Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ’ਚ ਹੋਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜੇਸ਼ਨ

ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ’ਚ ਹੋਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜੇਸ਼ਨ

ਹੁਸ਼ਿਆਰਪੁਰ, 28 ਫਰਵਰੀ(ਬਿਊਰੋ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੀ ਹਾਜ਼ਰੀ ਵਿਚ ਐਨ.ਆਈ.ਸੀ. ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕਾਊਂਟਿੰਗ ਸਟਾਫ਼ ਲਈ ਜ਼ਿਲ੍ਹੇ ਦੀਆਂ ਸਾਰੀਆਂ ਵਿਧਾਨ ਸਭਾ ਹਲਕਿਆਂ ਲਈ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਦੇ 588 ਕਰਮਚਾਰੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਲਈ 84-84 ਕਰਮਚਾਰੀ ਕਾਊਂਟਿੰਗ ਲਈ ਲਗਾਏ ਗਏ ਹਨ, ਜਿਨ੍ਹਾਂ ਵਿਚ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਮਾਈਕ੍ਰੋ ਅਬਜ਼ਰਵਰ ਤੇ ਕਾਊਂਟਿੰਗ ਐਸਿਸਟੈਂਟ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਲਈ ਕਾਊਂਟਿੰਗ 10 ਮਾਰਚ ਨੂੰ ਸਵੇਰੇ 8 ਵਜੇ ਰਿਆਤ-ਬਾਹਰਾ ਇੰਸਟੀਚਿਊਟ ਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਹੋਵੇਗੀ। ਉਨ੍ਹਾਂ ਦੱਸਿਆ ਕਿ ਰਿਆਤ-ਬਾਹਰਾ ਇੰਸਟੀਚਿਊਟ ਵਿਚ ਮੁਕੇਰੀਆਂ,ਦਸੂਹਾ,ਉੜਮੁੜ, ਹੁਸ਼ਿਆਰਪੁਰ, ਚੱਬੇਵਾਲ ਤੇ ਗੜ੍ਹਸ਼ੰਕਰ ਦੀ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀਆਂ ਵੋਟਾਂ ਦੀ ਗਿਣਤੀ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਡੀ.ਆਈ.ਓ. ਪ੍ਰਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ, ਏ.ਡੀ.ਆਈ.ਓ. ਰੁਪਿੰਦਰ ਕੌਰ, ਚੋਣ ਕਾਨੂੰਨਗੋ ਦੀਪਕ ਕੁਮਾਰ ਵੀ ਹਾਜ਼ਰ ਸਨ।