Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਦੀ 40ਵੀਂ ਬਰਸੀ ਸੰਬੰਧੀ ਚਾਰ ਰੋਜ਼ਾ ਗੁਰਮਤਿ ਸਮਾਗਮ ਸਮਾਪਤ 

ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਦੀ 40ਵੀਂ ਬਰਸੀ ਸੰਬੰਧੀ ਚਾਰ ਰੋਜ਼ਾ ਗੁਰਮਤਿ ਸਮਾਗਮ ਸਮਾਪਤ 

ਗੜ੍ਹਦੀਵਾਲਾ(ਚੌਧਰੀ / ਯੋਗੇਸ਼ ਗੁਪਤਾ ) 

ਸਮਾਗਮ ਦੌਰਾਨ ਵੱਖ-ਵੱਖ ਸਖਸ਼ੀਅਤਾਂ ਵਲੋ ਪੰਥ ਵਿਰੋਧੀ ਤਾਕਤਾਂ ਤੋ ਸੁਚੇਤ ਰਹਿਣ ਲਈ ਕੀਤਾ ਪ੍ਰੇਰਿਤ

4 ਜਨਵਰੀ : ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਬਾਬਾ ਸੇਵਾ ਸਿੰਘ ਦੀ ਸੁਚੱਜੀ ਅਗਵਾਈ ਹੇਠ ਦੀ ਸੰਤ ਬਾਬਾ ਹਰਨਾਮ ਸਿੰਘ ਜੀ ਦੀ 40ਵੀਂ ਬਰਸੀ ਸੰਬੰਧੀ ਕਰਵਾਇਆ ਚਾਰ ਰੋਜ਼ਾ ਗੁਰਮਤਿ ਨਾਮ ਅਭਿਆਸ ਕਮਾਈ ਸਮਾਗਮ ਸਮਾਪਿਤ ਹੋ ਗਿਆ । ਇਸ ਮੌਕੇ ਸਮਾਗਮ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਅੰਦਰ ਸਜਾਏ ਗਏ ਦੀਵਾਨ ਵਿੱਚ ਭਾਈ ਧਨਵੰਤ ਸਿੰਘ ਹਜੂਰੀ ਰਾਗੀ ਗੁਰੂਦੁਆਰਾ ਖੇੜਾ ਸਾਹਿਬ,ਇੰਦਰਜੀਤ ਸਿੰਘ ਸੋਹਾਣੇ ਵਾਲੇ,ਭਾਈ ਮਨਜੀਤ ਸਿੰਘ ਪਠਾਨਕੋਟ,ਭਾਈ ਅਨੰਤਵੀਰ ਸਿੰਘ ਯੂ.ਐਸ.ਏ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਣ ਕਰਾਇਆ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸਾਬਕਾ ਹੈਂਡ ਗ੍ਰੰਥੀ ਜਗਤਾਰ ਸਿੰਘ, ਗ੍ਰੰਥੀ ਗਿਆਨੀ ਰਾਜਵੀਰ ਸਿੰਘ ,ਸਿੰਘ ਸਾਹਿਬ ਰੁਘਵੀਰ ਸਿੰਘ ਜਥੇਦਾਰ ਕੇਸਗੜ੍ਹ ਸਾਹਿਬ ਨੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ।ਇਸ ਮੋਕੇ ਕਰਵਾਏ ਸ਼ਰਧਾਂਜਲੀ ਸਮਾਗਮ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ, ਐਗਜੈਕਟਿਵ ਮੈਂਬਰ ਐਸ.ਜੀ.ਪੀ ਗੁਰਪ੍ਰੀਤ ਸਿੰਘ,ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ,ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ,ਸਾਬਕਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ,ਸੰਤ ਬਾਬਾ ਅਮੀਰ ਸਿੰਘ ਜਵੱਦੀ ਕਲਾਂ, ਗਿਆਨੀ ਗੁਰਮੀਤ ਸਿੰਘ, ਸਰਦਾਰ ਲਖਵਿੰਦਰ ਸਿੰਘ ਲੱਖੀ,ਅਰਵਿੰਦਰ ਸਿੰਘ ਰਸੂਲਪੁਰ,ਯੂਥ ਜਿਲਾ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ, ਜਸਟਿਸ ਅਮਰਜੀਤ ਸਿੰਘ, ਸੰਤ ਗੁਰਦੇਵ ਸਿੰਘ,

