Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਨਿਗਮ ਚੋਣਾਂ ’ਚ ਹਾਰ ਦੇ ਡਰ ਕਾਰਨ ਇੱਕ ਆਗੂ ਦੇ ਇਸ਼ਾਰੇ ’ਤੇ ਹੋਈ ਛੇੜਛਾੜ : ਅਰੁਣ ਖੋਸਲਾ

ਨਿਗਮ ਚੋਣਾਂ ’ਚ ਹਾਰ ਦੇ ਡਰ ਕਾਰਨ ਇੱਕ ਆਗੂ ਦੇ ਇਸ਼ਾਰੇ ’ਤੇ ਹੋਈ ਛੇੜਛਾੜ : ਅਰੁਣ ਖੋਸਲਾ

ਫਗਵਾੜਾ (ਲਾਲੀ ਦਾਦਰ) 

* ਨਵੀਂ ਵਾਰਡਬੰਦੀ ਨੂੰ ਲੈ ਕੇ ਭਾਜਪਾ ਆਗੂਆਂ ਨੇ ਦਰਜ ਕਰਵਾਏ ਇਤਰਾਜ਼

9 ਜੂਨ : ਪੰਜਾਬ ਸਰਕਾਰ ਦੇ ਲੋਕਲ ਬਾਡੀਜ਼ ਵਿਭਾਗ ਵੱਲੋਂ ਕੀਤੀ ਫਗਵਾੜਾ ਦੀ ਨਵੀਂ ਵਾਰਡਬੰਦੀ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਸਾਬਕਾ ਭਾਜਪਾ ਕੌਂਸਲਰਾਂ ਨੇ ਸਾਬਕਾ ਮੇਅਰ ਅਰੁਣ ਖੋਸਲਾ ਦੀ ਅਗਵਾਈ ਹੇਠ ਨਿਗਮ ਦਫਤਰ ਵਿਖੇ ਆਪਣੇ ਇਤਰਾਜ਼ ਦਰਜ ਕਰਵਾਏ। ਇਸ ਦੌਰਾਨ ਸਾਬਕਾ ਮੇਅਰ ਖੋਸਲਾ ਨੇ ਕਿਹਾ ਕਿ ਨਗਰ ਨਿਗਮ ਦਫ਼ਤਰ ਵਿੱਚ ਲਾਏ ਗਏ ਸ਼ਹਿਰ ਦੇ ਕੁੱਲ 50 ਵਾਰਡਾਂ ਦੇ ਨਕਸ਼ੇ ਨੂੰ ਲੈ ਕੇ ਨਾ ਸਿਰਫ਼ ਸਾਰੀਆਂ ਸਿਆਸੀ ਪਾਰਟੀਆਂ ਸਗੋਂ ਆਮ ਲੋਕਾਂ ‘ਚ ਵੀ ਡੂੰਘੀ ਨਾਰਾਜਗੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਾਰਡ ਅਨੁਸੂਚਿਤ ਜਾਤੀ ਲਈ ਰਾਖਵੇਂ ਕੀਤੇ ਗਏ ਹਨ, ਉਨ੍ਹਾਂ ਵਿੱਚੋਂ ਕਈ ਵਾਰਡ ਅਜਿਹੇ ਹਨ ਜਿੱਥੇ ਜ਼ਿਆਦਾਤਰ ਆਬਾਦੀ ਜਨਰਲ ਵਰਗ ਦੀ ਹੈ ਅਤੇ ਇਹ ਵਾਰਡ ਨਗਰ ਕੌਂਸਲ ਦੇ ਸਮੇਂ ਤੋਂ ਹੀ ਜਨਰਲ ਰਹੇ ਹਨ। ਇਸੇ ਤਰ੍ਹਾਂ ਐਸ.ਸੀ.ਵਾਰਡਾਂ ਨੂੰ ਬੀ.ਸੀ ਅਤੇ ਬੀ.ਸੀ.ਵਾਰਡਾਂ ਨੂੰ ਐਸ.ਸੀ.