਜ਼ਿਲੇ ਦੇ ਹੈਲਥ ਇੰਸਪੈਕਟਰਾਂ ਦੀ ਮੀਟਿੰਗ ਜਿਲ੍ਹਾ ਸਿਹਤ ਅਫਸਰ ਡਾ ਸੁਨੀਤਾ ਸ਼ਰਮਾ ਦੀ ਅਗਵਾਈ ਹੇਠ ਮਲੇਰੀਆ ਬ੍ਰਾਂਚ ਪਠਾਨਕੋਟ ਵਿਖੇ ਕੀਤੀ ਗਈ । ਡਾ ਸੁਨੀਤਾ ਨੇ ਕਿਹਾ ਕਿ ਜਦੋਂ ਵੀ ਕੋਈ ਸੈਨੀਟੇਸ਼ਨ ਸਬੰਧੀ ਸਕਾਇਤ ਪਿੰਡ ਜਾ ਸ਼ਹਿਰ ਦੀ ਹੋਵੇ ਬੜੇ ਸੁਚੱਜੇ ਢੰਗ ਨਾਲ ਬਗੈਰ ਕਿਸੇ ਪੱਖ ਪਾਤ ਦੇ ਉਸ ਦਾ ਨਿਪਟਾਰਾ ਕੀਤਾ ਜਾਵੇ। ਐਂਟੀ ਤੰਬਾਕੂ ਦੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਕਿਹਾ ਕਿ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕਾ ਦਾ ਕੈਂਸਰ ਵਰਗੀਆਂ ਖੱਤਰਨਾਕ ਬੀਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ ।

ਹੈਲਥ ਇੰਸਪੈਕਟਰ ਅਨੋਖ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹੀਨਾ ਜੂਨ ਐਂਟੀ – ਮਲੇਰੀਆ ਮੰਥ / ਮਲੇਰੀਆ ਜਾਗਰੂਕਿਤਾ ਮਹੀਨੇ ਵਜੋਂ ਹਰ ਸਾਲ ਮਨਾਇਆ ਜਾਂਦਾ ਹੈ ਇਸ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਮਲੇਰੀਆ ਬੁਖਾਰ ਹੋਣ ਦੇ ਕਾਰਨ, ਲੱਛਣ ਤੇ ਬਚਾਓ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ I ਉਨ੍ਹਾਂ ਅੱਗੇ ਕਿਹਾ ਕਿ ਮਲੇਰੀਏ ਵਰਗੀ ਭਿਆਨਕ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ I ਪੰਜਾਬ ਰਾਜ ਵਿੱਚ ਮਲੇਰੀਆ ਇਲੀਮੀਨੇਸ਼ਨ ਫੇਸ ਚੱਲ ਰਿਹਾ ਹੈ ਜਿਸ ਅਧੀਨ ਮਲੇਰੀਆ ਨੂੰ ਪੂਰੀ ਤਰਾਂ ਖ਼ਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਮੇਂ ਵੱਖ – ਵੱਖ ਬਲਾਕਾਂ ਤੋਂ ਆਏ ਹੋਏ ਸਮੂੰਹ ਐਚ. ਆਈ. ਨੂੰ ਹਦਾਇਤ ਕੀਤੀ ਕਿ ਆਪਣੇ ਏਰੀਏ ਵਿੱਚ ਹਰ ਬੁਖਾਰ ਵਾਲੇ ਮਰੀਜ਼ ਦੀ ਬਲੱਡ ਸਲਾਈਡ ਬਣਵਾਈ ਜਾਵੇ,ਮਲੇਰੀਆ ਬੁਖਾਰ ਨਿੱਕਲਣ ਤੇ ਮਲੇਰੀਆ ਦਾ ਇਲਾਜ਼  ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ । ਮਲੇਰੀਆ ਬੁਖਾਰ ਨਿੱਕਲਣ ਤੇ ਤਰੁੰਤ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ ਤਾਂ ਜੋ ਇਸ ਦੀ ਤਰੁੰਤ ਰੋਕਥਾਮ ਕੀਤੀ ਜਾਵੇ।

ਉਨ੍ਹਾਂ ਅੱਗੇ ਦੱਸਿਆ ਕਿ ਮਲੇਰੀਆ ਮੱਛਰ ਤੋਂ ਬਚਣ ਲਈ ਸਰੀਰ ਨੂੰ ਪੂਰੇ ਢੱਕਣ ਵਾਲੇ ਕੱਪੜੇ ਪਾਏ ਜਾਣ, ਰਾਤ ਨੂੰ ਸੌਣ ਸਮੇਂ ਮੱਛਰ ਭਜਾਉਣ ਵਾਲੀਆਂ ਕਰੀਮਾ ਦੀ ਵਰਤੋਂ ਕਰਨੀ ਚਾਹੀਦੀ ਹੈ, ਰਾਤ ਸਮੇਂ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ, ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਸਾਫ਼ ਖਲੋਤੇ ਪਾਣੀ ਵਿਚ ਸੜੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ ਤਾਂ ਜੋ ਇਸ ਨਾਮਰਦ ਬੀਮਾਰੀ ਤੋਂ ਬਚਿਆ ਜਾ ਸਕੇ । ਇਸ ਮੌਕੇ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ, ਰਾਜ ਅਮ੍ਰਿਤ ਸਿੰਘ , ਕੁਲਵਿੰਦਰ, ਲਖਬੀਰ ਸਿੰਘ, , ਗੁਰਮੁੱਖ ਸਿੰਘ, ਜਸਵਿੰਦਰ ਸਿੰਘ, ਰਜਿੰਦਰ ਭਗਤ , ਅਨੋਖ ਲਾਲ ਆਦਿ ਹਾਜ਼ਰ ਸਨ ।