ਡੀ ਐੱਸ ਪੀ ਕੁਲਵੰਤ ਸਿੰਘ ਟਾਂਡਾ, ਐਸ ਐਚ ਓ ਸਤਵਿੰਦਰ ਸਿੰਘ ਧਾਰੀਵਾਲ ਗੜ੍ਹਦੀਵਾਲਾ,ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ,ਹਰਬੰਸ ਸਿੰਘ ਮੰਝਪੁਰ, ਜਥੇਦਾਰ ਰਜਿੰਦਰ ਸਿੰਘ,ਯਸ਼ਪਾਲ, ਸੰਤ ਤੇਜਾ ਸਿੰਘ ਖੁੰਡੇ ਵਾਲੇ, ਮਹੰਤ ਪ੍ਰਿਤਪਾਲ ਸਿੰਘ, ਸੰਤ ਚਰਨਜੀਤ ਸਿੰਘ ਜੱਸੋਵਾਲ, ਐਡਵੋਕੇਟ ਇਕਬਾਲ ਸਿੰਘ, ਸਤਵੀਰ ਸਿੰਘ, ਸੰਤ ਤਰਨਜੀਤ ਸਿੰਘ, ਸੰਤ ਬਾਬਾ ਬੁੱਧ ਸਿੰਘ, ਸ ਹਰਮੀਤ ਸਿੰਘ ਔਲਖ ਚੇਅਰਮੈਨ ਇੰਮਪਰੂਵਮੈਂਟ ਟਰੱਸਟ ਹੁਸ਼ਿਆਰਪੁਰ, ਬਾਬਾ ਹਰੀ ਸਿੰਘ ਜੀਰਾ,,ਸੰਤ ਬਾਬਾ ਮਾਨ ਸਿੰਘ ਮੜੀਆਂ ਵਾਲੇ,ਕਰਨਲ ਸੁਰਜੀਤ ਸਿੰਘ ਸ਼ਾਤ,ਐਸ.ਐਸ.ਪੀ ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ,ਜੰਗਵੀਰ ਸਿੰਘ ਚੌਹਾਨ, ਮਨਜੋਤ ਸਿੰਘ ਤਲਵੰਡੀ ਜੱਟਾਂ,ਫਕੀਰ ਸਿੰਘ ਸਮੇਤ ਸਮਗਮ ਦੌਰਾਨ ਉੱਘੀਆਂ ਸ਼ਖਸੀਅਤਾ ਨੇ ਸੰਗਤਾਂ ਨੂੰ ਪੰਥ ਪ੍ਰਤੀ ਜਾਗਰੂਕ ਅਤੇ ਸੁਚੇਤ ਹੋਣ ਲਈ ਅਤੇ ਸਿੱਖੀ ਸਿਧਾਂਤਾਂ ਤੇ ਪਹਿਰਾ ਦੇਣ ਲਈ ਪ੍ਰੇਰਿਤ ਕਰਦਿਆਂ ਸਮਾਜ ਵਿਰੋਧੀ ਅਨਸਰਾਂ ਤੋਂ ਸੁਚੇਤ ਰਹਿਣ ਲਈ ਕਿਹਾ ਗਿਆ।ਇਸ ਮੌਕੇ ਭੁਪਿੰਦਰ ਸਿੰਘ ਕਨੇਡਾ ਵਲੋਂ ਲਿੱਗੀ ਗਈ ਪੁਸਤਕ ਪ੍ਰਗਟ ਭਏ ਗੁਰ ਤੇਗ ਬਹਾਦਰ ਵੀ ਸੰਤਾਂ ਮਹਾਪੁਰਸ਼ਾਂ ਵਲੋਂ ਰਲੀਜ਼ ਕੀਤੀ ਗਈ।ਅੱਜ ਦੇ ਦੀਵਾਨ ਵਿਚ ਸਟੇਜ ਸਕੱਤਰ ਦੀ ਭੂਮਿਕਾ ਡਾਕਟਰ ਭਗਵਾਨ ਸਿੰਘ ਜੌਹਰ ਨੇ ਨਿਭਾਈ ਅਤੇ ਅਖੀਰ ਵਿੱਚ ਸੰਤ ਬਾਬਾ ਸੇਵਾ ਸਿੰਘ ਜੀ ਨੇ ਸਮਾਗਮ ਦੌਰਾਨ ਪਹੁੰਚੀਆਂ ਨਾਮਵਰ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਐਸਡੀਐਮ ਦਸੂਹਾ ਉਜਸਵੀ ਅਲੰਕਾਰ, ਨਾਇਬ ਤਹਿਸੀਲਦਾਰ ਲਵਪ੍ਰੀਤ ਸਿੰਘ ਧੂਤ,ਭਾਈ ਭੁਪਿੰਦਰ ਸਿੰਘ ਕੈਨੇਡਾ,ਭਾਈ ਹਰਵਿੰਦਰ ਸਿੰਘ ਯੂਕੇ,ਰਾਜਵਿੰਦਰ ਸਿੰਘ ਰਾਜਾ ਯੂ ਐਸ ਏ,ਕੁਲਦੀਪ ਸਿੰਘ,ਸੁਖਵੀਰ ਸਿੰਘ , ਜਵਾਲਾ ਸਿੰਘ,ਸੁਖਵਿੰਦਰ ਸਿੰਘ ਮਹੰਤ,ਦੀਦਾਰ ਸਿੰਘ ,ਧਨਵੰਤ ਸਿੰਘ,ਕੁਲਦੀਪ ਸਿੰਘ ਮਿਰਜਾਪੁਰ,ਨਾਹਰ ਸਿੰਘ,ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ ਜਲੰਧਰ, ਜਤਿੰਦਰਪਾਲ ਸਿੰਘ ਜਲੰਧਰ, ਮਾਸਟਰ ਸਤਪਾਲ ਸਿੰਘ,ਐਡਵੋਕੇਟ ਗੁਰਵੀਰ ਸਿੰਘ ਚੋਟਾਲਾ, ਜਗਤਾਰ ਸਿੰਘ, ਅਮਰਜੀਤ ਸਿੰਘ ਮਾਹਲ ਆਦਿ ਸਮੇਤ ਵੱਡੀ ਗਿਣਤੀ’ ਸੰਤ ਮਹਾਂ ਪੁਰਖ ਅਤੇ ਇਲਾਕੇ ਦੀਆਂ ਸੰਗਤਾਂ ਹਾਜਰ ਸਨ।

ਫੋਟੋ : ਬਰਸੀ ਸਮਾਗਮ ਦੀਆਂ ਝਲਕੀਆਂ।

 

error: copy content is like crime its probhihated