ਵਾਰਡਾਂ ਵਿੱਚ ਤਬਦੀਲ ਕਰਨ ਦੀ ਖੇਡ ਵੀ ਸਿਆਸੀ ਲਾਹੇ ਲਈ ਖੇਡੀ ਗਈ ਹੈ, ਜੋ ਕਿ ਗਲਤ ਹੈ। ਉਹਨਾਂ ਕਿਹਾ ਕਿ ਸੋਚੀ-ਸਮਝੀ ਸਿਆਸਤ ਤਹਿਤ ਕਈ ਵਾਰਡ ਸਿਰਫ ਇਸ ਕਰਕੇ ਔਰਤਾਂ ਲਈ ਰਾਖਵੇਂ ਕੀਤੇ ਗਏ ਹਨ ਕਿਉਂਕਿ ‘ਆਪ’ ਕੋਲ ਵਿਰੋਧੀ ਪਾਰਟੀਆਂ ਦੇ ਮਜ਼ਬੂਤ ਉਮੀਦਵਾਰਾਂ ਦੀ ਚੁਣੌਤੀ ਨੂੰ ਸਵੀਕਾਰ ਕਰਨ ਦੀ ਹਿੰਮਤ ਨਹੀਂ ਹੈ। ਭਾਜਪਾ ਦੇ ਕਈ ਸਾਬਕਾ ਕੌਂਸਲਰਾਂ ਨੇ ਕਿਹਾ ਕਿ ‘ਆਪ’ ਪਾਰਟੀ ਦੇ ਇੱਕ ਸਥਾਨਕ ਆਗੂ ਦੇ ਕਹਿਣ ’ਤੇ ਸਿਆਸੀ ਲਾਹਾ ਲੈਣ ਲਈ ਉਨ੍ਹਾਂ ਦੇ ਵਾਰਡਾਂ ਦੀਆਂ ਹੱਦਾਂ ਨਾਲ ਜਾਣਬੁੱਝ ਕੇ ਛੇੜਛਾੜ ਕੀਤੀ ਗਈ ਹੈ। ਜਿਸ ਕਾਰਨ ਵਾਰਡ ਦੇ ਵਸਨੀਕਾਂ ਅੰਦਰ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ ਕਿਉਂਕਿ ਨਵੀਂ ਵਾਰਡ ਬੰਦੀ ਕਾਰਨ ਲੋਕਾਂ ਨੂੰ ਆਪਣੇ ਰਿਹਾਇਸ਼ੀ ਸ਼ਨਾਖਤੀ ਕਾਰਡਾਂ ’ਤੇ ਵਾਰਡ ਨੰਬਰ ਬਦਲਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੋਣਾ ਪਵੇਗਾ। ਅਰੁਣ ਖੋਸਲਾ ਸਮੇਤ ਸਾਰੇ ਭਾਜਪਾ ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਅੱਜ ਨਿਗਮ ਦਫ਼ਤਰ ਵਿੱਚ ਲਿਖਤੀ ਰੂਪ ਵਿੱਚ ਸਾਰੇ ਇਤਰਾਜ਼ ਦਰਜ ਕਰਵਾ ਦਿੱਤੇ ਗਏ ਹਨ। ਜੇਕਰ ਉਨ੍ਹਾਂ ਦੇ ਇਤਰਾਜ਼ਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ। ਇਸ ਮੌਕੇ ਸਾਬਕਾ ਕੌਂਸਲਰ ਬੀਰਾ ਰਾਮ ਬਲਜੋਤ, ਸਾਬਕਾ ਕੌਂਸਲਰ ਵਿੱਕੀ ਸੂਦ, ਪ੍ਰਦੀਪ ਆਹੂਜਾ, ਨਿਤਿਨ ਚੱਢਾ, ਚਰਨਜੀਤ, ਸਾਬਕਾ ਕੌਂਸਲਰ ਮਹਿੰਦਰਾ ਥਾਪਰ, ਨਰੇਸ਼ ਕੋਟਰਾਣੀ, ਮਧੁਭੂਸ਼ਣ ਕਾਲੀਆ, ਲੱਕੀ ਸਰਵਟਾ, ਮਨਿੰਦਰ ਕੌਰ, ਰੀਨਾ ਖੋਸਲਾ, ਰਜਿੰਦਰ ਡਾਬਰੀ, ਰੀਟਾ ਦੇਵੀ, ਭੋਲੀ ਸ਼ਾਮ ਨਗਰ, ਡਾ. ਬੱਲੂ ਸ਼ਿਵਪੁਰੀ, ਰਿਸ਼ੀ, ਚੰਦਰੇਸ਼ ਕੌਲ, ਵਿਪਨ ਬੇਦੀ ਆਦਿ ਹਾਜ਼ਰ ਸਨ।