Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ’ਚ ਕੋਵਿਡ-19 ਤੋਂ ਬਚਾਅ ਸਬੰਧੀ ਪਾਬੰਦੀਆਂ ਨੂੰ 25 ਮਾਰਚ ਤੱਕ ਵਧਾਇਆ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ’ਚ ਕੋਵਿਡ-19 ਤੋਂ ਬਚਾਅ ਸਬੰਧੀ ਪਾਬੰਦੀਆਂ ਨੂੰ 25 ਮਾਰਚ ਤੱਕ ਵਧਾਇਆ

ਹੁਸ਼ਿਆਰਪੁਰ, 26 ਫਰਵਰੀ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ 1973 ਦੀ ਧਾਰਾ 144 ਸੀ.ਆਰ.ਪੀ.ਸੀ. ਤੇ ਆਫ਼ਤ ਪ੍ਰਬੰਧਨ ਐਕਟ-2005 ਤਹਿਤ ਕੋਵਿਡ-19 ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ ਅੱਜ ਤੋਂ 25 ਮਾਰਚ 2022 ਤੱਕ ਵਧਾ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ ਜਨਤਕ ਥਾਵਾਂ ਤੇ ਕੰਮ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾ ਜ਼ਰੂਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਜਨਤਕ ਥਾਵਾਂ ’ਤੇ ਸਮਾਜਿਕ ਦੂਰੀ ਰੱਖਣ ਤੇ 6 ਫੁੱਟ ਦੀ ਦੂਰੀ ਰੱਖਣ ਸਬੰਧੀ ਨਿਰਦੇਸ਼ ਦਿੱਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ, ਕਾਲਜ (ਮੈਡੀਕਲ ਤੇ ਨਰਸਿੰਗ ਕਾਲਜ ਸਮੇਤ), ਪੋਲੀਟੈਕਨਿਕ, ਆਈ.ਟੀ.ਆਈਜ਼, ਲਾਇਬ੍ਰੇਰੀ, ਕੋਚਿੰਗ ਤੇ ਵਿਦਿਅਕ ਸੰਸਥਾਵਾਂ ਨੂੰ ਖੋਲ੍ਹਣ ਦੀ ਆਗਿਆ ਹੈ, ਪਰੰਤੂ ਆਨਲਾਈਨ ਕਲਾਸ ਦਾ ਵਿਕਲਪ ਵੀ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵਿਚ ਸਾਰਿਆਂ ਲਈ ਮਾਸਕ, ਸਮਾਜਿਕ ਦੂਰੀ ਤੇ ਸਫ਼ਾਈ ਨਿਯਮਾਂ ਸਮੇਤ  ਕੋਵਿਡ-19 ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨਾ ਜ਼ਰੂਰੀ ਹੈ। ਉਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਕਿਹਾ ਕਿ ਉਹ 15 ਸਾਲ ਤੋਂ ਵੱਧ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਕਲਾਸਾਂ ਵਿਚ ਭਾਗ ਲੈਣ ਦੌਰਾਨ ਘੱਟ ਤੋਂ ਘੱਟ ਟੀਕਾਕਰਨ ਦੀ ਪਹਿਲੀ ਡੋਜ਼ ਲੈਣ ਦੀ ਸਲਾਹ ਦੇਣ।
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਸਰਕਾਰੀ ਜਾਂ ਪ੍ਰਾਈਵੇਟ ਸੰਸਥਾਵਾਂ ’ਤੇ ਕੋਈ ਵੀ ਸੇਵਾ ਉਸ ਵਿਅਕਤੀ ਨੂੰ ਮਿਲੇਗੀ, ਜਿਸਨੇ ਮਾਸਕ ਪਹਿਨਿਆ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਫ਼ਤਾ ਪ੍ਰਬੰਧਨ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।